*ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰਾਂ ਵੱਲੋਂ ਜਲੂਸ ਕੱਢਣ ’ਤੇ ਪਾਬੰਦੀ*

0
44

ਮਾਨਸਾ, 09 ਮਾਰਚ (ਸਾਰਾ ਯਹਾਂ/ ਮੁੱਖ ਸੰਪਾਦਕ ) :  ਜ਼ਿਲਾ ਮੈਜਿਸਟ੍ਰੇਟ ਸ਼੍ਰੀ ਮਹਿੰਦਰ ਪਾਲ ਨੇ ਕੰਡਕਟ ਆਫ਼ ਜਨਰਲ ਇਲੈਕਸ਼ਨਜ਼/ਬਾਏ-ਇਲੈਕਸ਼ਨ ਡਯੁਰਿੰਗ ਕੋਵਿਡ ਰੀਵਾਇਜ਼ਡ ਬਰੋਡ ਗਾਈਡਲੈਂਸ 2022 ਦੇ ਲੜੀ ਨੰਬਰ 15 ਵਿੱਚ ਕੀਤੀ ਗਈ ਵਿਵਸਥਾ ਨੂੰ ਧਿਆਨ ਵਿੱਚ ਰੱਖਦੇ ਹੋਏ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤਾ ਹੈ ਕਿ ਵੋਟਾਂ ਦੀ ਗਿਣਤੀ ਉਪਰੰਤ ਜੇਤੂ ਉਮੀਦਵਾਰ ਕੋਈ ਜਲੂਸ ਵਗੈਰਾ ਨਹੀਂ ਕੱਢਣਗੇ।  ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ-2022 ਲਈ 20 ਫਰਵਰੀ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ 10 ਮਾਰਚ 2022 ਨੂੰ ਹੋਣ ਜਾ ਰਹੀ ਹੈ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਰਿਟਰਨਿੰਗ ਅਫ਼ਸਰ ਤੋਂ ਚੋਣ ਸਰਟੀਫਿਕੇਟ ਪ੍ਰਾਪਤ ਕਰਨ ਲਈ ਜੇਤੂ ਉਮੀਦਵਾਰ ਜਾਂ ਉਸਦੇ ਅਧਿਕਾਰਤ ਪ੍ਰਤੀਨਿਧੀ ਦੇ ਨਾਲ 2 ਤੋਂ ਵੱਧ ਵਿਅਕਤੀਆਂ ਨੂੰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ।   ਉਕਤ ਹੁਕਮ 14 ਮਾਰਚ 2022 ਤੱਕ ਲਾਗੂ ਰਹੇਗਾ।

NO COMMENTS