
ਰਿਊਂਦ ਖ਼ੁਰਦ/ਬੁਢਲਾਡਾ/ਮਾਨਸਾ: 09 ਫਰਵਰੀ :(ਸਾਰਾ ਯਹਾਂ/ਬੀਰਬਲ ਧਾਲੀਵਾਲ)
ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਹੈ। ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਨਾਗਰਿਕ ਤੱਕ ਪਹੁੰਚਾਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਸਬ ਡਵੀਜ਼ਨ ਬੁਢਲਾਡਾ ਦੇ ਪਿੰਡ ਰਿਊਂਦ ਖ਼ੁਰਦ ਵਿਖੇ ਲੱਗੇ ਕੈਂਪ ਦੌਰਾਨ ਸ਼ਿਰਕਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਬੁਢਲਾਡਾ ਸ੍ਰ ਗਗਨਦੀਪ ਸਿੰਘ ਵੀ ਹਾਜਰ ਸਨ।
ਵਿਧਾਇਕ ਬੁੱਧ ਰਾਮ ਨੇ ਉਚੇਚੇ ਤੋਰ ’ਤੇ ਪਹੁੰਚ ਕੇ ਜਿੱਥੇ ਕੈਂਪ ਦਾ ਜਾਇਜ਼ਾ ਲਿਆ ਉੱਥੇ ਹੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕੈਂਪ ਵਿਚ ਹਾਜਰ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਲੋਕ ਭਲਾਈ ਦੇ ਫੈਸਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਵਾਮ ਦੇ ਹਿੱਤਾਂ ਦੀ ਰਾਖੀ ਵਾਲੀ ਸਰਕਾਰ ਵਜੋਂ ਉਭਰੀ ਹੈ ਅਤੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਦੇ ਸਾਰਥਕ ਉਪਰਾਲੇ ਕੀਤੇ ਜਾ ਰਹੇ ਹਨ। ‘ਆਪ ਦੀ ਸਰਕਾਰ ਆਪ ਦੇ ਦੁਆਰ ’ਤਹਿਤ ਕੈਂਪ ਲਗਾਉਣ ਦੀ ਕੀਤੀ ਸ਼ੁਰੂਆਤ ਲੋਕਾਂ ਲਈ ਸਰਕਾਰੀ ਵਿਭਾਗਾਂ ਨਾਲ ਸਬੰਧਤ ਕੰਮ ਕਰਵਾਉਣ ਵਿਚ ਵੱਡੀ ਰਾਹਤ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕੈਂਪਾਂ ਨਾਲ ਜਿੱਥੇ ਆਮ ਲੋਕਾਂ ਦੇ ਸਮੇਂ ਦੀ ਬੱਚਤ ਹੋਵੇਗੀ ਉੱਥੇ ਹੀ ਲੋਕ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਕੰਮ ਇਕੋ ਥਾਂ ’ਤੇ ਸੁਖਾਵੇਂ ਢੰਗ ਨਾਲ ਕਰਵਾ ਸਕਣਗੇ।
ਇਸ ਮੌਕੇ ਸਰਪੰਚ ਸੁਖਦੇਵ ਸਿੰਘ ਰਿਉਂਦ ਕਲਾਂ, ਸਰਪੰਚ ਵੀਰਪਾਲ ਕੌਰ ਦਸ਼ਮੇਸ਼ ਨਗਰ, ਸਰਪੰਚ ਮਨਪ੍ਰੀਤ ਕੌਰ ਜੀਵਨ ਨਗਰ, ਸਰਪੰਚ ਬਲਜੀਤ ਕੌਰ ਰਿਉਂਦ ਖੁਰਦ, ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਵਤਾਰ ਸਿੰਘ ਮਘਾਣੀਆਂ, ਕੁਲਦੀਪ ਸਿੰਘ ਪ੍ਰਧਾਨ, ਦਲਵਿੰਦਰ ਸਿੰਘ ਕਾਲਾ, ਚਰਨਜੀਤ ਸਿੰਘ ਫੌਜੀ, ਰਿਉਂਦ ਖੁਰਦ, ਲਖਵਿੰਦਰ ਸਿੰਘ ਭੁੱਲਰ, ਅਮਨਦੀਪ ਸਿੰਘ ਭੁੱਲਰ, ਹਰਕੇਸ਼ ਸਿੰਘ , ਹਰਦੀਪ ਸਿੰਘ, ਮੰਗਾ ਸਿੰਘ, ਵਿੰਦਰ ਸਿੰਘ, ਤਹਿਸੀਲਦਾਰ ਸੁਖਜਿੰਦਰ ਸਿੰਘ ਟਿਵਾਣਾ, ਪੰਚਾਇਤ ਸਕੱਤਰ ਬਲਜਿੰਦਰ ਸਿੰਘ, ਜਸਪ੍ਰੀਤ ਸਿੰਘ ਪਟਵਾਰੀ, ਰਾਜਪਾਲ ਕੌਰ ਏ.ਪੀ.ਓ.ਪੰਚਾਇਤ ਵਿਭਾਗ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
