ਮਾਨਸਾ, 02 ਦਸੰਬਰ :(ਸਾਰਾ ਯਹਾਂ/ਮੁੱਖ ਸੰਪਾਦਕ)
ਯੁਵਕ ਸੇਵਾਵਾਂ ਵਿਭਾਗ ਮਾਨਸਾ ਦੇ ਸਹਾਇਕ ਡਾਇਰੈਕਟਰ ਰਘਵੀਰ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ਵ ਏਡਜ਼ ਦਿਵਸ ਤੇ ਸਰਕਾਰੀ ਆਈ.ਟੀ.ਆਈ. ਮਾਨਸਾ ਦੇ ਰੈਡ ਰਿਬਨ ਕਲੱਬ ਵੱਲੋਂ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਨੂੰ ਪ੍ਰਿੰਸੀਪਲ ਗੁਰਮੇਲ ਸਿੰਘ ਮਾਖਾ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਭਾਰਤੀ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ 2030 ਤੱਕ ਏਡਜ਼ ਮੁਕਤ ਭਾਰਤ ਕਰਨ ਦਾ ਪ੍ਰਣ ਕੀਤਾ ਹੈ। ਇਸ ਪ੍ਰਣ ਨੂੰ ਪੂਰਾ ਕਰਨ ਲਈ ਸਿੱਖਿਆਰਥੀ ਹੀ ਅਹਿਮ ਯੋਗਦਾਨ ਪਾ ਸਕਦੇ ਹਨ।
ਗੁਰਪਿਆਰ ਸਿੰਘ ਐਨ.ਐਸ.ਐਸ. ਅਫ਼ਸਰ ਨੇ ਕਿਹਾ ਕਿ ਰੈਲੀ ਦੌਰਾਨ ਵਲੰਟੀਅਰਜ਼ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਉਨਾਂ ਵੱਲੋਂ ਮਾਨਸਾ ਕੈਂਚੀਆਂ ਦੇ ਲੋਕਾਂ ਨੂੰ ਏਡਜ਼ ਰੋਗ ਸੰਬੰਧੀ ਬਚਾਅ ਬਾਰੇ ਜਾਣਕਾਰੀ ਅਤੇ ਤਖਤੀਆਂ ਤੇ ਸਲੋਗਨਾਂ ਰਾਹੀਂ ਸਿਹਤ ਸਮਾਜ ਦੀ ਉਸਾਰੀ ਕਰਨ ਲਈ ਪ੍ਰੇਰਿਤ ਕਰਨ ਦਾ ਯਤਨ ਕੀਤਾ ਗਿਆ। ਵਲੰਟੀਅਰਜ਼ ਨਿਸ਼ਚਲਪ੍ਰੀਤ ਸਿੰਘ, ਬਲਜੀਤ ਸਿੰਘ, ਹਰਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਵੱਲੋਂ ਰੈਲੀ ਦੀ ਅਗਵਾਈ ਕੀਤੀ ਗਈ।
ਅੰਤ ਵਿੱਚ ਰੈੱਡ ਰਿਬਨ ਕਲੱਬ ਦੇ ਕੋਆਰਡੀਨੇਟਰ ਜਸਪਾਲ ਸਿੰਘ ਵੱਲੋਂ ਰੈਲੀ ਨੂੰ ਸਫ਼ਲ ਬਣਾਉਣ ਲਈ ਸਾਰੇ ਵਲੰਟੀਅਰਜ਼ ਦਾ ਧੰਨਵਾਦ ਕੀਤਾ ਗਿਆ।