
ਮਾਨਸਾ 13 ਜੁਲਾਈ (ਸਾਰਾ ਯਹਾ/ਜਗਦੀਸ਼ ਬਾਂਸਲ)- ਸਿਵਲ ਹਸਪਤਾਲ ਰਿਸ਼ਵਤਖੋਰੀ ਮਾਮਲੇ ਚ ਪੁਲਿਸ ਰਿਮਾਂਡ ਤੇ ਚੱਲ ਰਹੇ ਐਸ ਐਮ ਓ, ਅਸ਼ੋਕ ਕੁਮਾਰ ਨੂੰ ਵਿਜੀਲੈਂਸ ਟੀਮ ਵੱਲੋ ਅੱਜ ਤਿੰਨ ਦਿਨਾਂ ਪੁਲਿਸ ਰਿਮਾਂਡ ਖਤਮ ਹੋਣ ਤੇ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ।ਅਦਾਲਤ ਵੱਲੋਂ ਐਸ ਐਮ ਓ ਅਸ਼ੋਕ ਕੁਮਾਰ ਨੂੰ 14 ਦਿਨਾਂ ਜੁਡੀਸ਼ੀਅਲ ਰਿਮਾਂਡ ਤੇ ਜੇਲ ਭੇਜਣ ਦਾ ਹੁਕਮ ਦਿੱਤਾ ਹੈ। ਵਿਜੀਲੈਂਸ ਵੱਲੋ ਇਸ ਮਾਮਲੇ ਚ 7 ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਜੇਲ ਭੇਜਿਆ ਜਾ ਚੁੱਕਾ ਹੈ ਪਰ ਇੱਕ ਡਾਕਟਰ ਸਮੇਤ 2 ਦੀ ਗ੍ਰਿਫਤਾਰੀ ਅਜੇ ਬਾਕੀ ਹੈ।

