
ਬੁਢਲਾਡਾ 2 ਜੁਲਾਈ (ਸਾਰਾ ਯਹਾ/ ਅਮਨ ਮਹਿਤਾ) ਭਾਰਤ ਚੀਨ ਜੰਗ ਝੜੱਪ ਵਿੱਚ /ਸ਼ਹੀਦ ਹੋਏ ਬੀਰੇਵਾਲਾ ਡੋਗਰਾ ਦੇ ਸ਼ਹਿਰ ਗੁਰਤੇਜ਼ ਸਿੰਘ ਦੇ ਪਰਿਵਾਰ ਨੂੰ ਸੱਚਖੰਡ ਸ਼੍ਰੀ ਹਜੂਰ ਸਾਹਿਬ (ਨਾਦੇੜ ਸਾਹਿਬ) ਬੋਰਡ ਵੱਲੋਂ 11 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਗਈ। ਇਸ ਮੋਕੇ ਤੇ ਪਿੰਡ ਵਿੱਚ ਸੱਚਖੰਡ ਬੋਰਡ ਦੇ ਅਧਿਕਾਰੀ ਪਰਮਜੀਤ ਸਿੰਘ, ਰਵਿੰਦਰ ਸਿੰਘ ਨੇ ਪਰਿਵਾਰ ਦੇ ਮੈਬਰਾਂ ਨੂੰ 11 ਲੱਖ ਰੁਪਏ ਦਾ ਚੈੱਕ ਭੇਟ ਕੀਤਾ ਉੱਥੇ ਹਰ ਸੰਭਵ ਮ੍ਰਦਦ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੋਕੇ ਤੇ ਹੋਜਰੀ ਐਸ਼ੌਸ਼ੀਏਸ਼ਨ ਲੁਧਿਆਣਾ ਵੱਲੋਂ ਵੀ ਪਰਿਵਾਰ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈਕ ਦਿੱਤਾ ਗਿਆ। ਐਸ਼ੋੇਸ਼ੀੲੈਸ਼ਨ ਦੇ ਪ੍ਰਧਾਨ ਤਰੁਣ ਜੈਨ ਨੇ ਦੱਸਿਆ ਕਿ ਸ਼ਹਿਦ ਹੋਏ ਚਾਰੋ ਜਵਾਨਾਂ ਦੇ ਪਰਿਵਾਰਾਂ ਨੂੰ ਐਸ਼ੋਸ਼ੀਏਸ਼ਨ ਵੱਲੋਂ 2ਖ਼2 ਲੱਖ ਰੁਪਈ ਦੀ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਦ ਗੁਰਤੇਜ਼ ਸਿੰਘ ਨੇ ਕੁਰਬਾਨੀ ਦੇ ਕੇ ਭਾਰਤ ਲਈ ਇੱਕ ਮਿਸਾਲ ਪੈਦਾ ਕਰ ਦਿੱਤੀ ਹੈ। ਇਸ ਮੌਕੇ ਤੇ ਸ਼ਹਿਦ ਗੁਰਤੇਜ਼ ਸਿੰਘ ਦੇ ਭਰਾ ਜਗਸੀਰ ਸਿੰਘ ਨੇ ਧੰਨਵਾਦ ਕੀਤਾ।
