*ਵਿਧਾਇਕ ਡਾ. ਵਿਜੈ ਸਿੰਗਲਾ ਨੇ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਦੀ ਉਸਾਰੀ ਦਾ ਰੱਖਿਆ ਨੀਂਹ ਪੱਥਰ*

0
91

ਮਾਨਸਾ, 19 ਅਗਸਤ:(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ)

ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਜ਼ਿਲਾ ਮਾਨਸਾ ਹਲਕੇ ਦੇ ਪਿੰਡ ਖਿਆਲਾ ਕਲਾਂ ਅਤੇ ਪਿੰਡ ਸੱਦਾ ਸਿੰਘ ਵਾਲਾ ਵਿਖੇ ਪਬਲਿਕ ਹੈੱਲਥ ਯੂਨਿਟ ਦੀ ਉਸਾਰੀ ਦਾ ਨੀਂਹ ਪੱਥਰ ਹਲਕਾ ਮਾਨਸਾ ਦੇ ਵਿਧਾਇਕ ਸ਼੍ਰੀ ਡਾ. ਵਿਜੈ ਸਿੰਗਲਾ ਜੀ ਵੱਲੋਂ ਰੱਖਿਆ ਗਿਆ।    ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਚੰਗੀ ਅਤੇ ਤੰਦਰੁਸਤ ਸਿਹਤ ਲਈ ਵੱਚਨਬੱਧ ਹੈ ਅਤੇ ਸਰਕਾਰ ਵੱਲੋਂ ਸਮੇਂ-ਸਮੇਂ ਸਿਰ ਸਿਹਤ ਖੇਤਰ ਵਿੱਚ ਅਹਿਮ ਫੈਸਲੇ ਲਏ ਜਾ ਰਹੇ ਹਨ। ਉਨਾਂ ਕਿਹਾ ਕਿ ਮਾਨਸਾ ਹਲਕੇ ਦੇ ਪਿੰਡ ਖਿਆਲਾ ਕਲਾਂ ਅਤੇ ਸੱਦਾ ਸਿੰਘ ਵਾਲਾ ਵਿੱਚ ਬਨਣ ਵਾਲੀ ਬਲਾਕ ਲੈਵਲ ਪਬਲਿਕ ਹੈਲਥ ਯੂਨਿਟ ਵੀ ਲੋਕਾਂ ਦੀ ਨਰੋਈ ਸਿਹਤ ਦੇ ਮੱਦੇਨਜ਼ਰ ਜਲਦ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਇਸ ਖੇਤਰ ਅਧੀਨ ਆਉਣ ਵਾਲੇ ਵੱਖ ਵੱਖ ਪਿੰਡਾਂ ਦੇ ਲੋਕਾਂ ਨੂੰ ਇਸ ਦਾ ਭਰਪੂਰ ਲਾਭ ਪਹੁੰਚ ਸਕੇ।ਉਨਾਂ ਕਿਹਾ ਕਿ ਸਿਹਤ ਯੂਨਿਟ ਦੇ ਵਿੱਚ ਮਰੀਜ਼ਾਂ ਦੇ ਲਈ ਵਿਸ਼ੇਸ਼ ਕੰਪਿਊਟਰਾਇਜ਼ਡ ਲਾਬਾਰਟਰੀ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ ਆਧੁਨਿਕ ਮਸ਼ੀਨਾਂ ਦੀ ਮੱਦਦ ਨਾਲ ਮਰੀਜ਼ਾਂ ਦੇ ਵੱਖ ਵੱਖ ਟੈਸਟ ਕੀਤੇ ਜਾਣਗੇ ਅਤੇ ਨਾਲ ਹੀ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਆਮ ਆਦਮੀ ਕਲੀਨਿਕਾਂ ਰਾਹੀ ਵੀ ਪਿੰਡਾਂ ਅਤੇ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਵੱਡਮੁੱਲਾ ਲਾਭ ਪ੍ਰਾਪਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚਾਇਤੀ ਰਾਜ ਅਫ਼ਸਰ, ਮੈਡੀਕਲ ਅਫ਼ਸਰ ਅਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਮਜੂਦ ਸਨ।

LEAVE A REPLY

Please enter your comment!
Please enter your name here