ਵਿਧਾਇਕ ਮਾਨਸ਼ਾਹੀਆ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਤਹਿਤ ਬਿਨੈਕਾਰਾਂ ਨੂੰ ਈ-ਕਾਰਡਾਂ ਦੀ ਵੰਡ

0
23

ਭੀਖੀ/ਮਾਨਸਾ, 14, ਜਨਵਰੀ (ਸਾਰਾ ਯਹਾ /ਜੋਨੀ ਜਿੰਦਲ): ਪੰਜਾਬ ਸਰਕਾਰ ਵੱਲੋਂ ਆਯੁਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਤਹਿਤ ਯੋਗ ਲਾਭਪਾਤਰੀਆਂ ਦੇ ਈ ਕਾਰਡ ਬਣਾਉਣ ਦੀ ਸੁਵਿਧਾ ਆਰੰਭ ਕੀਤੀ ਗਈ ਹੈ ਜਿਸ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾਉਣ ਦੀ ਸੁਵਿਧਾ ਹਾਸਲ ਹੁੰਦੀ ਹੈ। ਇਹ ਪ੍ਰਗਟਾਵਾ ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਭੀਖੀ ਸ਼ਹਿਰ ਅਤੇ ਪਿੰਡ ਫਫੜੇ ਭਾਈ ਕੇ ਵਿਖੇ  ਆਯੋਜਿਤ ਕਾਰਡ ਵੰਡ ਸਮਾਗਮ ਦੌਰਾਨ ਕੀਤਾ। ਵਿਧਾਇਕ ਨੇ ਦੱਸਿਆ ਕਿ ਈ ਕਾਰਡ ਧਾਰਕਾਂ ਨੂੰ ਰਾਜ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਦੇ ਰੂਪ ਵਿੱਚ ਨਗਦੀ ਰਹਿਤ ਇਲਾਜ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ

ਕਿ ਮਾਨਸਾ ਜ਼ਿਲ੍ਹੇ ਦੇ ਸ਼ਹਿਰੀ ਅਤੇ ਪਿੰਡਾਂ ਦੇ ਯੋਗ ਲਾਭਪਾਤਰੀਆਂ ਦੀ ਸਹੂਲਤ ਲਈ ਈ ਕਾਰਡ ਏਜੰਸੀ ਦੇ ਨੁਮਾਇੰਦੇ ਸਮੂਹ ਮਾਰਕੀਟ ਕਮੇਟੀਆਂ ਵਿੱਚ ਇਹ ਕਾਰਡ ਤਿਆਰ ਕਰਨ ਦੀ ਪ੍ਰਕਿਰਿਆ ਅਮਲ ਵਿੱਚ ਲਿਆ ਰਹੇ ਹਨ। ਇਸ ਮੌਕੇ ਪ੍ਰਧਾਨ ਨਗਰ ਪੰਚਾਇਤ ਵਿਨੋਦ ਸਿੰਗਲਾ, ਸਰਪੰਚ ਫਫੜੇ ਭਾਈਕੇ ਇਕਬਾਲ ਸਿੰਘ, ਪ੍ਰਧਾਨ ਆੜ੍ਹਤੀਆ ਐਸੋ: ਸਤਪਾਲ ਮੱਤੀ, ਸਕੱਤਰ ਮਾਰਕੀਟ ਕਮੇਟੀ ਜੈ ਸਿੰਘ ਸਿੱਧੂ ਵੀ ਮੌਜੂਦ ਸਨ। 

NO COMMENTS