ਵੈਟਰਨਰੀ ਫਾਰਮਾਸਿਸਟ ਨੇ ਸਰਕਾਰ ਨੂੰ ਮੰਗਾਂ ਮੰਨਣ ਦੀ ਗੁਹਾਰ ਲਾਈ

0
24

ਮਾਨਸਾ 5 ਮਈ (ਬਪਸ): ਕੈਰੋਨਾ ਮਹਾਮਾਰੀ ਦੌਰਾਨ ਅਾਪਣੀਆ ਐਮਰਜੈਂਸੀ ਡਿਊਟੀਆਂ ਪੁਰੀ ਤਨਦੇਹੀ ਨਾਲ ਕਰ ਰਹੇ ਵੈਟਨਰੀ ਫਾਰਮਾਸਿਸਟ ਨੇ ਸਰਕਾਰ ਤੋ ਆਪਣੀਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਹੈ। ਬਲਾਕ ਪ੍ਰਧਾਨ ਜਗਤਾਰ ਸਿੰਘ ਲਾਲਿਆਂਵਾਲੀ ਨੇ ਦੱਸਿਆ ਕਿ ਵੈਟਨਰੀ ਫਾਰਮਾਸਿਸਟ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਪਸ਼ੂ ਪਾਲਣ ਵਿਭਾਗ ਅਤੇ ਸਬੰਧਤ ਮਹਿਕਮੇ ਦੇ ਮੰਤਰੀ ਦੇ ਦਿਸ਼ਾ ਨਿਰਦੇਸ਼ ਨੂੰ ਸਵੀਕਾਰ ਕਰਦੇ ਹੋਏ ਇਸ ਮੁਸ਼ਕਲ ਦੀ ਘੜੀ ਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ। ਪਰ ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸਾਡੀਆਂ ਜਰੂਰੀ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਸਾਡੀਆਂ ਮੰਗਾਂ ਪਿਛਲੇ 14 ਸਾਲਾਂ ਤੋਂ ਲਟਕ ਰਹੀਆ ਹਨ। ਉਨ੍ਹਾਂ ਮੰਗ ਕੀਤੀ ਕਿ ਸਾਡੇ ਵੱਲੋ ਇਮਾਨਦਾਰੀ ਨਾਲ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਸਮੂਹ ਠੇਕਾ ਵਾਇਜ਼ ਵੈਟਨਰੀ ਫਾਰਮਾਸਿਸਟਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੋਵਿਡ-19 ਦੀ ਭਿਆਨਕ ਬਿਮਾਰੀ ਨੂੰ ਫੈਲਣ ਤੋ ਰੋਕਣ ਲਈ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਲਈ ਉਹ ਪੁਲਸ ਤੇ ਸਿਵਲ ਪ੍ਰਸ਼ਾਸਨ ਦਾ ਸਹਿਯੋਗ ਦੇ ਰਹੇ ਹਨ ਅਤੇ ਨਾਲ-ਨਾਲ ਆਪਣੀਆਂ ਸੇਵਾਵਾਂ ਵੀ ਦੇ ਰਹੇ ਹਨ।

LEAVE A REPLY

Please enter your comment!
Please enter your name here