*ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਵਿਚ ਮਟੀਰੀਅਲ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ-ਵਿਧਾਇਕ ਬੁੱਧ ਰਾਮ*

0
8

ਮਾਨਸਾ, 28 ਮਈ (ਸਾਰਾ ਯਹਾਂ/  ਮੁੱਖ ਸੰਪਾਦਕ): ਬੁਢਲਾਡਾ ਸ਼ਹਿਰ ਅੰਦਰ ਪੰਜਾਬ ਸਰਕਾਰ ਵੱਲੋਂ ਜਾਰੀ ਗਰਾਂਟਾਂ ਨਾਲ ਚੱਲ ਰਹੇ ਵਿਕਾਸ ਕਾਰਜਾਂ ਵਿਚ ਵਰਤੇ ਜਾ ਰਹੇ ਮਟੀਰੀਅਲ ਦੀ ਗੁਣਵੱਤਾ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਕਿਸੇ ਪ੍ਰਕਾਰ ਦਾ ਮਾੜਾ ਮਟੀਰੀਅਲ ਵਰਤੋਂ ਵਿਚ ਨਾ ਲਿਆਂਦਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸ਼ਹਿਰ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਟੀ. ਬੈਨਿਥ ਵੀ ਮੌਜੂਦ ਸਨ।
ਉਨ੍ਹਾਂ ਬੁਢਲਾਡਾ ਵਿਖੇ ਸਟੇਡੀਅਮ ਦੇ ਨਵੀਨੀਕਰਨ ਅਤੇ ਸੜਕ ਨਿਰਮਾਣ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿਚ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕੰਮ ਵਿਚ ਮਾੜੇ ਮਟੀਰੀਅਲ ਦੀ ਵਰਤੋਂ ਕਰਨ ਵਾਲੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਬੁਢਲਾਡਾ ਵਿਖੇ ਬਣਾਏ ਜਾ ਰਹੇ ਜੱਚਾ ਬੱਚਾ ਹਸਪਤਾਲ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਸਪਤਾਲ ਦਾ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ, ਜਿੱਥੇ ਔਰਤਾਂ ਲਈ ਬਿਹਤਰ ਸਿਹਤ ਸੁਵਿਧਾਵਾਂ ਪ੍ਰ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਪੰਜਾਬ ਸਰਕਾਰ ਪੂਰੀ ਸੰਜ਼ੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਸਟਾਫ ਨੂੰ ਹਦਾਇਤ ਕੀਤੀ ਕਿ ਹਸਪਤਾਲ ਅੰਦਰ ਸਾਫ ਸਫਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਖਾਸ ਖਿਆਲ ਰੱਖਿਆ ਜਾਵੇ।


ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਨੇ ਕਿਹਾ ਕਿ ਸ਼ਹਿਰ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਹਰ ਕੰਮ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ

NO COMMENTS