ਸ਼ਬਦ ਗਾਇਨ ਮੁਕਾਬਲਿਆਂ ਚ ਉੱਭਾ ਬੁਰਜ ਢਿਲਵਾਂ, ਦੋਦੜਾ, ਕੁਲਰੀਆਂ ਮੋਹਰੀ ਰਹੇ

0
63

ਮਾਨਸਾ 28 ਜੁਲਾਈ   (ਸਾਰਾ ਯਹਾ, ਹੀਰਾ ਸਿੰਘ ਮਿੱਤਲ): ਪੰਜਾਬ ਸਰਕਾਰ ਵੱਲੋ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ‘ਚ ਸਕੂਲ ਸਿੱਖਿਆ ਵਿਭਾਗ ਵੱਲੋ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ਤੇ ਸਕੱਤਰ ਸਕੂਲ ਸਿੱਖਿਆ ਸ੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ‘ਚ ਚੱਲ ਰਹੇ ਸ਼ਬਦ ਗਾਇਨ ਮੁਕਾਬਲਿਆਂ ਦੇ ਜਿਲ੍ਹਾ ਪੱਧਰ ਦੇ ਮੁਕਾਬਲਿਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਇਨ੍ਹਾਂ ਮੁਕਾਬਲਿਆਂ ਦੌਰਾਨ ਪ੍ਰਾਇਮਰੀ ਵਰਗ ਚ ਮਹਿਨਾਜ ਸ ਪ੍ਰ ਸ ਉੱਭਾ ਬੁਰਜ ਢਿਲਵਾਂ ਨੇ ਪਹਿਲਾ ਅਤੇ ਬਬਲੀ ਕੌਰ ਸ ਪ੍ਰ ਸ ਸੇਖੂਪੁਰ ਖੁਡਾਲ ਨੇ ਦੂਜਾ ਸਥਾਨ ਹਾਸਲ ਕੀਤਾ। ਛੇਵੀਂ ਤੋਂ ਅੱਠਵੀਂ ਵਰਗ ਦੇ ਮੁਕਾਬਲੇ ਵਿੱਚ ਹਰਪ੍ਰੀਤ ਕੌਰ ਸ ਹ ਸ ਦੋਦੜਾ ਨੇ ਪਹਿਲਾ ,ਅਰਸ਼ਦੀਪ ਕੌਰ ਸ ਹ ਸ ਹਮੀਰਗੜ੍ਹ ਢੈਪਈ ਨੇ ਦੂਜਾ ਸਥਾਨ ਪ੍ਰਾਪਤ ਕੀਤਾ । ਨੋਵੀਂ ਤੋਂ ਬਾਰਵੀਂ ਤੱਕ ਦੇ ਵਰਗ ਮਹਿਕਦੀਪ ਸਿੰਘ ਸਰਕਾਰੀ ਮਾਡਲ ਸੈਕੰਡਰੀ ਸਕੂਲ ਕੁਲਰੀਆਂ ਨੇ ਪਹਿਲਾ ਅਤੇ ਕਿਰਨਾਂ ਖਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਲਰੀਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਜਿਲ੍ਹਾ ਸਿੱਖਿਆ ਅਫਸਰ (ਸੈ.) ਸੁਰਜੀਤ ਸਿੰਘ ਸਿੱਧੂ ,ਡਿਪਟੀ ਡੀਈਓ ਜਗਰੂਪ ਭਾਰਤੀ ਅਤੇ ਜਿਲ੍ਹਾ ਸਿੱਖਿਆ ਅਫਸਰ (ਐਲੀ.) ਸਰਬਜੀਤ ਸਿੰਘ , ਡਿਪਟੀ ਡੀਈਓ ਗੁਰਲਾਭ ਸਿੰਘਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋˆ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਜਿਲ੍ਹਾ ਪੱਧਰ ਦੇ ਜੇਤੂਆਂ ‘ਚੋਂ ਸਿਖਰਲੇ ਦੋ-ਦੋ ਪ੍ਰਤੀਯੋਗੀ ਰਾਜ ਪੱਧਰੀ ਸ਼ਬਦ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣਗੇ।
ਇਸ ਮੌਕੇ ਜਿਲ੍ਹਾ ਨੋਡਲ ਅਫਸਰ ਨਰਿੰਦਰ ਸਿੰਘ ਮੋਹਲ ਅਤੇ ਸੁਖਰਾਜ ਸਿੰਘ ਸਦੋਹਾ ਨੇ ਦੱਸਿਆ ਕਿ ਇੰਨ੍ਹਾਂ ਮੁਕਾਬਲਿਆਂ ਦੇ ਸੰਚਾਲਨ ‘ਚ ਸਕੂਲ ਮੁਖੀਆਂ ,ਅਧਿਆਪਕਾਂ ਵਿਦਿਆਰਥੀਆਂ ਤੇ ਮਾਪਿਆਂ ਦਾ ਵੱਡਮੁੱਲਾ ਸਹਿਯੋਗ ਰਿਹਾ।

NO COMMENTS