*ਵੋਟਾਂ ਤੋਂ ਪਹਿਲਾਂ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ, ਸੁਰੱਖਿਆ ਬਲਾਂ ਨੂੰ ਬਣਾਇਆ ਨਿਸ਼ਾਨਾ, CRPF ਇੰਸਪੈਕਟਰ ਸ਼ਹੀਦ8

0
39

19 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਸੀਆਰਪੀਐਫ ਦੀ 187ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਸਿੰਘ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਹਾਲ ਹੀ ‘ਚ ਰੱਖਿਆ ਮੰਤਰੀ ਨੇ ਇਨ੍ਹਾਂ ਹਮਲਿਆਂ ਨੂੰ ਲੈ ਕੇ ਮੀਟਿੰਗ ਕੀਤੀ ਸੀ।

ਅੱਤਵਾਦੀਆਂ ਨੇ ਊਧਮਪੁਰ ਵਿੱਚ ਜੰਮੂ-ਕਸ਼ਮੀਰ ਪੁਲਿਸ ਦੀ CRPF ਤੇ SOG ਟੀਮ ‘ਤੇ ਹਮਲਾ ਕੀਤਾ, ਜਿਸ ਵਿੱਚ CRPF ਦਾ ਇੱਕ ਇੰਸਪੈਕਟਰ ਸ਼ਹੀਦ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਬਸੰਤਗੜ੍ਹ ਦੇ ਦੂਰ ਦੁਰਾਡੇ ਡੁਡੂ ਇਲਾਕੇ ‘ਚ ਦੁਪਹਿਰ ਕਰੀਬ 3.30 ਵਜੇ ਅੱਤਵਾਦੀਆਂ ਨੇ ਸੀਆਰਪੀਐੱਫ ਅਤੇ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸਓਜੀ) ‘ਤੇ ਗੋਲੀਬਾਰੀ ਕੀਤੀ।

ਅਧਿਕਾਰੀਆਂ ਨੇ ਦੱਸਿਆ ਕਿ ਸੀਆਰਪੀਐਫ ਦੀ 187ਵੀਂ ਬਟਾਲੀਅਨ ਦੇ ਇੰਸਪੈਕਟਰ ਕੁਲਦੀਪ ਸਿੰਘ ਨੂੰ ਗੋਲੀ ਮਾਰ ਦਿੱਤੀ ਗਈ ਤੇ ਬਾਅਦ ਵਿੱਚ ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਅਧਿਕਾਰੀਆਂ ਨੇ ਦੱਸਿਆ ਕਿ ਐਸਓਜੀ ਟੀਮ ਦੀ ਜਵਾਬੀ ਕਾਰਵਾਈ ਤੋਂ ਬਾਅਦ ਅੱਤਵਾਦੀ ਮੌਕੇ ਤੋਂ ਫ਼ਰਾਰ ਹੋ ਗਏ। 

ਇਹ ਅੱਤਵਾਦੀ ਹਮਲਾ ਅਜਿਹੇ ਸਮੇਂ ‘ਚ ਹੋਇਆ ਹੈ ਜਦੋਂ ਜੰਮੂ-ਕਸ਼ਮੀਰ ‘ਚ ਕੇਂਦਰ ਸ਼ਾਸਿਤ ਪ੍ਰਦੇਸ਼ ਵਜੋਂ ਪਹਿਲੀਆਂ ਵਿਧਾਨ ਸਭਾ ਚੋਣਾਂ ਹੋਣ ਵਾਲੀਆਂ ਹਨ। ਪਿਛਲੀ ਵਾਰ ਜੰਮੂ-ਕਸ਼ਮੀਰ ਵਿੱਚ 2014 ਵਿੱਚ ਵਿਧਾਨ ਸਭਾ ਚੋਣਾਂ ਹੋਈਆਂ ਸਨ।

ਜ਼ਿਕਰ ਕਰ ਦਈਏ ਕਿ 14 ਅਗਸਤ ਨੂੰ ਜੰਮੂ-ਕਸ਼ਮੀਰ ਦੇ ਡੋਡਾ ‘ਚ ਹੋਏ ਮੁਕਾਬਲੇ ਤੋਂ ਬਾਅਦ ਫੌਜ ਦਾ ਇੱਕ ਅਧਿਕਾਰੀ ਕੈਪਟਨ ਦੀਪਕ ਸਿੰਘ ਸ਼ਹੀਦ ਹੋ ਗਿਆ ਸੀ। ਇਸ ਘਟਨਾ ‘ਚ ਇੱਕ ਨਾਗਰਿਕ ਵੀ ਜ਼ਖਮੀ ਹੋ ਗਿਆ। ਹਾਲ ਹੀ ‘ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ‘ਚ ਲਗਾਤਾਰ ਮੁਠਭੇੜਾਂ ਅਤੇ ਵਧਦੇ ਅੱਤਵਾਦੀ ਹਮਲਿਆਂ ‘ਤੇ ਇੱਕ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕੀਤੀ ਸੀ। ਇਹ ਮੀਟਿੰਗ ਐਨਐਸਏ ਅਜੀਤ ਡੋਭਾਲ ਅਤੇ ਥਲ ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ ਨਾਲ ਦਿੱਲੀ ਦੇ ਸਾਊਥ ਬਲਾਕ ਵਿੱਚ ਹੋਈ।

ਹਾਲ ਹੀ ‘ਚ ਇਹ ਖੁਲਾਸਾ ਹੋਇਆ ਸੀ ਕਿ ਅੱਤਵਾਦੀ ਜੰਮੂ-ਕਸ਼ਮੀਰ ਦੀ ਜੀਵਨ ਰੇਖਾ ਮੰਨੇ ਜਾਣ ਵਾਲੇ ਹਾਈਵੇਅ ਨੂੰ ਨਿਸ਼ਾਨਾ ਬਣਾ ਸਕਦੇ ਹਨ। ਇਸ ਸਬੰਧ ਵਿੱਚ, ਕੇਂਦਰ ਨੇ ਹਾਈਵੇਅ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਗਸ਼ਤ ਕਰਨ ਲਈ ਸਥਾਨਕ ਪੁਲਿਸ ਦੇ ਨਾਲ ਹੋਰ ਸੀਆਰਪੀਐਫ ਜਵਾਨਾਂ ਨੂੰ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here