ਵਿਧਾਇਕ ਮਾਨਸ਼ਾਹੀਆ ਵੱਲੋਂ ਖੇਤੀ ਹਾਦਸਿਆਂ ਦੇ ਪੀੜਤਾਂ ਨੂੰ ਵਿੱਤੀ ਸਹਾਇਤਾ ਵਜੋਂ ਚੈਕ ਪ੍ਰਦਾਨ

0
19

ਮਾਨਸਾ, 14 ਜਨਵਰੀ(ਸਾਰਾ ਯਹਾ / ਮੁੱਖ ਸੰਪਾਦਕ): ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਨੇ ਅੱਜ ਹਲਕੇ ਦੇ ਪਿੰਡ ਅਕਲੀਆ, ਦਲੇਲ ਸਿੰਘ ਵਾਲਾ ਅਤੇ ਢੈਪਈ ਦੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇ ਚੈਕ ਪ੍ਰਦਾਨ ਕੀਤੇ। ਇਸ ਮੌਕੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀ ਮਸ਼ੀਨਰੀ ਕਾਰਨ ਹਾਦਸਿਆਂ ਦਾ ਸ਼ਿਕਾਰ ਹੋਣ ਵਾਲੇ ਕਿਸਾਨਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿੱਤੀ ਮਦਦ ਮੁਹੱਈਆ ਕਰਵਾਈ ਜਾਂਦੀ ਹੈ ਅਤੇ ਸਮੇਂ ਸਮੇਂ ’ਤੇ ਸਬੰਧਤ ਵਿਭਾਗਾਂ ਦੁਆਰਾ ਪੜਤਾਲ ਕਰਵਾ ਕੇ ਤਰਜੀਹ ਦੇ ਆਧਾਰ ’ਤੇ ਇਹ ਚੈਕ ਪੀੜਤ ਪਰਿਵਾਰਾਂ ਨੂੰ ਸੌਂਪੇ ਜਾਂਦੇ ਹਨ।  ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਖੁਸ਼ਹਾਲੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਦੌਰਾਨ ਵਿਧਾਇਕ ਵੱਲੋਂ ਪਿੰਡ ਅਕਲੀਆ ਦੇ ਪੀੜਤ ਪਰਿਵਾਰ ਨੂੰ 2 ਲੱਖ ਰੁਪਏ,

ਦਲੇਲ ਸਿੰਘ ਵਾਲਾ ਦੇ ਪੀੜਤ ਨੂੰ 20 ਹਜ਼ਾਰ ਰੁਪਏ ਅਤੇ ਢੈਪਈ ਦੇ ਪੀੜਤ ਨੂੰ 40 ਹਜ਼ਾਰ ਰੁਪਏ ਦਾ ਚੈਕ ਸੌਂਪਿਆ ਗਿਆ। ਇਸ ਮੌਕੇ ਵਿਨੋਦ ਕੁਮਾਰ ਪ੍ਰਧਾਨ ਨਗਰ ਕੌਂਸਲ ਭੀਖੀ, ਜੈ ਸਿੰਘ ਸਕੱਤਰ ਮਾਰਕਿਟ ਕਮੇਟੀ ਸਮੇਤ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।ਕੈਪਸ਼ਨ:ਵਿਧਾਇਕ ਸ. ਨਾਜਰ ਸਿੰਘ ਮਾਨਸ਼ਾਹੀਆ ਖੇਤੀ ਮਸ਼ੀਨਰੀ ਕਾਰਨ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਪ੍ਰਦਾਨ ਕਰਦੇ ਹੋਏ। 

NO COMMENTS