
ਸਰਦੂਲਗੜ੍ਹ 26 ਜੁਲਾਈ (ਸਾਰਾ ਯਹਾ/ਬਲਜੀਤ ਪਾਲ ) ਆਮ ਆਦਮੀ ਪਾਰਟੀ ਵੱਲੋਂ ਦਿੱਲੀ ਵਿੱਚ ਕੀਤੇ ਗਏ ਲੋਕ ਭਲਾਈ ਦੇ ਕੰਮਾਂ ਨੂੰ ਵੇਖਦਿਆਂ ਅਤੇ ਭਗਵੰਤ ਮਾਨ ਦੀ ਯੋਗ ਅਗਵਾਹੀ ਹੇਠ ਦਿਨੋਂ ਦਿਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਦਾ ਆਧਾਰ ਵੱਧ ਰਿਹਾ ਹੈ। ਇਸੇ ਤਹਿਤ ਹੀ ਅੱਜ ਹਲਕਾ ਸਰਦੂਲਗੜ੍ਹ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਸਮਰਥਨ ਮਿਲਿਆ ਜਦੋਂ ਪਿੰਡ ਸੰਘੇ ਦੇ 30 ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਆਪ ਆਗੂ ਨੇਮ ਚੰਦ ਚੌਧਰੀ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਜੱਜਵਿੰਦਰ ਸਿੰਘ, ਲਖਵਿੰਦਰ ਸਿੰਘ, ਇੰਦਰ ਸਿੰਘ, ਸੁਨੀਲ ਕੁਮਾਰ, ਜੋਗਿੰਦਰ ਸਿੰਘ, ਕੁਲਦੀਪ ਸਿੰਘ, ਗੁਰਤੇਜ ਸਿੰਘ, ਦਿਲਬਾਗ ਸਿੰਘ, ਪਿਆਰਾ ਸਿੰਘ, ਰਣਜੋਧ ਸਿੰਘ, ਸੁਭਾਸ਼ ਕੁਮਾਰ, ਪ੍ਰਗਟ ਸਿੰਘ, ਸੁਰਿੰਦਰ ਸਿੰਘ, ਪਾਲਾ ਸਿੰਘ ਅਤੇ ਵਿਜੈ ਕੁਮਾਰ ਆਦਿ ਪਰਿਵਾਰ ਮੁਖੀਆ ਨੇ ਕਿਹਾ ਕਿ ਉਹ ਦਿੱਲੀ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਦੀਆਂ ਸਕੀਮਾਂ ਤੇ ਵਿਕਾਸ ਕਾਰਜਾਂ ਨੂੰ ਵੇਖਦਿਆਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦੋਵੇਂ ਹੀ ਪਾਰਟੀਆਂ ਨੇ ਆਪਣਾ ਅਤੇ ਆਪਣੇ ਪਰਿਵਾਰ ਦਾ ਵਿਕਾਸ ਕੀਤਾ ਹੈ। ਹੁਣ ਤੱਕ ਸੂਬੇ ਚ ਰਾਜ ਕਰਦੀਆਂ ਸਰਕਾਰਾਂ ਨੇ ਸੂਬੇ ਕੰਗਾਲ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਹਨ ਤੇ ਆਮ ਆਦਮੀ ਪਾਰਟੀ ਦੇ ਵਿਕਾਸ ਲਈ ਉਹ ਹਰ ਸੰਭਵ ਯਤਨ ਕਰਨਗੇ ਅਤੇ ਇਮਾਨਦਾਰੀ ਨਾਲ ਪਾਰਟੀ ਲਈ ਕੰਮ ਕਰਨਗੇ। ਪਾਰਟੀ ਚ ਸ਼ਾਮਲ ਹੋਣ ਵਾਲੇ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆਂ ਆਪ ਆਗੂ ਨੇਮ ਚੰਦ ਚੌਧਰੀ ਨੇ ਕਿਹਾ ਕਿ ਹੁਣ ਸੂਬੇ ਦੇ ਲੋਕ ਕਾਂਗਰਸ ਅਤੇ ਅਕਾਲੀਆਂ ਤੋਂ ਅੱਕ ਚੁੱਕੇ ਹਨ ਅਕਾਲੀਆਂ ਅਤੇ ਕਾਂਗਰਸੀਆਂ ਨੇ ਪੰਜਾਬ ਨੂੰ ਖਤਮ ਕਰਕੇ ਰੱਖ ਦਿੱਤਾ ਹੈ ਅਤੇ ਅੱਜ ਸੂਬੇ ਦੇ ਲੋਕ ਸਹੂਲਤ ਤੋਂ ਵਾਂਝੇ ਹੋ ਗਏ ਹਨ ਜਿਸ ਕਰਕੇ ਉਹ ਇਹ ਦੋਵਾਂ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਭਗਵੰਤ ਮਾਨ ਦੀ ਯੋਗ ਅਗਵਾਈ ਵਿੱਚ ਕੰਮ ਕਰਦੀ ਆਮ ਆਦਮੀ ਪਾਰਟੀ ਸੂਬੇ ਚ ਵਿਕਾਸ ਕਰ ਰਹੀ ਹੈ। ਜਿਸ ਸਦਕਾ ਅੱਜ ਲੋਕ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਮੌਕੇ ਚਰਨ ਦਾਸ, ਗੁਰੂਇੰਦਰ ਜੈਨ ਚੌਧਰੀ, ਕ੍ਰਿਸ਼ਨ ਦਾਣਾ, ਗਿਆਨ ਚੰਦ, ਗੁਰਮੀਤ ਲਾਲੀ, ਅਜੈਬ ਸਿੰਘ ਅਤੇ ਡੀ.ਅੈਸ.ਪੀ. ਮਾਨਖੇੜਾ ਆਦਿ ਹਾਜ਼ਰ ਸਨ।
ਕੈਪਸ਼ਨ: ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰ ਆਪ ਆਗੂ ਨੇਮ ਚੰਦ ਚੌਧਰੀ ਨਾਲ।
