*ਵੱਡੀ ਖਬਰ! ਪੰਜਾਬ ‘ਚ ਕੱਲ੍ਹ ਤੋਂ ਖੁੱਲ੍ਹਣਗੇ ਸਕੂਲ-ਕਾਲਜ, ਪੜ੍ਹੋ ਹੁਕਮਾਂ ਦੀ ਕਾਪੀ*

0
112

ਚੰਡੀਗੜ੍ਹ 06,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼)  : ਪੰਜਾਬ ‘ਚ ਕਲ੍ਹ ਤੋਂ ਵਿੱਦਿਅਕ ਅਦਾਰੇ ਖੋਲ੍ਹੇ ਜਾ ਰਹੇ ਹਨ। ਹਾਲਾਂਕਿ ਇਸਦੌਰਾਨ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਦਿਸ਼ਾ-ਨਿਰਦੇਸ਼ਾਂ ਅਨੁਸਾਰ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਪਹਿਲੀ ਖੁਰਾਕ ਲੈਣੀ ਜ਼ਰੂਰੀ ਹੈ। ਵਿਦਿਆਰਥੀਆਂ ਲਈ ਆਨਲਾਈਨ ਕਲਾਸਾਂ ਕਰਵਾਉਣ ਦਾ ਵਿਕਲਪ ਖੁੱਲ੍ਹਾ ਹੋਵੇਗਾ।


ਯੂਨੀਵਰਸਿਟੀਆਂ, ਕਾਲਜਾਂ, ਪੌਲੀਟੈਕਨਿਕਾਂ, ਕੋਚਿੰਗ ਸੰਸਥਾਵਾਂ, ਲਾਇਬ੍ਰੇਰੀਆਂ, ਸਿਖਲਾਈ ਸੰਸਥਾਵਾਂ ਵਿੱਚ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ। ਇਸ ਤੋਂ ਇਲਾਵਾ ਜਨਤਕ ਥਾਵਾਂ ‘ਤੇ ਸਮਾਜਿਕ ਦੂਰੀ ਦਾ ਧਿਆਨ ਰੱਖਣਾ ਚਾਹੀਦਾ ਹੈ। 500 ਲੋਕਾਂ ਨੂੰ ਘਰ ਦੇ ਅੰਦਰ ਅਤੇ 100 ਲੋਕਾਂ ਨੂੰ ਆਊਟਡੋਰ ਵਿੱਚ ਆਗਿਆ ਹੈ। ਸਕੂਲ ਛੇਵੀਂ ਜਮਾਤ ਤੋਂ ਖੋਲ੍ਹੇ ਜਾ ਰਹੇ ਹਨ

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਹੁਣ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 12 ਲੱਖ 25 ਹਜ਼ਾਰ 11 ਰਹਿ ਗਈ ਹੈ। ਇਸ ਦੇ ਨਾਲ ਹੀ ਇਸ ਮਹਾਮਾਰੀ ਕਾਰਨ ਜਾਨ ਗੁਆਉਣ ਵਾਲਿਆਂ ਦੀ ਗਿਣਤੀ 5 ਲੱਖ 1 ਹਜ਼ਾਰ 979 ਹੋ ਗਈ ਹੈ। ਅੰਕੜਿਆਂ ਅਨੁਸਾਰ ਕੱਲ੍ਹ 2 ਲੱਖ 13 ਹਜ਼ਾਰ 246 ਲੋਕ ਠੀਕ ਹੋਏ ਸਨ, ਜਿਸ ਤੋਂ ਬਾਅਦ 4 ਕਰੋੜ 4 ਲੱਖ 61 ਹਜ਼ਾਰ 148 ਲੋਕ ਸੰਕਰਮਣ ਮੁਕਤ ਹੋ ਗਏ ਹਨ।

ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 169 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 45 ਲੱਖ 10 ਹਜ਼ਾਰ 770 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 169 ਕਰੋੜ 46 ਲੱਖ 26 ਹਜ਼ਾਰ 698 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

NO COMMENTS