*ਵੱਡੀ ਖਬਰ! ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਤਿੰਨ ਦਿਨ ਦੀ ਮੋਹਲਤ, ਪੁਲਿਸ ਨਹੀਂ ਕਰ ਸਕੇਗੀ ਗ੍ਰਿਫਤਾਰ*

0
47

ਚੰਡੀਗੜ੍ਹ 25,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਹਰਿਆਣਾ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਤਿੰਨ ਦਿਨਾਂ ਦੀ ਮੋਹਲਤ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਲਈ ਤਿੰਨ ਦਿਨਾਂ ਦਾ ਸਮਾਂ ਦਿੱਤਾ ਗਿਆ ਹੈ। ਇਨ੍ਹਾਂ ਤਿੰਨ ਦਿਨਾਂ ਵਿੱਚ ਪੁਲਿਸ ਮਜੀਠੀਆ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਹਾਈਕੋਰਟ ਵੱਲੋਂ ਦਿੱਤੀ ਮੋਹਲਤ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਮਜੀਠੀਆ ਨੂੰ ਸੁਪਰੀਮ ਕੋਰਟ ਵਿੱਚ ਅਰਜ਼ੀ ਪਾਉਣਈ ਪਏਗੀ।

ਦੱਸ ਦਈਏ ਕਿ ਹਾਈਕੋਰਟ ਨੇ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਜ਼ਮਾਨਤ ਅਰਜ਼ੀ ਰੱਦ ਹੋਣ ਮਗਰੋਂ ਮਜੀਠੀਆ ਅੰਡਰਗਰਾਊਂਡ ਹੋ ਗਏ ਹਨ। ਇਸ ਦੇ ਨਾਲ ਹੀ ਮਜੀਠੀਆ ਲਈ ਵੱਡੀ ਮੁਸੀਬਤ ਖੜ੍ਹੀ ਹੋ ਗਈ ਹੈ ਕਿਉਂਕਿ ਚੋਣਾਂ ਸਿਰ ਉੱਪਰ ਹਨ। ਸੂਤਰਾਂ ਮੁਤਾਬਕ ਪੁਲਿਸ ਦੀ ਕੋਸ਼ਿਸ਼ ਹੈ ਕਿ ਮਜੀਠੀਆ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇ ਕਿਉਂਕਿ ਪਹਿਲਾਂ ਵੀ ਕੇਸ ਦਰਜ ਕਰਨ ਮਗਰੋਂ ਮਜੀਠੀਆ ਰੂਪੋਸ਼ ਹੋ ਗਏ ਸੀ ਤੇ ਪੁਲਿਸ ਉੱਪਰ ਵੱਡੇ ਸਵਾਲ ਖੜ੍ਹੇ ਹੋਏ ਸੀ।


ਹਾਈਕੋਰਟ ਤੋਂ ਜ਼ਮਾਨਤ ਅਰਜ਼ੀ ਰੱਦ (bail application) ਹੋਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ (Bikram Majithia) ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਸਰਗਰਮ ਹੋ ਗਈ ਹੈ। ਸੂਤਰਾਂ ਮੁਤਾਬਕ ਪੰਜਾਬ ਪੁਲਿਸ (Punjab Police) ਦੀ ਟੀਮ ਨੇ ਅੱਜ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ਲਈ ਅੰਮ੍ਰਿਤਸਰ (Raid in Amritsar) ਦੀ ਰਣਜੀਤ ਐਵਨਿਊ ਕਲੋਨੀ ਵਿੱਚ ਛਾਪੇਮਾਰੀ ਕੀਤੀ।https://imasdk.googleapis.com/js/core/bridge3.496.0_en.html#goog_1476949499


ਯਾਦ ਰਹੇ ਮੁਹਾਲੀ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਥਾਣੇ ਵਿੱਚ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਉਹ ਅੰਡਰਗਾਊਂਡ ਹੋ ਗਿਆ ਸੀ। ਪੰਜਾਬ ਸਰਕਾਰ ਤੇ ਪੁਲਿਸ ਨੇ ਉਨ੍ਹਾਂ ਦੇ ਵਿਦੇਸ਼ ਭੱਜਣ ਦਾ ਖ਼ਦਸ਼ਾ ਪ੍ਰਗਟ ਕਰਦਿਆਂ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ ਪਰ ਬੀਤੀ 10 ਜਨਵਰੀ ਨੂੰ ਹਾਈ ਕੋਰਟ ਨੇ ਸਖ਼ਤ ਸ਼ਰਤਾਂ ਦੇ ਆਧਾਰ ’ਤੇ ਮਜੀਠੀਆ ਦੀ ਕੱਚੀ ਜ਼ਮਾਨਤ ਮਨਜ਼ੂਰ ਕਰਦਿਆਂ ਉਸ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਸਿੱਟ ਅੱਗੇ ਪੇਸ਼ ਹੋਣ ਦੇ ਆਦੇਸ਼ ਦਿੱਤੇ ਸਨ।

NO COMMENTS