*ਵਿਧਾਇਕ ਪਾਂਡੇ ਦੇ ਬੇਟੇ ਨੂੰ ਨੌਕਰੀ ਦੇਣ ਖਿਲਾਫ ਡਟੀ ਲੋਕ ਇਨਸਾਫ ਪਾਰਟੀ, ਦਫਤਰ ਬਾਹਰ ਭੁੱਖ ਹੜਤਾਲ*

0
114

ਲੁਧਿਆਣਾ 29,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਲੋਕ ਇਨਸਾਫ਼ ਪਾਰਟੀ ਵੱਲੋਂ ਲੁਧਿਆਣਾ ਉੱਤਰੀ ਤੋਂ ਕਾਂਗਰਸੀ ਵਿਧਾਇਕ ਰਾਕੇਸ਼ ਪਾਂਡੇ ਦੇ ਦਫਤਰ ਬਾਹਰ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਬੀਤੇ ਤਿੰਨ ਦਿਨ ਤੋਂ ਇਹ ਹੜਤਾਲ ਜਾਰੀ ਹੈ। ਇੱਥੇ ਹੜਤਾਲ ਕਰਨ ਵਾਲਿਆਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਕੈਪਟਨ ਸਰਕਾਰ ਵੱਲੋਂ ਜਿਹੜੀ ਨੌਕਰੀ ਵਿਧਾਇਕ ਦੇ ਬੇਟੇ ਨੂੰ ਦਿੱਤੀ ਗਈ ਹੈ, ਉਹ ਵਾਪਸ ਲਈ ਜਾਵੇ, ਕਿਉਂਕਿ ਅੱਜ ਪੰਜਾਬ ਵਿੱਚ ਲੱਖਾਂ ਬੇਰੁਜ਼ਗਾਰ ਨੌਜਵਾਨ ਘੁੰਮ ਰਹੇ ਹਨ।

ਇਸ ਦੇ ਨਾਲ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣਿਆਂ ਨੂੰ ਨੌਕਰੀਆਂ ਵੰਡ ਦਿੱਤੀਆਂ ਜੋ ਸਹੀ ਨਹੀਂ ਹੈ। ਉਨ੍ਹਾਂ ਨੇ ਕਿਹਾ ਇਸ ਮਾਮਲੇ ‘ਚ ਕੇਸ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਨਿਯਮਾਂ ਨੂੰ ਛਿੱਕੇ ਟੰਗ ਕੇ ਵੱਡੇ-ਵੱਡੇ ਅਹੁਦੇ ਵਿਧਾਇਕਾਂ ਦੇ ਬੇਟਿਆਂ ਨੂੰ ਨਿਵਾਜੇ ਗਏ ਹਨ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਆਪਣੇ ਵਿਧਾਇਕਾਂ ਨੂੰ ਖੁਸ਼ ਕਰਨ ਲਈ ਉਨ੍ਹਾਂ ਦੇ ਬੇਟਿਆਂ ਨੂੰ ਨੌਕਰੀ ਦੇ ਦਿੱਤੀ ਪਰ ਪੰਜਾਬ ਦਾ ਨੌਜਵਾਨ ਅੱਜ ਬੇਰੁਜ਼ਗਾਰ ਘੁੰਮ ਰਿਹਾ ਹੈ। ਉਨ੍ਹਾਂ ਨੂੰ ਪ੍ਰਾਈਵੇਟ ਨੌਕਰੀਆਂ ਨਹੀਂ ਮਿਲ ਰਹੀਆਂ ਤੇ ਨਾ ਹੀ ਸਰਕਾਰ ਨੇ ਨੌਕਰੀ ਦੇਣ ਦਾ ਵਾਅਦਾ ਪੂਰਾ ਕੀਤਾ। ਸਰਕਾਰ ਨੇ ਵਾਅਦਾ ਕੀਤਾ ਸੀ ਕਿ ਹਰ ਘਰ ਨੌਕਰੀ ਦਿੱਤੀ ਜਾਵੇਗੀ ਪਰ ਅਜਿਹਾ ਕੁਝ ਨਹੀਂ ਹੋਇਆ। ਸਿਰਫ਼ ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਭੁੱਖ ਹੜਤਾਲ ਇਸੇ ਕਰਕੇ ਕੀਤੀ ਜਾ ਰਹੀ ਹੈ। ਇਹ ਵੀ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਉਹ ਵਾਪਸ ਲਈਆਂ ਜਾਣ।

NO COMMENTS