*ਵੱਡੀ ਖਬਰ! ਮਾਨਸਾ ਦੇ ਵਕੀਲਾਂ ਦੇ ਇਨਕਾਰ ਕਰਨ ਤੋਂ ਬਾਅਦ ਸਤਨਾਮ ਸਿੰਘ ਧੀਮਾਨ ਲੜਨਗੇ ਲੌਰੈਂਸ ਦਾ ਕੇਸ*

0
375

27 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼) : ਮਾਨਸਾ ਬਾਰ ਐਸੋਸੀਏਸ਼ਨ ਦੇ ਵਕੀਲਾਂ ਵੱਲੋਂ ਲੌਰੈਂਸ ਬਿਸ਼ਨੋਈ ਦਾ ਕੇਸ ਲੜਨ ਤੋਂ ਇਨਕਾਰ ਕਾਰਨ ਬਾਅਦ ਹੁਣ ਸਤਨਾਮ ਸਿੰਘ ਧੀਮਾਨ ਲੌਰੈਂਸ ਦਾ ਕੇਸ ਲੜਨਗੇ।

ਵਕੀਲ ਧੀਮਾਨ ਨੇ ਕਿਹਾ ਕਿ ਲੌਰੈਂਸ ਬਿਲਕੁਲ ਨਿਰਦੋਸ਼ ਐ। ਪੁਲਸ ਦੀ ਜਾਂਚ ਨੂੰ ਵਕੀਲ ਧੀਮਾਨ ਨੇ ਇਕਪਾਸੜ ਦਸਿਆ ਹੈ। 


ਦਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਵੀ ਅੱਜ ਆਪਣੇ ਪੁੱਤਰ ਦੇ ਟਰਾਂਜ਼ਿਟ ਰਿਮਾਂਡ ਸਮੇਤ ਵੱਖ-ਵੱਖ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਬਿਸ਼ਨੋਈ ਦੇ ਪਿਤਾ ਨੇ ਸੋਮਵਾਰ ਨੂੰ ਸੁਪਰੀਮ ਕੋਰਟ ਵਿਚ ਸ਼ਿਕਾਇਤ ਕੀਤੀ ਕਿ ਪੰਜਾਬ ਵਿਚ ਵਕੀਲ ਉਸ ਦੇ ਪੁੱਤਰ ਦਾ ਬਾਈਕਾਟ ਕਰ ਰਹੇ ਹਨ ਅਤੇ ਉਸ ਦਾ ਕੇਸ ਨਹੀਂ ਲੜ ਰਹੇ ਹਨ। ਬਿਸ਼ਨੋਈ ਦੇ ਪਿਤਾ ਵੱਲੋਂ ਪੇਸ਼ ਹੋਏ ਵਕੀਲ ਸੰਗਰਾਮ ਸਿੰਘ ਸਾਰੋਂ ਨੇ ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇ. ਬੀ. ਪਾਰਦੀਵਾਲਾ ਨੇ ਕਿਹਾ ਕਿ ਉਸ ਨੇ ਦਿੱਲੀ ਦੀ ਅਦਾਲਤ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ।  ਕੋਈ ਵੀ ਵਕੀਲ ਪੰਜਾਬ ਦੀ ਮਾਨਸਾ ਅਦਾਲਤ ਵਿੱਚ ਬਿਸ਼ਨੋਈ ਦਾ ਕੇਸ ਨਹੀਂ ਲੜਨਾ ਚਾਹੁੰਦਾ। ਉਨ੍ਹਾਂ ਕਿਹਾ ਕਿ ਬਿਸ਼ਨੋਈ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਚੁਣੌਤੀ ਦਿੱਤੀ ਹੈ ਪਰ ਕੋਈ ਵੀ ਵਕੀਲ ਉਨ੍ਹਾਂ ਦੀ ਤਰਫ਼ੋਂ ਖੜ੍ਹਾ ਨਹੀਂ ਹੋਣਾ ਚਾਹੁੰਦਾ, ਇਸ ਲਈ ਉਨ੍ਹਾਂ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ।

ਦਿੱਲੀ ਦੀ ਅਦਾਲਤ ਦੇ ਹੁਕਮ ਨੂੰ ਚੁਣੌਤੀ 
ਬੈਂਚ ਨੇ ਕਿਹਾ ਕਿ ਇਹ ਪੂਰੀ ਤਰ੍ਹਾਂ ਨਾਲ ਜਾਇਜ਼ ਹੈ ਅਤੇ ਪਟੀਸ਼ਨਰ ਬਿਸ਼ਨੋਈ ਨੂੰ ਕਾਨੂੰਨੀ ਸਹਾਇਤਾ ਲਈ ਵਕੀਲ ਮੁਹੱਈਆ ਕਰਵਾਉਣ ਲਈ ਹਾਈ ਕੋਰਟ ਤੱਕ ਪਹੁੰਚ ਕਰ ਸਕਦੇ ਹਨ। ਸਾਰੋਂ ਨੇ ਕਿਹਾ ਕਿ ਉਹ ਟਰਾਂਜ਼ਿਟ ਰਿਮਾਂਡ ‘ਤੇ ਦਿੱਲੀ ਅਦਾਲਤ ਦੇ ਹੁਕਮ ਨੂੰ ਚੁਣੌਤੀ ਦੇ ਰਿਹਾ ਹੈ ਕਿਉਂਕਿ ਇਹ ਬਿਸ਼ਨੋਈ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਦੇ ਕੁਝ ਨਿਰਦੇਸ਼ਾਂ ਦੇ ਉਲਟ ਸੀ।

ਪਟੀਸ਼ਨ ‘ਤੇ 11 ਜੁਲਾਈ ਨੂੰ ਹੋਵੇਗੀ ਸੁਣਵਾਈ 
ਬੈਂਚ ਨੇ ਕਿਹਾ, ਕਿਉਂਕਿ ਪੰਜਾਬ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ, ਇਹ ਬਹੁਤ ਸ਼ੁਰੂਆਤੀ ਪੜਾਅ ‘ਤੇ ਹੈ। ਅਦਾਲਤ ਲਈ ਇਸ ਪੜਾਅ ‘ਤੇ ਦਖਲ ਦੇਣਾ ਉਚਿਤ ਨਹੀਂ ਹੋਵੇਗਾ। ਅਦਾਲਤ ਨੇ ਕਿਹਾ ਕਿ ਇਹ ਕਤਲ ਪੰਜਾਬ ਦੇ ਮਾਨਸਾ ਵਿੱਚ ਹੋਇਆ ਹੈ ਅਤੇ ਇਸ ਲਈ ਮਾਮਲੇ ਦੀ ਜਾਂਚ ਕਰਨਾ ਪੰਜਾਬ ਪੁਲੀਸ ਦਾ ਅਧਿਕਾਰ ਖੇਤਰ ਹੈ। ਪੁਲਿਸ ਉਸ (ਬਿਸ਼ਨੋਈ) ਨੂੰ ਰਿਮਾਂਡ ‘ਤੇ ਲੈ ਸਕਦੀ ਹੈ। ਬੈਂਚ ਨੇ ਬਿਸ਼ਨੋਈ ਦੇ ਪਿਤਾ ਦੀ ਪਟੀਸ਼ਨ ‘ਤੇ 11 ਜੁਲਾਈ ਨੂੰ ਸੁਣਵਾਈ ਕਰਨ ਲਈ ਹਾਮੀ ਭਰ ਦਿੱਤੀ ਹੈ।

LEAVE A REPLY

Please enter your comment!
Please enter your name here