ਵੋਟਰ ਸੂਚੀਆਂ ਦੀ ਕੀਤੀ ਮੁੱਢਲੀ ਪ੍ਰਕਾਸ਼ਨਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ ਵੋਟਰ ਸੂਚੀ ਦੀਆਂ ਕਾਪੀਆਂ

0
36

ਮਾਨਸਾ, 16 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ)  : ਡਿਪਟੀ ਕਮਿਸ਼ਨਰ—ਕਮ—ਜ਼ਿਲ੍ਹਾ ਚੋਣ ਅਫਸਰ ਸ਼੍ਰੀ ਮਹਿੰਦਰਪਾਲ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ—ਕਮ—ਵਧੀਕ ਜਿ਼ਲ੍ਹਾ ਚੋਣ ਅਫਸਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਯੋਗਤਾ ਮਿਤੀ 01.01.2021 ਦੇ ਅਧਾਰ *ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਿਤ ਕੀਤੀ ਗਈ ਫੋਟੋ ਵੋਟਰ ਸੂਚੀ ਦੀ ਹਾਰਡ ਕਾਪੀ ਅਤੇ ਬਿਨ੍ਹਾਂ ਫੋਟੋ ਵਾਲੀ ਵੋਟਰ ਸੂਚੀ ਦੀ ਸਾਫ਼ਟ ਕਾਪੀ ਵੀ ਸਪਲਾਈ ਕੀਤੀ ਗਈ।ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਪ੍ਰੋਗਰਾਮ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅੱਜ 16 ਨਵੰਬਰ 2020 ਨੂੰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਇਹ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ ਜਾਂ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫ਼ਤਰ ਜਾਂ ਸਬੰਧਤ ਬੂਥ ਲੈਵਲ ਅਫਸਰਾਂ ਪਾਸ ਵੇਖਣ ਲਈ ਉਪਲਬਧ ਹੈ।ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਵਿੱਚ ਨਾਮ ਦਰਜ ਕਰਵਾਉਣ ਲਈ, ਪਹਿਲਾਂ ਦਰਜ ਵੋਟ ਕਟਵਾਉਣ ਲਈ ਜਾਂ ਦਰੁਸਤ ਕਰਵਾਉਣ ਲਈ ਦਾਅਵੇ ਜਾਂ ਇਤਰਾਜ਼ 16 ਨਵੰਬਰ 2020 ਤੋਂ 15 ਦਸੰਬਰ 2020 ਤੱਕ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫਸਰ ਜਾਂ ਬੂਥ ਲੈਵਲ ਅਫਸਰ ਨੂੰ ਦਿੱਤੇ ਜਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਪੈਸ਼ਲ ਮੁਹਿੰਮ ਦੌਰਾਨ ਬੂਥ ਲੈਵਲ ਅਫਸਰਾਂ ਵੱਲੋਂ 21 ਨਵੰਬਰ (ਦਿਨ ਸਨਿੱਚਰਵਾਰ), 22 ਨਵੰਬਰ (ਦਿਨ ਐਤਵਾਰ), 05 ਦਸੰਬਰ (ਦਿਨ ਸਨਿੱਚਰਵਾਰ) ਅਤੇ 06 ਦਸੰਬਰ 2020 (ਦਿਨ ਐਤਵਾਰ) ਨੂੰ ਬੂਥ ਲੈਵਲ ਏਜੰਟਾਂ ਅਤੇ ਆਮ ਜਨਤਾ ਪਾਸੋਂ ਆਪਣੇ—ਆਪਣੇ ਪੋਲਿੰਗ ਸਟੇਸ਼ਨਾਂ *ਤੇ ਬੈਠ ਕੇ ਦਾਅਵੇ ਤੇ  ਇਤਰਾਜ਼ ਪ੍ਰਾਪਤ ਕੀਤੇ ਜਾਣਗੇ।  ਮੀਟਿੰਗ ਦੌਰਾਨ ਵਧੀਕ f਼ਜ਼ਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਵੋਟਰ ਸੂਚੀਆਂ ਵਿੱਚ ਨਾਮ ਦਰਜ ਕਰਵਾਉਣ ਲਈ ਫਾਰਮ ਨੰਬਰ 6, ਦਰਜ ਇੰਦਰਾਜ ਕਟਵਾਉਣ ਲਈ ਫਾਰਮ ਨੰਬਰ 7, ਦਰਜ ਇੰਦਰਾਜ ਦਰੁੱਸਤ ਕਰਵਾਉਣ ਲਈ ਫਾਰਮ ਨੰਬਰ 8 ਅਤੇ ਉਸੇ ਹਲਕੇ ਵਿੱਚ ਵੋਟ ਤਬਦੀਲ ਕਰਵਾਉਣ ਲਈ ਫਾਰਮ ਨੰਬਰ 8 ਏ ਵਰਤਿਆ ਜਾਣਾ ਹੈ।ਉਨ੍ਹਾਂ ਦੱਸਿਆ ਕਿ ਪ੍ਰਵਾਸੀ ਭਾਰਤੀਆਂ ਦੀਆਂ ਵੋਟਾਂ ਦਰਜ ਕਰਨ ਲਈ ਫਾਰਮ ਨੰਬਰ 6ਏ ਵਰਤਿਆ ਜਾਣਾ ਹੈ।ਉਨ੍ਹਾਂ ਦੱਸਿਆ ਕਿ ਹਰੇਕ ਵਿਅਕਤੀ ਆਪਣੀ ਵੋਟ ਮੌਜੂਦਾ ਵੋਟਰ ਸੂਚੀ ਵਿੱਚ ਚੈੱਕ ਕਰ ਲਵੇ ਕਿਉਂਕਿ ਵੋਟ ਪਾਉਣ ਲਈ ਸਿਰਫ ਵੋਟਰ ਕਾਰਡ ਹੋਣਾ ਹੀ ਜਰੂਰੀ ਨਹੀਂ ਹੈ, ਉਹਨਾਂ ਦੀ ਵੋਟ ਵੋਟਰ ਸੂਚੀ ਵਿੱਚ ਦਰਜ ਹੋਣੀ ਵੀ ਜ਼ਰੂਰੀ ਹੈ।ਉਨ੍ਹਾਂ ਸੁਧਾਈ ਦੇ ਪ੍ਰੋਗਰਾਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਵੀ ਕਿਹਾ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 15 ਜਨਵਰੀ 2021 ਨੂੰ ਕੀਤੀ ਜਾਵੇਗੀ।ਮੀਟਿੰਗ ਵਿੱਚ ਚੋਣ ਤਹਿਸੀਲਦਾਰ ਸ਼੍ਰੀ ਗੁਰਚਰਨ ਸਿੰਘ ਤੋਂ ਇਲਾਵਾ ਆਮ ਆਦਮੀ ਪਾਰਟੀ, ਕਾਂਗਰਸ ਪਾਰਟੀ, ਭਾਰਤੀਆ ਜਨਤਾ ਪਾਰਟੀ ਅਤੇ ਬਹੁਜਨ ਸਮਾਜ ਪਾਰਟੀ ਦੇ ਨੁਮਾਇੰਦੇ ਮੌਜੂਦ ਸਨ।

NO COMMENTS