
ਚੰਡੀਗੜ੍ਹ 13 ਅਕਤੂਬਰ (ਸਾਰਾ ਯਹਾ/ਬਿਓਰੋ ਰਿਪੋਰਟ): ਪੰਜਾਬ ਸਰਕਾਰ ਵਲੋਂ 15 ਅਕਤੂਬਰ ਤੋਂ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਪਰ 9ਵੀਂ ਤੋਂ 12ਵੀਂ ਦੇ ਵਿਦਿਆਰਥੀ ਹੀ ਸਕੂਲ ਜਾ ਸਕਣਗੇ। ਇਸ ਲਈ ਵੀ ਵਿਦਿਆਰਥੀਆਂ ਦੇ ਮਾਪਿਆਂ ਦੀ ਲਿਖਤ ਮਨਜ਼ੂਰੀ ਲੈਣੀ ਪਏਗੀ।
ਇਸ ਦੇ ਨਾਲ ਹੀ ਔਨਲਾਇਨ ਕਲਾਸਾਂ ਵੀ ਲੱਗਦੀਆਂ ਰਹਿਣਗੀਆਂ। ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਪਹਿਲ ਦੇ ਅਧਾਰ ‘ਤੇ ਰੱਖਿਆ ਗਿਆ ਹੈ।
