
ਚੰਡੀਗੜ੍ਹ 14,ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼ ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਉਸ ਦੇ ਦੋਸਤ ਵੀ ਜ਼ਿੰਮੇਵਾਰ ਹਨ। ਉਨ੍ਹਾਂ ਕਿਹਾ ਕਿ ਸਮਾਂ ਆਉਣ ਤੇ ਉਨ੍ਹਾਂ ਦੇ ਨਾਵਾਂ ਦਾ ਖੁਲਾਸਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਕੁਝ ਗਾਇਕ ਪਸੰਦ ਨਹੀਂ ਕਰਦੇ ਸਨ।
