
ਚੰਡੀਗੜ, 10 ਅਕਤੂਬਰ (ਸਾਰਾ ਯਹਾਂ/ ਮੁੱਖ ਸੰਪਾਦਕ ): ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਮਾਜਵਾਦੀ ਪਾਰਟੀ ਦੇ ਬਾਨੀ ਅਤੇ ਉੱਤਰਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਮੁਲਾਇਮ ਸਿੰਘ ਯਾਦਵ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨਾਂ ਦਾ ਅੱਜ ਸਵੇਰੇ ਦਿੱਲੀ ਦੇ ਇੱਕ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਹੈ।ਸ. ਸੰਧਵਾਂ ਨੇ ਕਿਹਾ ਕਿ ਸ੍ਰੀ ਸ੍ਰੀ ਮੁਲਾਇਮ ਸਿੰਘ ਯਾਦਵ ਜ਼ਮੀਨ ਨਾਲ ਜੁੜੇ ਹੋਏ ਆਗੂ ਸਨ ਜਿਨਾਂ ਨੇ ਸਮਾਜਵਾਦੀ ਵਿਚਾਰਧਾਰਾ ਨੂੰ ਅੱਗੇ ਤੋਰਨ ਲਈ ਮਹੱਤਵਪੂਰਨ ਭੂਮਿਕਾ ਨਿਭਾਈ। ਉਨਾਂ ਕਿਹਾ ਕਿ ਸ੍ਰੀ ਯਾਦਵ ਨੇ ਦੱਬੇ-ਕੁਚਲੇ ਲੋਕਾਂ ਦੇ ਹੱਕਾਂ-ਹਿੱਤਾਂ ਦੀ ਰਾਖੀ ਲਈ ਆਪਣਾ ਸਮੁੱਚਾ ਜੀਵਨ ਲਾਇਆ ਅਤੇ ਭਰਤ ਦੀ ਰਾਜਨੀਤੀ ’ਤੇ ਇੱਕ ਵੱਖਰੀ ਛਾਪ ਛੱਡੀ।ਸ੍ਰੀ ਸੰਧਵਾਂ ਨੇ ਸ੍ਰੀ ਯਾਦਵ ਪਰਿਵਾਰ ਦੇ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਦੀ ਆਤਮ ਦੀ ਸ਼ਾਂਤੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।———–
