*ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ*

0
34

ਮਾਨਸਾ, 04 ਅਪ੍ਰੈਲ:(ਸਾਰਾ ਯਹਾਂ/ਮੁੱਖ ਸੰਪਾਦਕ)

            ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਐਸ.ਡੀ.ਐਮ. ਬੁਢਲਾਡਾ ਸ੍ਰੀ ਗਗਨਦੀਪ ਸਿੰਘ ਦੀ ਅਗਵਾਈ ਵਿੱਚ ਮਾਤਾ ਗੁਰਦੇਵ ਕੌਰ ਐਜੂਕੇਸ਼ਨ ਕਾਲਜ ਬਰੇਟਾ ਵਿਖੇ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਪੋਸਟਰ ਮੇਕਿੰਗ, ਰੰਗੋਲੀ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ।

          ਸਵੀਪ ਨੋਡਲ ਅਫ਼ਸਰ ਪ੍ਰਦੀਪ ਸਿੰਘ, ਸਵੀਪ ਆਈਕਨ ਊਧਮ ਸਿੰਘ, ਰਿਟਾਇਰਡ ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ ਅਤੇ ਸੰਜੀਵ ਕੁਮਾਰ ਪੀ.ਡਬਲਯੂ.ਡੀ. ਆਈਕਨ ਵੱਲੋਂ ਵਿਦਿਆਰਥੀਆਂ ਨੂੰ ਵੋਟ ਦੇ ਅਧਿਕਾਰ ਸਬੰਧੀ ਜਾਣੂ ਕਰਵਾਉਂਦਿਆਂ ਮਤਦਾਨ ਵਿਚ 100 ਫ਼ੀਸਦੀ ਭਾਗੀਦਾਰੀ ਯਕੀਨੀ ਬਣਾਉਣ ਦਾ ਸੰਦੇਸ਼ ਦਿੱਤਾ।

          ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਵੋਟ ਦੀ ਬੜੀ ਅਹਿਮ ਮਹੱਤਤਾ ਹੈ। ਵੋਟ ਦੇ ਮਹੱਤਵ ਨੂੰ ਸਮਝ ਕੇ ਸਾਨੂੰ ਬਿਨ੍ਹਾਂ ਕਿਸੇ ਡਰ, ਲਾਲਚ, ਜ਼ਾਤ, ਭਾਸ਼ਾ ਧਰਮ ਤੋਂ ਉੱਪਰ ਉੱਠ ਕੇ ਮਤਦਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿਵਿਆਂਗ ਵੋਟਰਾਂ ਦੀ ਵੋਟਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਸਾਨੂੰ ਸਭ ਨੂੰ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਵੱਖ ਵੱਖ ਮੁਕਾਬਲਿਆਂ ਵਿਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ।

          ਇਸ ਮੌਕੇ ਪ੍ਰਿੰਸੀਪਲ ਡਾ. ਸੰਦੀਪ ਕੌਰ,  ਪ੍ਰੋ ਬੂਟਾ ਸਿੰਘ, ਪ੍ਰੋ. ਜੁਗਰਾਜ ਸਿੰਘ, ਪ੍ਰੋ. ਰਾਜਿੰਦਰ ਸਿੰਘ, ਪ੍ਰੋ. ਬਲਜੀਤ ਸਿੰਘ, ਪ੍ਰੋ. ਪਰਵਿੰਦਰ ਸਿੰਘ ਅਤੇ ਚੋਣ ਕਾਨੂੰਗੋ ਅਮਰਨਾਥ ਹਾਜ਼ਰ ਸਨ।

NO COMMENTS