ਸ਼ਹੀਦ ਭਗਤ ਸਿੰਘ ਦੇ ਜਨਮਦਿਨ ਉੱਤੇ ਗੋਬਿੰਦਪੁਰਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

0
7

ਬੁਢਲਾਡਾ 28 ਸਤੰਬਰ (ਸਾਰਾ ਯਹਾ/ਅਮਨ ਮਹਿਤਾ): ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜੇ ਦੇ ਮੌਕੇ ਤੇ ਪਿੰਡ ਗੋਬਿੰਦਪੁਰਾ ਵਿਖੇ ਵਿਸ਼ੇਸ਼ ਖ਼ੂਨਦਾਨ ਕੈਂਪ ਲਗਾਇਆ ਗਿਆ। ਜਿਸ ਵਿੱਚ ਨੇਕੀ ਫਾਊਡੇਸ਼ਨ, ਹੈਲਪਿੰਗ ਹੈਂਡ ਚੈਰੀਟੇਬਲ ਟਰੱਸਟ ਵੱਲੋਂ ਲਗਾਇਆ ਗਿਆ ਅਤੇ ਇਸ ਵਿੱਚ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ (ਸੈਫ਼ੀ) ਅਤੇ ਪਿੰਡ ਵਾਸੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਕੈਪ ਵਿਚ 80 ਤੋਂ ਵੱਧ ਖ਼ੂਨਦਾਨੀਆਂ ਨੇ ਭਾਗ ਲਿਆ, ਜਿਹਨਾਂ ਵਿੱਚੋਂ ਸਰਕਾਰੀ ਬਲੱਡ ਬੈਂਕ ਮਾਨਸਾ ਦੀ ਟੀਮ ਵੱਲੋਂ 70 ਦੇ ਕਰੀਬ ਯੂਨਿਟ ਖੂਨ ਲਿਆ ਗਿਆ। ਸੰਸਥਾ ਵੱਲੋਂ ਖ਼ੂਨਦਾਨੀਆ ਦਾ ਵਿਸ਼ੇਸ਼ ਤੌਰ ਉੱਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨ ਕੀਤਾ ਗਿਆ ਅਤੇ ਕਿਹਾ ਕਿ ਭਗਤ ਸਿੰਘ ਦੀ ਸੋਚ ਰਹੀ ਹੈ ਇੱਕ ਚੰਗੇ ਸਮਾਜ ਦੀ ਸਿਰਜਣਾ ਕਰਨਾ ਅਤੇ ਇਸ ਖ਼ੂਨਦਾਨ ਕੈਪ ਨਾਲ ਪਿੰਡ ਦੇ ਅਤੇ ਇਲਾਕੇ ਦੇ ਨੌਜਵਾਨਾਂ ਨੂੰ ਚੰਗੀ ਸੇਧ ਪ੍ਰਾਪਤ ਹੋਵੇਗੀ।ਉਨ੍ਹਾ ਕਿਹਾ ਕਿ ਇਸ ਸਮੇਂ ਡੇਂਗੂ ਦੇ ਪ੍ਰਕੋਪ ਕਰਕੇ ਜ਼ਿਲ੍ਹੇ ਵਿੱਚ ਖ਼ੂਨ ਦੀ ਭਾਰੀ ਕਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੋ ਇਹ ਕੈੰਪ ਕਈ ਜ਼ਿੰਦਗੀਆਂ ਬਚਾਉਣ ਵਿੱਚ ਸਹਾਈ ਹੋਵੇਗਾ। ਇਸ ਕੈੰਪ ਦੌਰਾਨ ਥਾਣਾ ਸਿਟੀ ਬਰੇਟਾ ਦੇ ਮੁੱਖੀ ਸਬ ਇੰਸਪੈਕਟਰ ਜਸਵੰਤ ਸਿੰਘ ਨੇ ਆਪਣੇ ਸਹਿ ਕਰਮੀਆਂ ਸਮੇਤ ਵਿਸੇਸ਼ ਸ਼ਿਰਕਤ ਕੀਤੀ ਅਤੇ ਖੂਨਦਾਨੀਆਂ ਦੀ ਪ੍ਰਸੰਸ਼ਾ ਕਰਦੇ ਹੋਏ ਹੌਂਸਲਾ ਵਧਾਇਆ। ਉਨ੍ਹਾਂ ਕਿਹਾ ਕਿ ਸਾਡੀ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਅਤੇ ਇਹੋ ਜਿਹੇ ਸਮਾਜ ਭਲਾਈ ਦੇ ਕੰਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। 

NO COMMENTS