*ਵਿਧਾਇਕ ਨੇ ਕਰੋੜਾਂ ਦੇ ਸੀਵਰੇਜ ਅਤੇ ਵਾਟਰ ਸਪਲਾਈ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ*

0
63

ਬੁਢਲਾਡਾ 30 ਅਪ੍ਰੈਲ  (ਸਾਰਾ ਯਹਾਂ/  ਮਹਿਤਾ) : ਸਥਾਨਕ ਸ਼ਹਿਰ ਅੰਦਰ ਸੀਵਰੇਜ ਅਤੇ ਵਾਟਰ ਸਪਲਾਈ ਦੇ ਕਰੋੜਾਂ Wਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਵੱਲੋਂ ਕਰਵਾਈ ਗਈ। ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਵਿਧਾਇਕ ਬੁੱਧਰਾਮ ਨੇ ਦੱਸਿਆ ਕਿ ਸ਼ਹਿਰ ਵਿੱਚ ਕਰੀਬ 6 ਕਰੋੜ Wਪਏ ਦੇ ਪਾਣੀ ਅਤੇ ਸੀਵਰੇਜ ਦੇ ਕੰਮ ਜੋ ਅਧੂਰੇ ਪਏ ਸਨ, ਦੀ ਸ਼ੁਰੂਆਤ ਅੱਜ ਸ਼੍ਰੀ ਗੁਰੂ ਤੇਗ ਬਹਾਦਰ ਨਗਰ ਬੁਢਲਾਡਾ ਤੋਂ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਜਿੱਥੇ ਸ਼ਹਿਰ ਦੇ ਅੰਦਰ ਵਾਟਰ ਸਪਲਾਈ ਅਤੇ ਸੀਵਰੇਜ ਦਾ ਕੋਈ ਪ੍ਰਬੰਧ ਨਹੀਂ ਹੈ, ਉਥੇ ਇਨ੍ਹਾਂ ਕੰਮਾਂ ਨੂੰ ਪੂਰਾ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਬੁਢਲਾਡਾ ਸ਼ਹਿਰ ਲਈ ਕਰੀਬ 6 ਕਰੋੜ Wਪਏ ਅਤੇ ਬਰੇਟਾ ਮੰਡੀ ਲਈ 5 ਕਰੋੜ 19 ਲੱਖ Wਪਏ ਸਰਕਾਰ ਵੱਲੋਂ ਮਨਜ਼ੂਰ ਕੀਤੇ ਗਏ ਹਨ।  ਵਿਧਾਇਕ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿੱਥੇ ਕਿਤੇ ਵੀ ਇਹ ਵਿਕਾਸ ਕਾਰਜ ਚੱਲ ਰਹੇ ਹਨ, ਜੇਕਰ ਕੋਈ ਠੇਕੇਦਾਰ ਜਾਂ ਸਰਕਾਰੀ ਅਧਿਕਾਰੀ ਕੋਈ ਗਲਤ ਕੰਮ ਕਰਦਾ ਹੈ ਤਾਂ ਉਸ ਦੀ ਤੁਰੰਤ ਸ਼ਿਕਾਇਤ ਕੀਤੀ ਜਾਵੇ, ਦੋਸ਼ੀ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।  ਇਸ ਮੌਕੇ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ, ਉਪ ਪ੍ਰਧਾਨ ਰਾਜਿੰਦਰ ਸਿੰਘ, ਕੌਂਸਲਰ ਨਰਿੰਦਰ ਕੌਰ, ਗੁਰਪ੍ਰੀਤ ਵਿਰਕ, ਗੁਰਪ੍ਰੀਤ ਬਾਲੀ,  ਅਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।

NO COMMENTS