
20 ਅਗਸਤ (ਸਾਰਾ ਯਹਾਂ/ਬਿਊਰੋ ਨਿਊਜ਼)ਬਾਬਾ ਬਕਾਲਾ ਵਿਖੇ ਨਿਹੰਗ ਜਥੇਬੰਦੀਆਂ ਵੱਲੋਂ ਸਜਾਏ ਮਹੱਲੇ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਤਰਨਾ ਦਲ ਦੇ ਬਾਬਾ ਜੋਗਿੰਦਰ ਸਿੰਘ ਧੀਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਧਿਰ ਵੱਲੋਂ ਦੂਜੀ ਧਿਰ ਉੱਤੇ ਹਮਲਾ ਕੀਤਾ ਗਿਆ।
ਬਾਬਾ ਬਕਾਲਾ ਵਿਖੇ ਨਿਹੰਗ ਜਥੇਬੰਦੀਆਂ ਵੱਲੋਂ ਸਜਾਏ ਮਹੱਲੇ ਦੌਰਾਨ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਵਿੱਚ ਤਰਨਾ ਦਲ ਦੇ ਬਾਬਾ ਜੋਗਿੰਦਰ ਸਿੰਘ ਧੀਰ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਜਾਣਕਾਰੀ ਮੁਤਾਬਕ, ਪੁਰਾਣੀ ਰੰਜਿਸ਼ ਨੂੰ ਲੈ ਕੇ ਇੱਕ ਧਿਰ ਵੱਲੋਂ ਦੂਜੀ ਧਿਰ ਉੱਤੇ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ 2 ਨਿਹੰਗ ਵੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।
ਪੁਲਿਸ ਨੇ ਕੀ ਦੱਸਿਆ
ਇਸ ਬਾਬਤ ਸਥਾਨਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੇਲਾ ਰੱਖੜ ਪੁੰਨਿਆ ਬਾਬਾ ਬਕਾਲਾ ’ਤੇ ਨਿਹੰਗ ਸਿੰਘਾਂ ਵੱਲੋ ਮਹੱਲਾ ਕੱਢਿਆ ਜਾਂਦਾ ਹੈ, ਜਿਸ ਵਿਚ ਵੱਡੀ ਗਿਣਤੀ ਵਿਚ ਕਾਫ਼ਿਲੇ ਇੱਥੇ ਪੁੱਜਦੇ ਹਨ। ਇਸ ਮੌਕੇ ਵੀ ਨਿਹੰਗ ਸਿੰਘਾਂ ਦਾ ਕਾਫ਼ਲਾ ਜਾ ਰਿਹਾ ਸੀ ਜਿਸ ਵੇਲੇ ਉਹ ਡੀਐਸਪੀ ਦਫ਼ਤਰ ਦੇ ਨੇੜੇ ਪਹੁੰਚੇ ਤਾਂ ਦੋ ਗੋਲੀਆਂ ਚੱਲੀਆਂ ਜੋ ਕਿ ਘੋੜ ਸਵਾਰ ਨਿਹੰਗ ਸਿੰਘ ਦੇ ਲੱਗੀਆਂ ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ।
