*ਵਿਧਾਇਕ ਬੁੱਧ ਰਾਮ ਅਤੇ ਐਸ.ਡੀ.ਐਮ ਪ੍ਰਮੋਦ ਸਿੰਗਲਾ ਨੇ ਜਨ-ਸੁਣਵਾਈ ਕੈਂਪ ਦੌਰਾਨ ਲੋਕ ਸਮੱਸਿਆਵਾਂ ਦਾ ਮੌਕੇ ’ਤੇ ਕੀਤਾ ਨਿਪਟਾਰਾ*

0
61

ਮੱਲ ਸਿੰਘ ਵਾਲਾ/ਮਾਨਸਾ, 08 ਜੂਨ:(ਸਾਰਾ ਯਹਾਂ/ਬਿਊਰੋ ਨਿਊਜ਼ )
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਮੱਲ ਸਿੰਘ ਵਾਲਾ ਵਿਖੇ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਅਤੇ ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਕੈਂਪ ਵਿੱਚ ਬਰ੍ਹੇ, ਕਲੀਪੁਰ, ਫੁੱਲੂਵਾਲਾ ਡੋਗਰਾ, ਰਾਮਨਗਰ ਭੱਠਲ, ਕਾਸਮਪੁਰ ਛੀਨਾ, ਅਤੇ ਆਲਮਪੁਰ ਮੰਦਰਾਂ ਪਿੰਡਾਂ ਦੇ ਵਸਨੀਕਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।
ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਪਿੰਡਾਂ ਅਤੇ ਸ਼ਹਿਰਾਂ ਦੇ ਮੁਹੱਲਿਆਂ ਵਿੱਚ ਜਾ ਕੇ ਵਿਸ਼ੇਸ਼ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਆਮ ਲੋਕਾਂ ਨੂੰ ਬਹੁਤ ਫਾਇਦਾ ਹੋਇਆ ਹੈ ਜੋ ਆਪਣੇ ਪਿੰਡਾਂ ਤੋਂ ਦੂਰ ਸ਼ਹਿਰਾਂ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਨਹੀਂ ਜਾ ਸਕਦੇ ਸਨ, ਇਨ੍ਹਾਂ ਕੈਂਪਾਂ ਦਾ ਲੋਕਾਂ ਵੱਲੋਂ ਭਰਪੂਰ ਲਾਭ ਉਠਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਬਿਨ੍ਹਾਂ ਕਿਸੇ ਪੱਖਪਾਤ ਤੋਂ ਹਰ ਵਰਗ ਦੀ ਭਲਾਈ ਲਈ ਕੰਮ ਕੀਤੇ ਜਾ ਰਹੇ ਹਨ।
ਐਸ.ਡੀ.ਐਮ. ਸ੍ਰੀ ਪ੍ਰਮੋਦ ਸਿੰਗਲਾ ਨੇ ਕਿਹਾ ਕਿ ਕੈਂਪ ਦੌਰਾਨ ਲੋਕਾਂ ਦੀਆਂ ਜੋ ਵੀ ਮੁਸ਼ਕਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਂਦੀਆਂ ਹਨ ਉਨ੍ਹਾਂ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਕੈਂਪ ਦੌਰਾਨ ਆਧਾਰ ਕਾਰਡ, ਜਾਤੀ ਸਰਟੀਫਿਕੇਟ, ਜਨਮ ਸਰਟੀਫਿਕੇਟ, ਐਫੀਡੇਵਿਟ/ਫਾਰਮ ਫਿਲਿੰਗ, ਪਾਵਰਕਾਮ ਨਾਲ ਸਬੰਧਤ ਸਕੀਮਾਂ ਦਾ ਲਾਭ, ਪਸ਼ੂ ਪਾਲਣ ਵਿਭਾਗ, ਮਾਲ ਵਿਭਾਗ ਆਦਿ ਦੇ ਕੰਮਾਂ ਸਬੰਧੀ ਲੋਕਾਂ ਵੱਲੋਂ ਆਏ ਮਸਲਿਆਂ ਦਾ ਹੱਲ ਕੀਤਾ ਗਿਆ ਅਤੇ ਬਕਾਇਆ ਦਰਖ਼ਾਸਤਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨ ਲਈ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ।

LEAVE A REPLY

Please enter your comment!
Please enter your name here