
ਚੰਡੀਗੜ੍ਹ 29,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਪਿੰਡ ਜਵਾਹਰਕੇ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਫਾਈਰਿੰਗ ਕੀਤੀ ਗਈ ਹੈ ਜਿਸ ‘ਚ ਸਿੱਧੂ ਮੂਸੇਵਾਲਾ ਦੀ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਮਾਨਸਾ ਦੇ ਐਸਐਸਪੀ ਨੇ ਕੀਤੀ ਹੈ। ਇਸ ਤੋਂ ਪਹਿਲਾਂ ਜਾਣਕਾਰੀ ਮਿਲ ਰਹੀ ਸੀ ਕਿ ਸਿੱਧੂ ਮੂਸੇ ਵਾਲਾ ਸਮੇਤ ਤਿੰਨ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਸੁਰੱਖਿਆ ਵਾਪਸ ਲਈ ਗਈ ਸੀ ਇਸ ਦੌਰਾਨ ਦੋ ਗੰਨਮੈਨਾਂ ਨੂੰ ਵਾਪਸ ਬੁਲਾਇਆ ਗਿਆ ਸੀ। ਪਿਛਲੇ ਦਿਨੀਂ ਸਰਕਾਰ ਨੇ ਕਈ ਵੀਆਈਪੀ ਲੋਕਾਂ ਦੀਆਂ ਸੁਰੱਖਿਆ ‘ਚ ਕਟੌਤੀ ਕੀਤੀ ਗਈ ਸੀ।
ਅਪਡੇਟ ਜਾਰੀ….
