
ਲੁਧਿਆਣਾ 11,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼):: ਪੰਜਾਬ ਸਰਕਾਰ ਦੀ ਨਵੀਂ ਆਬਕਾਰੀ ਨੀਤੀ ਖ਼ਿਲਾਫ਼ ਇੱਕਜੁੱਟ ਹੋਏ ਸੂਬੇ ਭਰ ਦੇ ਸ਼ਰਾਬ ਠੇਕੇਦਾਰਾਂ ਨੇ ਨਵੀਂ ਆਬਕਾਰੀ ਨੀਤੀ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਲੁਧਿਆਣਾ ਸਥਿਤ ਜਲੰਧਰ ਬਾਈਪਾਸ ਨੇੜੇ ਇਕ ਨਿੱਜੀ ਰਿਜ਼ੋਰਟ ਵਿਚ ਸੂਬੇ ਭਰ ਦੇ ਸ਼ਰਾਬ ਠੇਕੇਦਾਰ ਵਲੋਂ ਇਕ ਮੀਟਿੰਗ ਕੀਤੀ ਗਈ।
ਇਸ ਮੌਕੇ ਸ਼ਰਾਬ ਠੇਕੇਦਾਰਾਂ ਨੇ ਦੋਸ਼ ਲਾਇਆ ਕਿ ਸੂਬਾ ਸਰਕਾਰ ਜੋ ਕੰਮ ਹੋਣਾ ਚਾਹੀਦਾ ਉਹ ਨਹੀਂ ਕਰ ਹੈ। ਸਿਰਫ਼ ਸ਼ਰਾਬ ਸਸਤੀ ਕਰਨ ਤੇ ਜ਼ੋਰ ਦਿੱਤਾ ਜਾ ਰਿਹਾ ਹੈ ਤੇ ਇਸ ਨਾਲ ਉਨ੍ਹਾਂ ਨੂੰ ਘਾਟਾ ਹੋਵੇਗਾ, ਕਿਉਂਕਿ ਉਨ੍ਹਾਂ ਨੇ ਪਹਿਲਾਂ ਹੀ ਮਹਿੰਗੇ ਰੇਟਾਂ ਤੇ ਸ਼ਰਾਬ ਦਾ ਸਟਾਕ ਕੀਤਾ ਹੈ। ਇਸੇ ਤਰ੍ਹਾਂ ਸਰਕਾਰ ਵੱਲੋਂ ਲੋਟਰੀ ਸਿਸਟਮ ਬੰਦ ਕਰਕੇ ਟੈਂਡਰ ਸਿਸਟਮ ਲਾਗੂ ਕੀਤਾ ਜਾ ਰਿਹਾ ਹੈ ਜੋ ਕਿ ਗ਼ਲਤ ਹੈ, ਕਿਉਂਕਿ ਇਸ ਨਾਲ ਛੋਟੇ ਠੇਕੇਦਾਰ ਖਤਮ ਹੋ ਜਾਣਗੇ ।
ਸਰਕਾਰ ਨੇ ਲੋਕਲ ਪੱਧਰ ਤੇ L1 ਲਾਇਸੈਂਸ ਵੀ ਬੰਦ ਕਰ ਦਿੱਤਾ ਹੈ, ਜਿਸ ਨਾਲ ਹੁਣ ਵੱਡੇ ਠੇਕੇਦਾਰ ਦੀ ਮਨਮਰਜ਼ੀ ਚੱਲੇਗੀ। ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਐਕਸਾਈਜ਼ ਪਾਲਿਸੀ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।
