*”ਵਿਧਾਨ ਸਭਾ ਚੋਣਾਂ—2022” ਵਿਸ਼ੇਸ਼ ਮੁਹਿੰਮ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਦੇ ਅਮਲੇ ਨੂੰ ਸਵੀਪ ਬਾਰੇ ਕੀਤਾ ਜਾਗਰੂਕ*

0
23

ਮਾਨਸਾ, 19 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ):
ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਸਬੰਧ ਵਿਚ ਜਿ਼ਲ੍ਹਾ ਮਾਨਸਾ ਦੇ ਸਮੂਹ ਵਿਧਾਨ ਸਭਾ ਹਲਕਿਆਂ ਵਿਚ ਵੋਟਰ ਜਾਗਰੂਕਤਾ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਧੀਕ ਜਿ਼ਲ੍ਹਾ ਚੋਣ ਅਫ਼ਸਰ ਸ੍ਰੀ ਉਪਕਾਰ ਸਿੰਘ ਦੁਆਰਾ ਜਿ਼ਲ੍ਹੇ ਦੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਦੇ ਪ੍ਰਿੰਸੀਪਲ, ਪ੍ਰੋਫੈੱਸਰ, ਸਹਾਇਕ ਪ੍ਰੋਫੈੱਸਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਮੀਟਿੰਗ ਕੀਤੀ ਗਈ।
ਵਧੀਕ ਜਿ਼ਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਉਹ ਹਰ ਨਾਗਰਿਕ ਜਿਸ ਦੀ ਉਮਰ 1 ਜਨਵਰੀ 2022 ਨੂੰ 18 ਸਾਲ ਮੁਕੰਮਲ ਹੋ ਜਾਂਦੀ ਹੈ ਉਹ ਆਪਣੀ ਵੋਟ ਜ਼ਰੂਰ ਬਣਵਾਉਣ। ਉਨ੍ਹਾਂ ਕਿਹਾ ਕਿ ਕਾਲਜਾਂ ਵਿਚ ਇਸ ਉਮਰ ਦੇ ਵਧੇਰੇ ਵਿਦਿਆਰਥੀ ਮਿਲ ਜਾਂਦੇ ਹਨ ਜਿੰਨ੍ਹਾਂ ਨੂੰ ਵੋਟ ਦੀ ਅਹਿਮੀਅਤ ਅਤੇ ਵੋਟ ਬਣਵਾਉਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਦੀ ਵੋਟ ਬਣਵਾਉਣੀ ਸੁਨਿਸ਼ਚਿਤ ਕਰਨਾ ਲਾਜ਼ਮੀ ਹੈ।ਉਨ੍ਹਾਂ ਹਾਜ਼ਰ ਸਮੂਹ ਪ੍ਰਿੰਸੀਪਲ ਸਾਹਿਬਾਨ ਨੂੰ ਹਦਾਇਤ ਕੀਤੀ ਕਿ ਹਰ ਵਿਦਿਆਰਥੀ ਜੋ 1 ਜਨਵਰੀ 2022 ਨੂੰ 18 ਸਾਲ ਉਮਰ ਪੂਰੀ ਕਰਦਾ ਹੈ ਉਸ ਦੀ ਵੋਟ ਬਣਵਾਈ ਜਾਵੇ ਅਤੇ ਅਖ਼ੀਰ ਵਿਚ ਇਸ ਸਬੰਧੀ ਪ੍ਰਿੰਸੀਪਲ ਵੱਲੋਂ ਸਰਟੀਫਿਕੇਟ ਦਿੱਤਾ ਜਾਵੇ ਕਿ ਉਸ ਦੀ ਸੰਸਥਾ ਵਿਚ ਪੜ੍ਹ ਰਹੇ ਹਰ ਯੋਗ ਵਿਦਿਆਰਥੀ ਦੀ ਵੋਟ ਬਣਾਵਾਈ ਜਾ ਚੁੱਕੀ ਹੈ।
ਇਸ ਮੌਕੇ ਉਨ੍ਹਾਂ ਸਮੂਹ ਹਾਜ਼ਰੀਨ ਨੂੰ ਵੋਟ ਦੀ ਅਹਿਮੀਅਤ, ਵੋਟ ਬਣਵਾਉਣ ਦੀ ਪ੍ਰਕਿਰਿਆ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਯੋਗ ਵਿਦਿਆਰਥੀ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ।
ਉਨ੍ਹਾਂ ਮੀਟਿੰਗ ਵਿਚ ਹਾਜ਼ਰ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵਿਧਾਨ ਸਭਾ ਚੋਣਾਂ 2022 ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕ ਕਰਨ ਲਈ ਨੁੱਕੜ ਨਾਟਕ, ਜਾਗੋ, ਰੈਲੀਆਂ ਅਤੇ ਸੈਮੀਨਾਰਾਂ ਦਾ ਆਯੋਜਨ ਕੀਤਾ ਜਾਵੇ।
ਇਸ ਮੌਕੇ ਜਿ਼ਲ੍ਹਾ ਨੋਡਲ ਅਫ਼ਸਰ ਸਵੀਪ ਸ੍ਰੀ ਨਵਨੀਤ ਜੋਸ਼ੀ, ਤਹਿਸੀਲਦਾਰ ਚੋਣਾਂ ਸ੍ਰੀ ਹਰੀਸ਼ ਕੁਮਾਰ, ਸਹਾਇਕ ਨੋਡਲ ਅਫ਼ਸਰ ਸ੍ਰੀ ਨਰਿੰਦਰ ਸਿੰਘ, ਚੋਣ ਕਾਨੂੰਗੋ ਸ੍ਰੀ ਭੂਸ਼ਣ ਕੁਮਾਰ ਮੌਜੂਦ ਸਨ।

NO COMMENTS