ਮਾਨਸਾ 23 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ
ਅਨੁਸਾਰ ਸ.ਪ.ਸ. ਰਾਮਦਿੱਤੇ ਵਾਲਾ ਵਿਖੇ ਸਕੂਲ ਮੁਖੀ ਗਗਨਦੀਪ ਸ਼ਰਮਾ ਦੀ ਅਗਵਾਈ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ‘ਵੀਰ ਬਾਲ ਦਿਵਸ’ ਮਨਾਇਆ ਗਿਆ । ਇਸ ਵਿੱਚ ਵਿਦਿਆਰਥੀਆਂ ਨੇ ਪੇਂਟਿੰਗ ਮੁਕਾਬਲੇ ਅਤੇ ਲੇਖ ਲਿਖਣ ਮੁਕਾਬਲਿਆਂ ਵਿੱਚ ਭਾਗ ਲਿਆ । ਜਿਸ ਵਿੱਚ ਉਹਨਾਂ ਨੇ ਸਾਹਿਬਜਾਦਿਆਂ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਿੱਤਰ ਬਣਾਏ ਅਤੇ ਲੇਖ ਲਿਖੇ । ਇਹਨਾਂ ਮੁਕਾਬਲਿਆਂ ਵਿੱਚ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ । ਪੇਂਟਿੰਗ ਮੁਕਾਬਲੇ ਵਿੱਚੋਂ ਪਹਿਲਾ ਸਥਾਨ – ਗੁਰਮਾਨ ਸਿੰਘ ਜਮਾਤ ਚੌਥੀ, ਦੂਜਾ ਸਥਾਨ – ਜੋਤੀ ਕੌਰ ਜਮਾਤ ਚੌਥੀ, ਤੀਜਾ ਸਥਾਨ – ਸ਼ਬਨਮ ਕੁਮਾਰ ਜਮਾਤ ਚੌਥੀ ਨੇ ਪ੍ਰਾਪਤ ਕੀਤਾ । ਇਸੇ ਪ੍ਰਕਾਰ ਲੇਖ ਲਿਖਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ – ਪ੍ਰਭਜੋਤ ਕੌਰ ਜਮਾਤ ਪੰਜਵੀਂ, ਦੂਜਾ ਸਥਾਨ
- ਹੁਸਨਪ੍ਰੀਤ ਕੌਰ ਜਮਾਤ ਪੰਜਵੀਂ ਅਤੇ ਤੀਜਾ ਸਥਾਨ – ਏਕਮ ਸਿੰਘ ਜਮਾਤ ਪੰਜਵੀਂ ਨੇ ਪ੍ਰਾਪਤ ਕੀਤਾ । ਜੇਤੂ ਵਿਦਿਆਰਥੀਆਂ ਨੂੰ ਇਕਬਾਲ ਸੰਧੂ ਉੱਭਾ ਨੇ ਵਧਾਈ ਦਿੰਦੇ ਹੋਏ ਕਿਹਾ ਕਿ ਅਜਿਹੇ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੂੰ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਜਿੰਨਾਂ ਨਾਲ ਅਸੀਂ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਦੇ ਸਕਦੇ ਹਾਂ। ਇਸ ਮੌਕੇ ਜੋਨੀ ਕੁਮਾਰ, ਜਗਦੀਪ ਸਿੰਘ, ਵੀਰਪਾਲ ਕੌਰ, ਸ਼ਰਨਜੀਤ ਕੌਰ, ਸਿਮਰਜੀਤ ਕੌਰ, ਰਿੰਕੂ ਰਾਣੀ ਆਦਿ ਹਾਜ਼ਰ ਸਨ ।