*ਵੋਟਰ ਜਾਗਰੂਕਤਾ ਮੁਹਿੰਮ ਤਹਿਤ ਐਸ.ਡੀ. ਕੰਨਿਆ ਮਹਾਂਵਿਦਿਆਲਿਆ ਵਿਖੇ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ*

0
44

ਮਾਨਸਾ, 01 ਮਾਰਚ:(ਸਾਰਾ ਯਹਾਂ/ਮੁੱਖ ਸੰਪਾਦਕ)
ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ ਦੀ ਅਗਵਾਈ ਵਿੱਚ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਐਸ.ਡੀ.ਕੰਨਿਆ ਮਹਾਂਵਿਦਿਆਲਾ, ਮਾਨਸਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ‘ਸਵੀਪ’ ਤਹਿਤ ਭਾਸ਼ਣ, ਪੋਸਟਰ ਮੇਕਿੰਗ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ।
ਸਵੀਪ ਸਹਾਇਕ ਨੋਡਲ ਅਫਸਰ ਸ੍ਰ. ਨਰਿੰਦਰ ਮੋਹਲ ਨੇ ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨ ਵੋਟਰਾਂ ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਬਿਨਾ ਕਿਸੇ ਡਰ ਤੋ ਕਰਨ ਲਈ ਪ੍ਰੇਰਿਤ ਕੀਤਾ ਅਤੇ ਵੋਟ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ। ਸਵੀਪ ਨੋਡਲ ਅਫਸਰ ਵਿਧਾਨ ਸਭਾ ਹਲਕਾ ਮਾਨਸਾ, ਸ੍ਰ. ਜਗਜੀਵਨ ਸਿੰਘ ਆਲੀਕੇ ਨੇ ਵਿਦਿਆਰਥਣਾਂ ਦੇ ਪੋਸਟਰ, ਸਲੋਗਨ ਤੇ ਭਾਸ਼ਣ ਮੁਕਾਬਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਆਪਣੇ ਪੋਸਟਰਾਂ, ਭਾਸ਼ਣ ਅਤੇ ਸਲੋਗਨ ਵਿੱਚ ਦਿੱਤੇ ਸੁਨੇਹੇ ਨੂੰ ਅਮਲ ਵਿੱਚ ਲਿਆਉਣਾ ਹੈ। ਉਨ੍ਹਾਂ ਨੇ ਨੋਟਾ ਬਾਰੇ ਵਿੱਚ ਵੀ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।
ਡਾ. ਬਲਜੀਤ ਕੌਰ ਨੇ ਜੈਂਡਰ ਸਮਾਨਤਾ ਦੀ ਗੱਲ ਕਰਦੇ ਹੋਏ ਕਿਹਾ ਕਿ ਸਵੀਪ ਮੁਹਿੰਮ ਵਿੱਚ ਥਰਡ ਜੈਂਡਰ ਦੇ ਲੋਕਾਂ ਤੱਕ ਵੀ ਪਹੁੰਚ ਕਰਨੀ ਅਤੇ ਵੋਟ ਬਣਾਉਣ ਦੇ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਇਸ ਮੌਕੇ ਪ੍ਰਿੰਸੀਪਲ ਗਰਿਮਾ ਮਹਾਜਨ ਨੇ ਬੱਚਿਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ 18 ਸਾਲ ਤੱਕ ਵਿਅਕਤੀ ਨੂੰ ਵੋਟ ਦਾ ਅਧਿਕਾਰ ਇਸ ਲਈ ਦਿੱਤਾ ਜਾਂਦਾ ਹੈ ਕਿਉਂਕਿ ਇਸ ਉਮਰ ਤੱਕ ਵਿਅਕਤੀ ਦੀ ਸੋਚ ਵਿਕਸਿਤ ਹੋ ਜਾਂਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਹਰ ਨਾਗਰਿਕ ਨੂੰ ਪੜ੍ਹੇ-ਲਿਖੇ ਹੋਣ ਦੇ ਨਾਂ ’ਤੇ ਆਪਣੇ ਵੋਟ ਦਾ ਸਹੀ ਇਸਤੇਮਾਲ ਕਰਨਾ ਚਾਹੀਦਾ ਹੈ, ਕਿਉਂਕਿ ਵੋਟ ਦਾ ਅਧਿਕਾਰ ਹਰ ਵਿਅਕਤੀ ਨੂੰ ਸਮਾਨ ਰੂਪ ਮਿਲਿਆ ਹੈ ਇਸ ਲਈ ਆਪਣੇ ਵੋਟ ਦੀ ਵਰਤੋਂ ਬਹੁਤ ਹੀ ਸੁਚੇਤ ਪੱਧਰ ’ਤੇ ਹੋ ਕੇ ਕਰਨੀ ਚਾਹੀਦੀ ਹੈ। ਕਾਲਜ ਨੋਡਲ ਅਫਸਰ ਡਾ. ਪਾਇਲ ਸੱਭਰਭਾਲ ਨੇ ਕਿਹਾ ਕਿ ਹਾਜ਼ਰ ਵਿਦਿਆਰਥਣਾਂ ਨੇ ਇਸ ਗੱਲ ਦਾ ਵਚਨ ਦਿੱਤਾ ਹੈ ਕਿ ਉਹ ਆਪਣੀ ਅਤੇ ਆਪਣੇ ਪਰਿਵਾਰ ਦੀ ਵੋਟ ਦੀ ਬਿਨ੍ਹਾਂ ਕਿਸੇ ਡਰ, ਭੈਅ ਅਤੇ ਲਾਲਚ ਤੋਂ ਵਰਤੋਂ ਕਰਨਗੇ।
ਸਲੋਗਨ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਮੁਸਕਾਨ ਬੀ.ਏ-999,  ਕਮਲਪ੍ਰੀਤ ਕੌਰ ਬੀ.ਏ. ਭਾਗ-99, ਅਤੇ ਨਵਪ੍ਰੀਤ ਕੌਰ ਬੀ.ਏ. ਭਾਗ-9, ਪੋਸਟਰ ਮੇਕਿੰਗ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ, ਅਤੇ ਤੀਸਰਾ ਸਥਾਨ ਸ਼ਿਵਾਂਗੀ ਬੀ.ਏ. ਭਾਗ-99, ਮੁਸਕਾਨ ਬੀ.ਏ ਭਾਗ-999 ਅਤੇ ਯਸ਼ਿਕਾ ਬੀ.ਏ. ਭਾਗ-9, ਭਾਸ਼ਣ ਮੁਕਾਬਲੇ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਹਰਸਿਮਰ ਕੌਰ ਬੀ. ਏ. ਭਾਗ-999, ਸ਼ੀਤਲ ਰਾਣੀ ਬੀ.ਏ. ਭਾਗ-9 ਅਤੇ ਹਰਪ੍ਰੀਤ ਕੌਰ ਬੀ.ਏ. ਭਾਗ-9 ਸਥਾਨ ਹਾਸਲ ਕੀਤਾ।  ਜੇਤੂ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕੀਤੇ ਗਏ ਅਤੇ ਸਾਰੇ ਭਾਗੀਦਾਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ।

LEAVE A REPLY

Please enter your comment!
Please enter your name here