ਮਾਨਸਾ, 23 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਐਮ.ਐਲ.ਏ ਮਾਨਸਾ, ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਸ਼ਹਿਰ ਦੇ ਸੀਵਰੇਜ਼ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਪਰ ਸੱਕਰ ਮਸ਼ੀਨ ਨਾਲ ਸੀਵਰੇਜ਼ ਦੀਆਂ ਪਾਇਪਾਂ ਦੀ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਸ੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੰਮ ਅਧੀਨ ਤਿੰਨ ਕੋਨੀ ਤੋਂ ਲੈ ਕੇ ਰਾਮਬਾਗ ਰੋਡ ਤੇ ਲੱਗੇ ਹੋਏ ਮੇਨ ਸੀਵਰ ਦੀ ਸਫਾਈ ਦਾ ਕੰਮ ਕੀਤਾ ਜਾਣਾ ਹੈ।ਇਸ ਕੰਮ ਦੀ ਕੁੱਲ ਲਾਗਤ 23.00 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਮਾਨਸਾ ਸ਼ਹਿਰ ਦੇ ਸੀਵਰੇਜ਼ ਦੀ ਸਫਾਈ ਦਾ ਕੰਮ 46.00 ਲੱਖ ਦੇ ਤਖਮੀਨੇ ਅਧੀਨ ਹੋਣਾ ਹੈ ਜਿਸ ਨਾਲ ਸ਼ਹਿਰ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।
ਇਸ ਮੌਕੇ ਪ੍ਰਧਾਨ ਨਗਰ ਕੌਸਲ ਮਾਨਸਾ, ਐਮ.ਸੀ. ਸਾਹਿਬਾਨ ਅਤੇ ਸੀਵਰੇਜ਼ ਬੋਰਡ ਦੇ ਅਧਿਕਾਰੀ ਵੀ ਮੌਜੂਦ ਸਨ।