ਮਾਨਸਾ, 04 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਯੋਗਤਾ ਮਿਤੀ 01.01.2021 ਦੇ ਆਧਾਰ *ਤੇ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 16 ਨਵੰਬਰ 2020 ਤੋਂ ਚੱਲ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ—ਕਮ—ਜਿ਼ਲ੍ਹਾ ਚੋਣ ਅਫ਼ਸਰ ਸ੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਇਸ ਮੁਹਿੰਮ ਅਧੀਨ ਮਿਤੀ 05 ਅਤੇ 06 ਦਸੰਬਰ 2020 (ਸਨਿੱਚਰਵਾਰ ਅਤੇ ਐਂਤਵਾਰ) ਨੂੰ ਵੋਟਰਾਂ ਦੀ ਰਜਿਸਟਰੇਸ਼ਨ ਲਈ ਹਰੇਕ ਪੋਲਿੰਗ ਸਟੇਸ਼ਨ *ਤੇ ਸਪੈਸ਼ਲ ਕੈਂਪ ਲਗਾਏ ਜਾਣਗੇ। ਜਿ਼ਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਪੈਸ਼ਲ ਕੈਂਪਾਂ ਦੌਰਾਨ ਬੂਥ ਲੈਵਲ ਅਫਸਰ ਆਪਣੇ—ਆਪਣੇ ਪੋਲਿੰਗ ਸਟੇਸ਼ਨ *ਤੇ ਹਾਜ਼ਰ ਰਹਿਣਗੇ ਅਤੇ ਆਮ ਜਨਤਾ ਪਾਸੋਂ ਦਾਅਵੇ ਤੇ ਇਤਰਾਜ ਪ੍ਰਾਪਤ ਕਰਨਗੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ 01 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਦੀ ਉਮਰ ਪੂਰੀ ਕਰਨ ਵਾਲਾ ਵਿਅਕਤੀ ਨਵੀਂ ਵੋਟ ਦਰਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਪਹਿਲਾਂ ਦਰਜ ਵੋਟ ਨੂੰ ਕਟਵਾਉਣ ਲਈ ਜਾਂ ਦਰੁੱਸਤ ਕਰਵਾਉਣ ਲਈ ਦਾਅਵਾ ਜਾਂ ਇਤਰਾਜ਼ ਦਿੱਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਦਾਅਵੇ/ਇਤਰਾਜ਼ ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ ਜਾਂ ਵੋਟਰ ਹੈਲਪ ਲਾਈਨ *ਤੇੇ ਆਨਲਾਈਨ ਵੀ ਪੇਸ਼ ਕੀਤੇ ਜਾ ਸਕਦੇ ਹਨ । ਜਿ਼ਲ੍ਹਾ ਚੋਣ ਅਫ਼ਸਰ ਸ਼੍ਰੀ ਮਹਿੰਦਰ ਪਾਲ ਨੇ ਦੱਸਿਆ ਕਿ ਵੋਟਾਂ ਸਬੰਧੀ ਕਿਸੇ ਵੀ ਕਿਸਮ ਦੀ ਹੋਰ ਜਾਣਕਾਰੀ ਲੈਣ ਲਈ ਟੋਲ ਫਰੀ ਨੰਬਰ 1950 *ਤੇ ਕਾਲ ਕਰਕੇ ਪ੍ਰਾਪਤ ਕੀਤੀ ਜਾ ਸਕਦੀ ਹੈ।ਉਨ੍ਹਾਂ ਆਮ ਜਨਤਾ ਨੂੰ ਵੋਟਰ ਰਜਿਸਟਰੇਸ਼ਨ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਅਪੀਲ ਕੀਤੀ ਗਈ।