
(ਸਾਰਾ ਯਹਾਂ/ਬਿਊਰੋ ਨਿਊਜ਼ ) : ਵਿਸ਼ਵ ਕੈਂਸਰ ਦਿਵਸ ਮੌਕੇ ਅੱਜ ਸਰਕਾਰੀ ਨਰਸਿੰਗ ਟ੍ਰੇਨਿੰਗ ਸਕੂਲ ਵਿਖੇ ਵਿਦਿਆਰਥਣਾਂ ਵਿੱਚ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਇਸ ਮੁਕਾਬਲੇ ਵਿੱਚ ਕੁੱਲ 10 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਪਹਿਲੇ, ਦੂਜੇ ਤੇ ਤੀਜੇ ਸਥਾਨ ਤੇ ਆਉਣ ਵਾਲੀਆਂ ਵਿਦਿਆਰਥਣਾਂ ਨੂੰ ਸਿਵਲ ਸਰਜਨ ਡਾ. ਪਰਮਿੰਦਰ ਕੌਰ ਵੱਲੋਂ ਸਨਮਾਨਿਤ ਵੀ ਕੀਤਾ ਗਿਆ।
ਜਾਣਕਾਰੀ ਦਿੰਦਿਆਂ ਡਾ. ਪਰਮਿੰਦਰ ਕੌਰ ਨੇ ਦੱਸਿਆ ਕਿ ਕੈਂਸਰ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਪੋਸਟਰ ਮੁਕਾਬਲਿਆਂ ਵਿੱਚ ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਸੁਮਨਪ੍ਰੀਤ ਕੌਰ ਪਹਿਲੇ ਸਥਾਨ ਤੇ, ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਅੰਜਲੀ ਦੂਜੇ ਸਥਾਨ ਤੇ ਅਤੇ ਜੀ.ਐਨ.ਐਮ. ਪਹਿਲੇ ਸਾਲ ਦੀ ਵਿਦਿਆਰਥਣ ਰਜਨੀ ਤੀਜੇ ਸਥਾਨ ਤੇ ਰਹੀ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ, ਸੀਨੀਅਰ ਮੈਡੀਕਲ ਅਫ਼ਸਰ ਡਾ. ਕ੍ਰਿਪਾਲ ਸਿੰਘ, ਡੀ.ਐਮ.ਸੀ. ਡਾ. ਵਿਕਾਸ ਧੀਰ, ਡੀ.ਸੀ.ਐਮ. ਦੀਪਕ ਸ਼ਰਮਾ, ਮਾਸ ਮੀਡੀਆ ਵਿੰਗ ਤੋਂ ਜਸਪਾਲ ਸਿੰਘ ਜਟਾਣਾ, ਅਧਿਆਪਕਾ ਸੁਨੀਤਾ, ਸਿ਼ੰਦਰਪਾਲ ਕੌਰ ਤੇ ਨਵਜੋਤ ਕੌਰ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਅੱਜ ਪੂਰੇ ਦੇਸ਼ ਵਿੱਚ ਵਿਸ਼ਵ ਕੈਂਸਰ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਥਾਂ-ਥਾਂ ‘ਤੇ ਕੈਂਪ ਲਗਾਏ ਗਏ ਹਨ ਅਤੇ ਮਰੀਜ਼ਾਂ ਦੀ ਜਾਂਚ ਕੀਤੀ ਗਈ।
