*ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੀਆ ਬਣਾਉਣ ਲਈ ਸ਼ਹਿਰ ਵਾਸੀ ਬਣਦਾ ਸਹਿਯੋਗ ਕਰਨ-ਵਿਧਾਇਕ ਵਿਜੈ ਸਿੰਗਲਾ*

0
10

ਮਾਨਸਾ, 28 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੇਰੇ ਵਧੀਆ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਆਲਾ ਦੁਆਲਾ ਪੂਰੀ ਤਰ੍ਹਾਂ ਸਾਫ ਰਹਿ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਮਾਨਸਾ ਡਾ. ਵਿਜੈ ਸਿੰਗਲਾ ਨੇ ਇੰਡੀਅਨ ਸਵੱਛਤਾ ਲੀਗ 2.0 ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਜਿਲ੍ਹਾ ਪ੍ਰਸ਼ਾਸਨ ਦੀ ਯੋਗ ਅਗਵਾਈ ਵਿਚ ਬਸ ਸਟੈਂਡ ਮਾਨਸਾ ਤੋਂ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਫਾਈ ਅਭਿਆਨ ਦਾ ਆਰੰਭ ਕਰਦਿਆਂ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।
ਵਿਧਾਇਕ ਵਿਜੈ ਸਿੰਗਲਾ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਘਰਾਂ ’ਚੋਂ ਕੂੜਾ ਇਕੱਠਾ ਕਰਨ ਵਾਲੀ 3-ਡੀ ਸੁਸਾਇਟੀ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦੇ ਵਰਕਰ ਜੋ ਘਰਾਂ ’ਚੋਂ ਕੂੜਾ ਇਕੱਠਾ ਕਰਨ ਲਈ ਆਉਂਦੇ ਹਨ, ਉਨ੍ਹਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਰੇਹੜ੍ਹੀਆਂ ਵਿਚ ਪਾਇਆ ਜਾਵੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦੇ ਢੇਰ ਨਾ ਲੱਗਣ ਅਤੇ ਇਹ ਕੂੜਾ ਐਮ.ਆਰ.ਐਫ. ਸ਼ੈੱਡਾਂ ਵਿਚ ਲਿਜਾ ਕੇ ਉਸ ਦੀ ਪ੍ਰੋਸੈਸਿੰਗ ਕੀਤੀ ਜਾ ਸਕੇ।
ਉਨ੍ਹਾਂ ਸ਼ਹਿਰ ਦੀ ਸਫਾਈ ਵਿਵਸਥਾ ਲਈ ਵਿੱਢੀ ਜਾਗਰੂਕਤਾ ਮੁਹਿੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਜਿੱਥੇ ਧੰਨਵਾਦ ਕੀਤਾ ਉੱਥੇ ਉਨ੍ਹਾਂ ਖੁਦ ਬਸ ਸਟੈਂਡ ਠੀਕਰੀਵਾਲਾ ਚੌਂਕ ਤੋਂ ਲੈ ਕੇ ਰੇਲਵੇ ਫਾਟਕ, ਬਾਜ਼ਾਰ ਦੇ ਦੁਕਾਨਦਾਰਾਂ ਨੂੰ ਆਪਣੇ ਆਲੇ ਦੁਆਲੇ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਵਿਧਾਇਕ ਵਿਜੈ ਸਿੰਗਲਾ ਨੇ ਨਗਰ ਕੌਂਸਲ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਹਾਜ਼ਰੀ ਵਿਚ ਆਪਣੇ ਆਪ ਨੂੰ ਸਫਾਈ ਮੁਹਿੰਮ ਦਾ ਹਿੱਸਾ ਬਣਾਇਆ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਮੁੜ ਦੁਹਰਾਇਆ ਕਿ ਸ਼ਹਿਰ ਨੂੰ ਸਫਾਈ ਪੱਖੋਂ ਨੰਬਰ-1 ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣੀ ਨੈਤਿਕ ਜਿੰਮੇਵਾਰੀ ਸਮਝਦਿਆਂ ਅੱਗੇ ਆਉਣਾ ਪਵੇਗਾ।
ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਪੰਜਾਬ ਦੇ ਹੋਰਨਾ ਸ਼ਹਿਰਾਂ ਤੋਂ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਸਭ ਨੂੰ ਬੇਝਿਜਕ ਇਸ ਮਿਸ਼ਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਕੂੜਾ ਖੁੱਲੇਆਮ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ, ਅਜਿਹਾ ਹੋਵੇਗਾ ਤਾਂ ਸਫ਼ਾਈ ਕਰਨ ਦੀ ਲੋੜ ਵੀ ਘੱਟ ਪਵੇਗੀ। ਉਨ੍ਹਾਂ ਲੋਕਾਂ ਨੂੰ ਇਸ ਮੁਹਿੰਮ ਵਿਚ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸਫਾਈ ਅਭਿਆਨ ਦੀ ਜਾਗਰੂਕਤਾ ਮੁਹਿੰਮ ਵਿਚ ਸ਼ਿਰਕਤ ਕਰਨ ਵਾਲੇ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ, ਜਥੇਬੰਦੀਆਂ ਦੇ ਆਗੂਆਂ ਦਾ ਧੰਨਵਾਦ ਕੀਤਾ ਅਤੇ ਭਵਿੱਖ ਅੰਦਰ ਹੋਰਨਾਂ ਲੋਕਾਂ ਨੂੰ ਸਫਾਈ ਦੇ ਮਹੱਤਵ ਬਾਰੇ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਇਸ ਤੋਂ ਪਹਿਲਾਂ ਬਸ ਸਟੈਂਡ ਮਾਨਸਾ ਵਿਖੇ ਸਵੱਛਤਾ ਮੁਹਿੰਮ ਨੂੰ ਲੈ ਕੇ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਕਰਨ ਲਈ ਕੀਰਤੀ ਕਿਰਪਾਲ ਦੀ ਅਗਵਾਈ ਵਿਚ ਹੋਰਨਾਂ ਕਲਾਕਾਰਾਂ ਨੇ ਨਾਟਕ ਦੀ ਵਿਸ਼ੇਸ਼ ਪੇਸ਼ਕਾਰੀ ਕੀਤੀ।
ਇਸ ਮੌਕੇ ਪ੍ਰਧਾਨ ਨਗਰ ਕੌਂਸਲ ਮਾਨਸਾ ਵਿਜੇ ਕੁਮਾਰ, ਕਾਰਜਸਾਧਕ ਅਫ਼ਸਰ ਮਾਨਸਾ ਬਿਪਨ ਕੁਮਾਰ, ਗੁਰਪ੍ਰੀਤ ਸਿੰਘ ਭੁੱਚਰ, ਨਾਇਬ ਤਹਿਸੀਲਦਾਰ ਕਰਮਜੀਤ ਸਿੰਘ, ਸੀ.ਐਫ. ਨਗਰ ਕੌਂਸਲ ਮਾਨਸਾ ਜਸਵਿੰਦਰ ਸਿੰਘ,  ਸੰਜੀਵ ਪਿੰਕਾ, ਹਰਿੰਦਰ ਮਾਨਸ਼ਾਹੀਆ, ਐਮ.ਸੀ. ਵਿਸ਼ਾਲ ਗੋਲਡੀ, ਐਮ.ਸੀ. ਕੁਲਵਿੰਦਰ ਕੌਰ ਮਹਿਤਾ, ਖੋਜ ਅਫ਼ਸਰ ਗੁਰਪ੍ਰੀਤ ਸਿੰਘ, ਕੁਸ਼ਤੀ ਖਿਡਾਰੀ ਸਾਹਿਲ, ਅਪੈਕਸ ਕਲੱਬ, ਮਾਨਸਾ ਸਾਇਕਲ ਗਰੁੱਪ, ਈਕੋ ਵਹੀਲਰ ਸਾਇਕਲ ਗਰੁੱਪ, ਲਖਵਿੰਦਰ ਮੂਸਾ ਅਤੇ ਹੋਰ ਵੱਖ ਵੱਖ ਸੰਸਥਾਵਾਂ ਦੇ ਨੁਮਾਇੰਦੇ ਅਤੇ ਸਵੱਛਤਾ ਮੁਹਿੰਮ ਸਬੰਧੀ ਨਾਟਕ ਦੀ ਪੇਸ਼ਕਾਰੀ ਕਰਨ ਵਾਲੇ ਕੀਰਤੀ ਕਿਰਪਾਲ ਦੀ ਅਗਵਾਈ ਵਿਚ ਹੋਰ ਕਲਾਕਾਰ ਵੀ ਹਾਜਰ ਸਨ।
ਤਸਵੀਰਾਂ 1 ਅਤੇ 2
ਵਿਧਾਇਕ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ ਇੰਡੀਅਨ ਸਵੱਛਤਾ ਲੀਗ 2.0 ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਬਸ ਸਟੈਂਡ ਮਾਨਸਾ ਤੋਂ ਹਰ ਵਰਗ ਦੇ ਲੋਕਾਂ ਨੂੰ ਜਾਗਰੂਕ ਕਰਨ ਲਈ ਸਫਾਈ ਅਭਿਆਨ ਦਾ ਆਰੰਭ ਕਰਨ ਮੌਕੇ।
ਤਸਵੀਰ 3
ਵਿਧਾਇਕ ਡਾ. ਵਿਜੈ ਸਿੰਗਲਾ, ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ, ਐਸ.ਐਸ.ਪੀ. ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ ਇੰਡੀਅਨ ਸਵੱਛਤਾ ਲੀਗ 2.0 ਤਹਿਤ ਸਵੱਛਤਾ ਹੀ ਸੇਵਾ ਮੁਹਿੰਮ ਦੌਰਾਨ ਦੁਕਾਨਦਾਰਾਂ ਨੂੰ ਆਲੇ ਦੁਆਲੇ ਦੀ ਸਫਾਈ ਰੱਖਣ ਲਈ ਪ੍ਰੇਰਿਤ ਕਰਦੇ ਹੋਏ।
ਤਸਵੀਰ 4

NO COMMENTS