*ਵੱਡੀ ਖ਼ਬਰ ! ਕੈਨੇਡੀਅਨ ਪੁਲਿਸ ਨੇ ਗ੍ਰਿਫਤਾਰ ਕੀਤਾ ਅਰਸ਼ ਡੱਲਾ, ਪੰਜਾਬ ਪੁਲਿਸ ਨੂੰ ਕਈ ਮਾਮਲਿਆਂ ‘ਚ ਭਾਲ*

0
13

10 ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਭਾਰਤੀ ਸੁਰੱਖਿਆ ਏਜੰਸੀਆਂ ਮੁਤਾਬਕ ਗੈਂਗਸਟਰ ਅਰਸ਼ ਡੱਲਾ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਆਪਣੀ ਪਤਨੀ ਨਾਲ ਕੈਨੇਡਾ ‘ਚ ਰਹਿ ਰਿਹਾ ਹੈ। ਉਸ ਦੇ ਦੋ ਸਾਥੀਆਂ ਨੂੰ ਵੀ ਐਤਵਾਰ ਸਵੇਰੇ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ।


ਕੈਨੇਡੀਅਨ ਪੁਲਿਸ ਨੇ ਭਾਰਤ ਦੇ ਮੋਸਟ ਵਾਂਟੇਡ ਗੈਂਗਸਟਰ ਅਰਸ਼ ਡੱਲਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਸੂਤਰਾਂ ਅਨੁਸਾਰ ਉਸ ਨੂੰ ਕੈਨੇਡਾ ਵਿੱਚ 27-28 ਨਵੰਬਰ ਨੂੰ ਹੋਈ ਗੋਲੀਬਾਰੀ ਦੇ ਸਬੰਧ ਵਿਚ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਵਿਚ ਉਹ ਖੁਦ ਵੀ ਮੌਜੂਦ ਸੀ। ਕੈਨੇਡਾ ਦੀ ਹਾਲਟਨ ਰੀਜਨਲ ਪੁਲਿਸ ਸਰਵਿਸ (ਐੱਚ.ਆਰ.ਪੀ.ਐੱਸ.) ਪਿਛਲੇ ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ। ਇਸ ਸਬੰਧ ਵਿਚ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਭਾਰਤੀ ਸੁਰੱਖਿਆ ਏਜੰਸੀਆਂ ਮੁਤਾਬਕ ਗੈਂਗਸਟਰ ਅਰਸ਼ ਡੱਲਾ ਭਾਰਤ ਤੋਂ ਫਰਾਰ ਹੋਣ ਤੋਂ ਬਾਅਦ ਆਪਣੀ ਪਤਨੀ ਨਾਲ ਕੈਨੇਡਾ ‘ਚ ਰਹਿ ਰਿਹਾ ਹੈ। ਉਸ ਦੇ ਦੋ ਸਾਥੀਆਂ ਨੂੰ ਵੀ ਐਤਵਾਰ ਸਵੇਰੇ ਫਰੀਦਕੋਟ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਸ਼ੂਟਰਾਂ ਨੇ ਗੈਂਗਸਟਰ ਅਰਸ਼ ਡੱਲਾ ਦੇ ਇਸ਼ਾਰੇ ‘ਤੇ ਜਸਵੰਤ ਸਿੰਘ ਗਿੱਲ ਨੂੰ ਗਵਾਲੀਅਰ ‘ਚ ਵੀ ਮਾਰਿਆ ਸੀ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀ.ਜੀ.ਪੀ. ਨੇ ਸਾਂਝੀ ਕੀਤੀ ਸੀ।

LEAVE A REPLY

Please enter your comment!
Please enter your name here