ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਦਿੱਤੀ ਹਰੀ ਝੰਡੀ

0
61

ਮਾਨਸਾ, 20 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ): ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਦੀ ਅਗਵਾਈ ਵਿੱਚ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ 1 ਜਨਵਰੀ 2021 ਦੇ ਅਧਾਰ ’ਤੇ 16 ਨਵੰਬਰ ਤੋਂ 15 ਦਸੰਬਰ ਤੱਕ ਕੀਤੀ ਜਾ ਰਹੀ ਹੈ।  ਇਸ ਸਬੰਧੀ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਕਸਬਿਆਂ ਵਿੱਚ ਜਾ ਕੇ ਲੋਕਾਂ ਨੂੰ ਵੋਟਾਂ ਬਣਾਉਣ ਸਬੰਧੀ ਜਾਗਰੂਕ ਕਰੇਗੀ ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝਾ ਨਾ ਰਹਿ ਸਕੇ।  ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਪੈਸ਼ਲ ਕੈਂਪਾਂ ਵਿੱਚ ਬੂਥ ਲੈਵਲ ਅਫਸਰਾਂ ਵੱਲੋਂ 21 ਨਵੰਬਰ (ਦਿਨ ਸਨਿੱਚਰਵਾਰ), 22 ਨਵੰਬਰ 2020 (ਦਿਨ ਐਤਵਾਰ) ਅਤੇ 05 ਦਸੰਬਰ (ਦਿਨ ਸਨਿੱਚਰਵਾਰ), 06 ਦਸੰਬਰ, 2020 (ਦਿਨ ਐਤਵਾਰ) ਨੂੰ ਆਮ ਜਨਤਾ ਪਾਸੋਂ ਆਪਣੇ-ਆਪਣੇ ਪੋÇਲੰਗ ਸਟੇਸ਼ਨਾਂ ’ਤੇ ਬੈਠ ਕੇ ਦਾਅਵੇ ਜਾਂ ਇਤਰਾਜ਼ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋ ਇਲਾਵਾ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਬੈਠਕੇ ਵੀ www.nvsp.in ਅਤੇ ਵੋਟਰ ਹੈਲਪਲਾਈਨ ਐਪ ’ਤੇ ਵੀ ਆਨ ਲਾਈਨ ਅਪਲਾਈ ਕਰ ਸਕਦੇ ਹਨ। ਇਸ ਮੌਕੇ ਚੋਣ ਤਹਿਸੀਲਦਾਰ ਗੁਰਚਰਨ ਸਿੰਘ, ਸਹਾਇਕ ਨੋਡਲ ਅਫਸਰ (ਸਵੀਪ) ਨਰਿੰਦਰ ਸਿੰਘ ਮੋਹਲ ਅਤੇ ਰਾਜੇਸ਼ ਯਾਦਵ ਮੌਜੂਦ ਸਨ।

NO COMMENTS