
13 ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼)ਕੀਰਤਪੁਰ ਸਾਹਿਬ ਵਿਖੇ ਅੱਜ ਵਿਸਾਖੀ ਮੌਕੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ।
ਕੀਰਤਪੁਰ ਸਾਹਿਬ ਵਿਖੇ ਅੱਜ ਵਿਸਾਖੀ ਮੌਕੇ ਵੱਡਾ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਦੋ ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮਿਲੀ ਹੈ ਕਿ ਵਿਸਾਖੀ ਮੌਕੇ ਨਵਾਂਸ਼ਹਿਰ ਦੇ ਪਿੰਡ ਸ਼ੇਖੂਪੁਰਾ ਤੋਂ ਸੰਗਤ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਮੱਥਾ ਟੇਕਣ ਆਈ ਸੀ।
ਦੱਸਿਆ ਜਾ ਰਿਹਾ ਹੈ ਕਿ ਟਰੈਕਟਰ ਦੀ ਬ੍ਰੇਕ ਫੇਲ ਹੋ ਗਈ ਸੀ, ਜਿਸ ਕਾਰਨ ਟਰੈਕਟਰ ਬੇਕਾਬੂ ਹੋ ਕੇ ਕੰਧ ਨਾਲ ਜਾ ਟਕਰਾਇਆ। ਮਰਨ ਵਾਲਿਆਂ ਵਿਚ ਟਰੈਕਟਰ ਡਰਾਈਵਰ ਅਤੇ ਬਜ਼ੁਰਗ ਸ਼ਾਮਲ ਹੈ। ਹਾਦਸਾ ਸਵੇਰੇ ਕਰੀਬ 11 ਵਜੇ ਵਾਪਰਿਆ।
ਟਰੈਕਟਰ ਚਾਲਕ ਨੂੰ ਬੜੀ ਮੁਸ਼ਕਲ ਨਾਲ ਟਰੈਕਟਰ ਹੇਠੋਂ ਬਾਹਰ ਕੱਢਿਆ ਗਿਆ। ਡਰਾਈਵਰ ਅਤੇ ਜ਼ਖ਼ਮੀ ਬਜ਼ੁਰਗ ਨੂੰ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
