*ਵੋਟਰ ਕਾਰਡ ਨਾਲ ਆਧਾਰ ਨੰਬਰ ਲਿੰਕ ਕਰਨ ਲਈ 12 ਫਰਵਰੀ ਨੂੰ ਪੋਲਿੰਗ ਸਟੇਸ਼ਨਾਂ ’ਤੇ ਲੱਗਣਗੇ ਸਪੈਸ਼ਲ ਕੈਂਪ*

0
97

ਮਾਨਸਾ, 02 ਫਰਵਰੀ (ਸਾਰਾ ਯਹਾਂ/  ਮੁੱਖ ਸੰਪਾਦਕ) : ਵੋਟਰਾਂ ਪਾਸੋਂ ਆਧਾਰ ਨੰਬਰ ਪ੍ਰਾਪਤ ਕਰਕੇ ਵੋਟਰ ਕਾਰਡ ਨਾਲ ਲਿੰਕ ਕਰਨ ਲਈ ਪੰਜਾਬ ਰਾਜ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਵਿਚ 12 ਫਰਵਰੀ, 2023 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 04 ਵਜੇ ਤੱਕ ਹਰੇਕ ਪੋਲਿੰਗ ਸਟੇਸ਼ਨ ’ਤੇ ਚੋਣ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ ਵੱਲੋਂ ਸਪੈਸ਼ਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਨੇ ਦਿੱਤੀ।
ਉਨ੍ਹਾਂ ਜ਼ਿਲ੍ਹੇ ਦੇ ਵਿਧਾਨ ਸਭਾ ਚੋਣ ਹਲਕਾ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸ.ਸੀ.) ਦੇ ਵੋਟਰਾਂ ਨੂੰ ਵਿਸ਼ੇਸ ਤੋਰ ’ਤੇ ਅਪੀਲ ਕੀਤੀ ਹੈ ਕਿ 12 ਫਰਵਰੀ 2023 ਦਿਨ ਐਤਵਾਰ ਨੂੰ ਸਵੇਰੇ 10.00 ਵਜੇ ਤੋਂ ਲੈ ਕੇ ਸ਼ਾਮ 4.00 ਵਜੇ ਤੱਕ ਕਿਸੇ ਵੀ ਸਮੇਂ ਆਪਣੇ ਪੋਲਿੰਗ ਸਟੇਸ਼ਨ ’ਤੇ ਜਾ ਕੇ ਆਪਣੇ ਆਧਾਰ ਕਾਰਡ ਦੀ ਕਾਪੀ ਪੋਲਿੰਗ ਸਟੇਸ਼ਨ ਦੇ ਸਬੰਧਤ ਬੂਥ ਲੈਵਲ ਅਫ਼ਸਰ ਪਾਸ ਜਮ੍ਹਾਂ ਕਰਵਾ ਕੇ ਆਪਣੇ ਆਧਾਰ ਕਾਰਡ ਨੂੰ ਵੋਟਰ ਕਾਰਡ ਨਾਲ ਲਿੰਕ ਕਰਵਾਉਣ ਤਾਂ ਜੋ ਭਾਰਤ ਚੋਣ ਕਮਿਸ਼ਨ ਵਲੋਂ ਸ਼ੁਰੂ ਕੀਤੇ ਗਏ ਸ਼ੁੱਧ ਅਤੇ ਤਰੁੱਟੀ ਰਹਿਤ ਵੋਟਰ ਸੂਚੀਆਂ ਤਿਆਰ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਵੋਟਰਾ ਵਲੋਂ ਆਧਾਰ ਕਾਰਡ ਲਿੰਕ ਕਰਵਾੳਣਾ ਸਵੈਇੱਛੁਕ ਹੈ ਨਾ ਕਿ ਲਾਜ਼ਮੀ। ਜੇਕਰ ਕਿਸੇ ਵੋਟਰ ਪਾਸ ਆਧਾਰ ਕਾਰਡ ਨਹੀਂ ਹੈ ਤਾਂ ਉਸ ਵੋਟਰ ਦੀ ਐਂਟਰੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਕੀਤੇ ਗਏ ਕੁੱਲ 11 ਦਸਤਾਵੇਜ਼ਾ ਵਿੱਚੋ ਕੋਈ ਇੱਕ ਦਸਤਾਵੇਜ (ਜਿਵੇਂ ਕਿ ਮਨਰੇਗਾ ਨੌਕਰੀ ਕਾਰਡ, ਬੈਂਕ/ਡਾਕਖਾਨੇ ਦੁਆਰਾ ਜਾਰੀ ਕੀਤੀ ਗਈ ਫੋਟੋ ਵਾਲੀ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਅਧੀਨ ਜਾਰੀ ਕੀਤਾ ਸਿਹਤ ਬੀਮਾ ਸਮਾਰਟ ਕਾਰਡ , ਡਰਾਈਵਿੰਗ ਲਾਇਸੈਂਸ, ਪੈਨ ਕਾਰਡ , ਐਨ.ਪੀ. ਆਰ ਦੇ ਤਹਿਤ ਆਰ. ਜੀ. ਆਈ ਵੱਲੋਂ ਜਾਰੀ ਕੀਤਾ ਗਿਆ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਮੇਤ ਪੈਨਸ਼ਨ ਦਸਤਾਵੇਜ, ਕੇਂਦਰੀ/ਰਾਜ ਸਰਕਾਰ/ਪੀ. ਐਸ. ਯੂ/ਪਬਲਿਕ ਲਿਮਟਿਡ ਕੰਪਨੀਆਂ ਦੁਆਰਾ ਕਰਮਚਾਰੀਆਂ ਨੂੰ ਜਾਰੀ ਕੀਤਾ ਗਿਆ ਫੋਟੋ ਵਾਲਾ ਸੇਵਾ ਸ਼ਨਾਖਤੀ ਕਾਰਡ , ਸੰਸਦ ਮੈਂਬਰਾਂ / ਵਿਧਾਇਕਾਂ/ਐਮ. ਐਲ. ਸੀ ਨੂੰ ਜਾਰੀ ਕੀਤਾ ਅਧਿਕਾਰ ਸ਼ਨਾਖਤੀ ਕਾਰਡ, ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰਾਲਾ ,ਭਾਰਤ ਸਰਕਾਰ ਵੱਲੋਂ ਜਾਰੀ ਵਿਲੱਖਣ ਦਿਵਿਆਂਗਤਾ ਸ਼ਨਾਖਤੀ ਕਾਰਡ (ਯੂ.ਡੀ.ਆਈ. ਡੀ) ਦੀ ਕਾਪੀ ਦੇ ਕੇ ਤਸਦੀਕ ਕਰਵਾ ਸਕਦਾ ਹੈ ।

LEAVE A REPLY

Please enter your comment!
Please enter your name here