*ਵਿਧਾਇਕ ਬੁੱਧ ਰਾਮ ਅਤੇ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਟਿੱਬਿਆਂ ਦੇ ਮੇਲੇ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਦੀ ਕੀਤੀ ਸ਼ਲਾਘਾ*

0
58

ਮਾਨਸਾ, 08 ਦਸੰਬਰ(ਸਾਰਾ ਯਹਾਂ/ਮੁੱਖ ਸੰਪਾਦਕ):
ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰੰਗਲਾ ਪੰਜਾਬ ਬਣਾਉਣ ਦੇ ਸੁਪਨੇ ਵੱਲ ਕਦਮ ਵਧਾਉਂਦਿਆਂ ਮਾਨਸਾ ਦੇ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਦੇ ਗਰਾਊਂਡ ਵਿਚ ਸਜ਼ਿਆ ਤਿੰਨ ਰੋਜ਼ਾ ਟਿੱਬਿਆਂ ਦਾ ਮੇਲਾ ਨਿਵੇਕਲਾ ਉਪਰਾਲਾ ਹੈ।  ਪੰਜਾਬ ’ਚ ਜਿੱਥੇ ਸਿੱਖਿਆ, ਸਿਹਤ ਅਤੇ ਖੇਡਾਂ ਦੇ ਖੇਤਰ ਵਿਚ ਸੂਬਾ ਵਿਕਾਸ ਵੱਲ ਵਧ ਰਿਹਾ ਹੈ ਉੱਥੇ ਹੀ ਪੰਜਾਬ ਦੇ ਸੱਭਿਆਚਾਰਕ ਪੱਖ ਨੂੰ ਉਜਾਗਰ ਕਰਨ ਲਈ ਅਜਿਹੇ ਮੇਲੇ ਲਗਾਏ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਸ੍ਰ ਬੁੱਧ ਰਾਮ ਅਤੇ ਵਿਧਾਇਕ ਹਲਕਾ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਟਿੱਬਿਆਂ ਦੇ ਮੇਲੇ ਵਿਚ ਸ਼ਿਰਕਤ ਕਰਨ ਮੌਕੇ ਕੀਤਾ।
ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਮਾਨਸਾ ’ਚ ਕਰਵਾਇਆ ਜਾ ਰਿਹਾ ਟਿੱਬਿਆਂ ਦਾ ਮੇਲਾ ਵਿਲੱਖਣ ਛਾਪ ਛੱਡ ਕੇ ਜਾਵੇਗਾ। ਉਨ੍ਹਾਂ ਕਿਹਾ ਕਿ ਮੇਲੇ ਦੌਰਾਨ ਸੈਲਫ ਹੈਲਪ ਗਰੁੱਪਾਂ ਵੱਲੋਂ ਆਰਗੈਨਿਕ ਢੰਗ ਨਾਲ ਖਾਣਪੀਣ ਦੇ ਸਮਾਨ ਦੀਆਂ ਸਟਾਲਾਂ ਲਗਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਨ ਗਿੱਧੇ, ਭੰਗੜੇ ਰਾਹੀਂ ਪੰਜਾਬੀ ਸੱਭਿਆਚਾਰ ਮੇਲੇ ’ਚ ਪੂਰੀ ਤਰ੍ਹਾਂ ਸਰਗਰਮ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦੀ ਸੁਚੱਜੀ ਅਗਵਾਈ ਵਿਚ ਮੇਲੇ ਅੰਦਰ ਕੀਤੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ ਅਤੇ ਦੁਲਹਨ ਦੀ ਤਰ੍ਹਾਂ ਸਜ਼ੇ ਮੇਲੇ ਨੂੰ ਦੇਖ ਕੇ ਖੁਸ਼ੀ ਦਾ ਇਜ਼ਹਾਰ ਕੀਤਾ।


ਇਸ ਤੋਂ ਪਹਿਲਾਂ ਹਲਕਾ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਟਿੱਬਿਆਂ ਦੇ ਮੇਲੇ ਵਿਚ ਲੱਗੀਆਂ ਵਿਲੱਖਣ ਪ੍ਰਦਰਸ਼ਨੀਆਂ ਸਾਨੂੰ ਸਾਡੀ ਪੁਰਾਤਨ ਸੰਸਕ੍ਰਿਤੀ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਮੇਲੇ ਵਿਚ ਲੋਕਾਂ ਦੀ ਸੁਵਿਧਾ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਮੇਲਾ ਦੇਖਣ ਆਉਣ ਵਾਲੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਵੱਖ-ਵੱਖ ਰਾਜਾਂ ਤੋਂ ਆਏ ਕਾਰੀਗਰਾਂ ਤੇ ਦਸਤਕਾਰਾਂ ਦੀਆਂ ਸਟਾਲਾਂ ਨੂੰ ਵੇਖਿਆ ਅਤੇ ਦੂਰੋਂ ਨੇੜਿਓਂ ਮੇਲੇ ਦੀ ਸ਼ੋਭਾ ਵਧਾਉਣ ਆਏ ਸਮੂਹ ਦਸਤਕਾਰਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਲੋਕਾਂ ਨੂੰ ਮੇਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਮੇਲੇ ਦਾ ਭਰਪੂਰ ਆਨੰਦ ਮਾਨਣ ਲਈ ਕਿਹਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਮਿਤ ਬੈਂਬੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਸਮੇਤ ਹੋਰ ਆਗੂ ਤੇ ਪਤਵੰਤੇ ਹਾਜ਼ਰ ਸਨ।

NO COMMENTS