*ਸ਼ਹੀਦ ਜਗਸੀਰ ਸਿੰਘ ਸਮਾਰਟ ਸਕੂਲ ਬੋਹਾ ਤੋਂ ਦਾਖ਼ਲਾ ਮੁਹਿੰਮ ਦਾ ਅਗਾਜ਼*

0
23

ਬੋਹਾ 03,ਅਪ੍ਰੈਲ (ਸਾਰਾ ਯਹਾਂ /ਦਰਸ਼ਨ ਹਾਕਮਵਾਲਾ)-  ਮਾਨਯੋਗ ਕ੍ਰਿਸ਼ਨ ਕੁਮਾਰ ਸਕੱਤਰ ਸਿੱਖਿਆ ਵਿਭਾਗ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਵਧਾਉਣ ਹਿੱਤ ਵੱਖ – ਵੱਖ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਉਪਰਾਲਿਆਂ ਤਹਿਤ ਸੰਜੀਵ ਕੁਮਾਰ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ ਅਤੇ ਜਗਰੂਪ ਭਾਰਤੀ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਾਨਸਾ ਜੀ ਦੀ ਰਹਿਨੁਮਾਈ ਹੇਠ ਸ਼ਹੀਦ ਜਗਸੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਬੋਹਾ (ਮਾਨਸਾ )ਤੋਂ ਦਾਖ਼ਲਾ ਵਧਾਉਣ ਦੀ ਮੁਹਿੰਮ ਦਾ ਅਗਾਜ਼ ਕੀਤਾ ਗਿਆ ।ਸੰਸਥਾ ਦੇ ਪ੍ਰਿੰਸੀਪਲ ਕਰਮਜੀਤ ਸਿੰਘ ਦੀ ਅਗਵਾਈ ਵਿੱਚ ਬੋਹਾ ਅਤੇ ਨੇੜਲੇ ਪਿੰਡਾਂ ਵਿੱਚ ਸਰਕਾਰੀ ਸਕੂਲਾਂ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਰਿਕਸ਼ਾ ਰੇਹੜੀ ਉਪਰ ਸਕੂਲ ਦੀਆਂ ਪ੍ਰਾਪਤੀਆਂ ਦੀ ਫਲੈਕਸ ਲਗਾ ਕੇ ਦਾਖ਼ਲਾ ਮੁਹਿੰਮ ਦਾ ਅਗਾਜ਼ ਕੀਤਾ ਗਿਆ।ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਪ੍ਰਿੰਸੀਪਲ ਕਰਮਜੀਤ ਸਿੰਘ ਨੇ ਕਿਹਾ ਕਿ ਸਮਾਰਟ ਸਕੂਲ, ਬੋਹਾ ਕੋ-ਐੱਡ ਸਕੂਲ ਹੈ,ਜਿੱਥੇ ਲੰਘੇ ਚੁੱਕੇ ਵਿੱਦਿਅਕ ਸੈਸ਼ਨ ਵਿੱਚ  ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ ਵਿੱਚ ਛੇਵੀਂ ਤੋਂ ਬਾਰ੍ਹਵੀਂ ਤੱਕ  875 ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਸਨ। ਨਵੇਂ ਸੈਸ਼ਨ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਣ ਦੀ ਪੂਰੀ ਸੰਭਾਵਨਾ ਹੈ।ਛੇਵੀਂ ਤੋਂ ਬਾਰ੍ਹਵੀਂ ਤੱਕ ਬਹੁਤੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਵੀ ਦਾਖ਼ਲ ਹੋਏ। ਗਿਆਰ੍ਹਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਵਿੱਚ  ਆਰਟਸ, ਸਾਇੰਸ ਅਤੇ ਕਾਮਰਸ ਦੇ ਅਧੀਨ ਵੀ ਵਿਦਿਆਰਥੀ ਸਿੱਖਿਆ ਪ੍ਰਾਪਤ ਕਰ ਰਹੇ ਹਨ।ਸਕੂਲ ਦਾ ਸਮੁੱਚਾ ਸਟਾਫ਼ ਉੱਚ ਯੋਗਤਾ ਪ੍ਰਾਪਤ ਹੈ।ਸੈਸ਼ਨ 2020-21 ਦੌਰਾਨ ਸਕੂਲ ਦੇ ਅਧਿਆਪਕ ਬਲਵਿੰਦਰ ਸਿੰਘ ਪੰਜਾਬੀ ਮਾਸਟਰ ਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਪੰਜਾਬ ਵੱਲੋਂ ਅਧਿਆਪਕ ਦਿਵਸ ਮੌਕੇ ਸਟੇਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ।ਆਨ ਲਾਈਨ ਸਿੱਖਿਆ ਪ੍ਰਦਾਨ ਕਰਨ ਵਿੱਚ ਸਕੂਲ ਦੇ ਬਹੁਤੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰਸੰਸਾ ਪੱਤਰ ਨਾਲ਼ ਸਨਮਾਨਿਤ ਕੀਤਾ ਗਿਆ ਹੈ।ਸਕੂਲ ਵਿੱਚ ਪੰਜਾਬੀ, ਅੰਗਰੇਜ਼ੀ, ਸਾਇੰਸ, ਗਣਿਤ ,ਸਰੀਰਿਕ ਸਿੱਖਿਆ, ਖੇਤੀਬਾੜੀ ਅਤੇ ਸਕਿਓਰਿਟੀ ਦੀਆਂ ਸਮਾਰਟ ਅਤਿ ਆਧੁਨਿਕ ਰੂਮ ਅਤੇ ਪ੍ਰਯੋਗਸ਼ਾਲਾ ਹਨ।ਸਕੂਲ ਵਿੱਚ ਸ਼ਾਨਦਾਰ ਵਿੱਦਿਅਕ ਪਾਰਕ ਅਤੇ ਖੇਡ ਗਰਾਊਂਡ ਹਨ।ਸਕੂਲ ਦੇ ਵਿਦਿਆਰਥੀ ਖੇਡਾਂ ,ਸੱਭਿਆਚਾਰਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਹਾਸ਼ਲ ਕਰ ਚੁੱਕੇ ਹਨ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਮੈਰਿਟ ਸੂਚੀ ਵਿੱਚ ਨਾਮ ਦਰਜ ਕਰਵਾ ਚੁੱਕੇ ਹਨ।ਸਿੱਖਿਆ ਵਿਭਾਗ ਪੰਜਾਬ ਅਤੇ ਸਕੂਲ ਦੀਆਂ ਪ੍ਰਾਪਤੀ ਦਾ ਪ੍ਰਚਾਰ ਕਰਨ ਹਿੱਤ ਸਕੂਲ ਦੇ ਵਿਹੜੇ ਵਿੱਚੋਂ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੀ ਹਾਜ਼ਰੀ ਵਿੱਚ ਵਾਹਨ ਰਵਾਨਾ ਕੀਤਾ ਗਿਆ ।ਇਸ ਮੌਕੇ ਪਰਮਿੰਦਰ ਤਾਂਗੜੀ, ਦੀਪਕ ਗੁਪਤਾ, ਸਿਵਾਲਿਕਾ, ਧਰਮਪਾਲ ਸ਼ਰਮਾ,ਬਲਵਿੰਦਰ ਸਿੰਘ  (ਸਟੇਟ ਐਵਾਰਡੀ ),ਪਰਮਜੀਤ ਕੌਰ, ਰੇਨੂੰ ਗੁਪਤਾ, ਮਨਦੀਪ ਸਿੰਘ, ਨਵਨੀਤ ਕੱਕੜ, ਮੁਕੇਸ਼ ਕੁਮਾਰ, ਗਗਨਦੀਪ ਕੌਰ, ਕਿਰਨ ਕੌਰ, ਬਲਜੀਤ ਸਿੰਘ, ਜਗਜੀਤ ਸਿੰਘ, ਬਬੀਤਾ ਰਾਣੀ, ਕਰਮਜੀਤ ਕੌਰ, ਗੁਰਵਿੰਦਰ ਸਿੰਘ, ਪ੍ਰੇਮ ਲਤਾ, ਸੁਮਨਦੀਪ ਕੌਰ, ਗੁਰਦੀਪ ਸਿੰਘ, ਨੀਤੂ ਬਾਲਾ, ਅਜੈ ਪਾਲ ਸਿੰਘ ,ਦਰਸ਼ਨ ਸਿੰਘ, ਮਨਜੀਤ ਕੌਰ, ਮਨਪ੍ਰੀਤ ਕੌਰ, ਸੁਨੀਲ ਕੁਮਾਰ, ਕੈਪਟਨ ਬਿੱਕਰ ਸਿੰਘ, ਪਵਨ ਕੁਮਾਰ ਹਾਜ਼ਰ ਰਹੇ।

NO COMMENTS