
ਚੰਡੀਗੜ੍ਹ 30,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਅਦਾਲਤ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਅਤੇ ਉਨ੍ਹਾਂ ਲੋਕਾਂ ਦੀ ਗਿਣਤੀ ਬਾਰੇ ਵਿਸਥਾਰਪੂਰਵਕ ਰਿਪੋਰਟ ਮੰਗੀ ਹੈ ਜਿਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਸੀ ਅਤੇ

ਉਨ੍ਹਾਂ ਦੀ ਸੁਰੱਖਿਆ ਵਿੱਚ ਕਟੌਤੀ ਕੀਤੇ ਜਾਣ ਦੇ ਕਾਰਨ ਪੁੱਛੇ ਗਏ ਹਨ। 2 ਜੂਨ ਤੱਕ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਗਿਆ ਹੈ। ਐਡੀਸ਼ਨਲ ਸਾਲਿਸਿਟਰ ਜਨਰਲ ਆਫ਼ ਇੰਡੀਆ ਸੱਤਿਆ ਪਾਲ ਜੈਨ ਨੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਕਿਹਾ ਕਿ ਸੁਰੱਖਿਆ ਵਧਾਉਣਾ ਜਾਂ ਘਟਾਉਣਾ ਰਾਜ ਦਾ ਅਧਿਕਾਰ ਹੈ, ਪਰ ਇਹ ਇੱਕ ਸੰਵੇਦਨਸ਼ੀਲ ਮਾਮਲਾ ਹੈ। ਜਦੋਂ ਤੁਸੀਂ ਸੁਰੱਖਿਆ ਘਟਾਉਂਦੇ ਹੋ, ਤਾਂ ਇਹ ਜਾਣਕਾਰੀ ਜਨਤਕ ਨਹੀਂ ਹੋਣੀ ਚਾਹੀਦੀ।
