*ਵਿਧਾਇਕ ਵੱਲੋਂ ਬਿਜਲੀ ਦੀ ਸਪਾਰਕਿੰਗ ਨਾਲ ਅੱਗ ਦੀ ਲਪੇਟ ਵਿੱਚ ਆਏ ਫਫੜੇ ਭਾਈ ਕੇ ਦੇ ਪਰਿਵਾਰ ਨੂੰ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ*

0
23

ਮਾਨਸਾ, 02 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ ):
ਪਿੰਡ ਫਫੜੇ ਭਾਈ ਕੇ ਵਿਖੇ ਅਚਾਨਕ ਰਾਤ ਸਮੇਂ ਬਿਜਲੀ ਦੀਆਂ ਤਾਰਾਂ ਦੀ ਸਪਾਰਕਿੰਗ ਨਾਲ ਲੱਗੀ ਅੱਗ ਕਰਕੇ ਇਕ ਘਰ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ, ਜਿਸ ’ਤੇ ਪਰਿਵਾਰ ਦੀ ਮਦਦ ਲਈ ਬੀਤੀ ਸ਼ਾਮ ਨੂੰ ਵਿਧਾਇਕ ਡਾ. ਵਿਜੈ ਸਿੰਗਲਾ ਨੇ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਚੈੱਕ ਪਰਿਵਾਰ ਨੂੰ ਸੌਂਪਿਆ।
ਵਿਧਾਇਕ ਵਿਜੈ ਸਿੰਗਲਾ ਨੇ ਪੀੜ੍ਹਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਪਰਿਵਾਰ ਨੂੰ 50 ਹਜ਼ਾਰ ਰੁਪਏ ਮੁਆਵਜ਼ੇ ਦਾ ਚੈੱਕ ਮੁਹੱਈਆ ਕਰਵਾਇਆ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਉਹ ਪੀੜਤ ਪਰਿਵਾਰ ਦੀ ਮਦਦ ਲਈ ਯਤਨਸ਼ੀਲ ਰਹਿਣਗੇ।
ਉਨ੍ਹਾਂ ਦੱਸਿਆ ਕਿ ਜਿੰਨ੍ਹਾਂ ਪਰਿਵਾਰਾਂ ਦੇ ਘਰੇਲੂ ਹਾਲਾਤ ਮੰਦੇ ਸਨ ਜਾਂ ਕਿਸੇ ਹੋਰ ਦੁਰਘਟਨਾਵਾਂ ਕਰਕੇ ਨੁਕਸਾਨ ਹੋਇਆ, ਪੰਚਾਇਤਾਂ ਦੇ ਜ਼ਰੀਏ ਉਨ੍ਹਾਂ ਲੋਕਾਂ ਦੀਆਂ ਅਰਜ਼ੀਆਂ ਨੂੰ ਪਹਿਲ ਦਿੰਦਿਆਂ ਕੇਸ ਤਿਆਰ ਕਰਕੇ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚੋ ਲੋੜਵੰਦ ਪਰਿਵਾਰਾਂ ਨੂੰ ਮੁਆਵਜ਼ਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜਿਹੇ ਪਰਿਵਾਰਾਂ ਦੀ ਆਰਥਿਕ ਮਦਦ ਕਰਕੇ ਪਰਿਵਾਰ ਨੂੰ ਕੁੱਝ ਰਾਹਤ ਦਿੱਤੀ ਜਾ ਸਕਦੀ ਹੈ।

NO COMMENTS