*ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਤ ਸਮੁੱਚੇ ਪੰਜਾਬ ਵਿੱਚ ਕਰੀਆਂ ਜਾਣਗੀਆਂ ਲੋਕ ਚੇਤਨਾ ਕਨਵੈਨਸ਼ਨਾਂ- ਧੰਨਾ ਮੱਲ ਗੋਇਲ*

0
6

ਮਾਨਸਾ, 14 ਦਸੰਬਰ- (ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ) ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਸੂਬਾ ਕੋਰ ਕਮੇਟੀ ਦੀ ਮੀਟਿੰਗ ਤਰਕਸ਼ੀਲ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ  ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ, ਵਿੱਰਤ ਸਕੱਤਰ ਐਚ ਐਸ ਰਾਣੂ , ਸਰਪ੍ਰਸਤ ਸੁਰਜੀਤ ਸਿੰਘ ਲੁਧਿਆਣਾ, ਸਲਾਹਕਾਰ ਜਸਵਿੰਦਰ ਸਿੰਘ ਭੋਗਲ ਸ਼ਾਮਲ ਹੋਏ ।ਪਿਛਲੇ ਦਿਨੀਂ ਸੂਬਾ ਵਿੱਤ ਸਕੱਤਰ ਐਚ ਐਸ ਰਾਣੂ ਦੇ ਪਿਤਾ ਸ੍ਰ. ਪੂਰਨ ਸਿੰਘ ਰਾਣੂ ਅਤੇ ਮੁਜ਼ਾਰਾ ਲਹਿਰ ਦੇ ਆਗੂ ਕਾਮਰੇਡ ਕ੍ਰਿਪਾਲ ਸਿੰਘ ਬੀਰ ਦੀ ਹੋਈ ਮੌਤ ਤੇ ਸ਼ੋਕ ਮਤਾ ਪਾਇਆ ਗਿਆ । ਮੀਟਿੰਗ ਵਿੱਚ ਸੂਬੇ ਦੇ ਵੱਖ ਵੱਖ ਜਿਲ੍ਹਿਆਂ ਦੀਆਂ ਸਰਗਰਮੀਆਂ, ਘਾਟਾਂ , ਪ੍ਰਾਪਤੀਆਂ ਅਤੇ ਆ ਰਹੀਆਂ  ਜਥੇਬੰਦਕ ਸਮੱਸਿਆਵਾਂ ਤੇ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਅੰਦਰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ  ਰਜਿਸਟ੍ਰੇਸ਼ਨ ਦੀ ਆੜ ਹੇਠ ਮੈਡੀਕਲ ਪ੍ਰੈਕਟੀਸ਼ਨਰਾਂ ਦਾ ਕੰਮ ਬੰਦ ਕਰਵਾਉਣ ਸੰਬੰਧੀ ਅਖ਼ਬਾਰੀ ਬਿਆਨ ਦਿੱਤੇ ਜਾ ਰਹੇ ਹਨ ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਆਗੂਆਂ ਨੇ ਤਾੜਨਾ ਕੀਤੀ ਕਿ ਜੇਕਰ ਰਜਿਸਟ੍ਰੇਸ਼ਨ ਦੀ ਆੜ ਹੇਠ ਸਾਫ ਸੁਥਰੀ ਪਰੈਕਟਿਸ ਕਰਦੇ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਪਰੇਸ਼ਾਨ ਕਰਨਾ ਬੰਦ ਨਾ ਕੀਤਾ ਗਿਆ ਤਾਂ ਉਨ੍ਹਾਂ ਅਧਿਕਾਰੀਆਂ ਖਿਲਾਫ ਸੂਬਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ ਉਨ੍ਹਾਂ ਕਿਹਾ ਕਿ ਬੇਸ਼ੱਕ ਅੱਜ ਪੰਜਾਬ ਨੂੰ ਹੋਰਨਾਂ ਸੂਬਿਆਂ ਨਾਲੋਂ ਖੁਸ਼ਹਾਲ ਸੂਬਾ ਸਮਝਿਆ ਜਾਂਦਾ ਹੈ ਪਰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਯੂ ਪੀ , ਬਿਹਾਰ , ਜੰਮੂ ਕਸ਼ਮੀਰ, ਰਾਜਸਥਾਨ ਆਦਿ ਸੂਬਿਆਂ ਨਾਲੋਂ ਬਹੁਤ ਪਛੜਿਆ ਹੋਇਆ ਹੈ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਿਰਫ 20% ਲੋਕਾਂ ਤੱਕ ਹੀ ਸੀਮਤ ਹਨ ਪਿੰਡਾਂ ਅਤੇ ਸ਼ਹਿਰਾਂ ਦੀਆਂ ਗਰੀਬ ਬਸਤੀਆਂ ਅੰਦਰ  ਸਰਕਾਰੀ ਤੌਰ ਤੇ ਨਿਗੂਣੀਆਂ ਸਿਹਤ ਸਹੂਲਤਾਂ ਹੋਣ ਕਾਰਨ ਲੱਗ ਭੱਗ ਪਿਛਲੇ ਪੰਜਾਹ ਸਾਲਾਂ ਤੋਂ ਉਕਤ ਮੈਡੀਕਲ ਪ੍ਰੈਕਟੀਸ਼ਨਰ ਹੀ ਲੋਕਾਂ ਨੂੰ 24 ਘੰਟੇ ਸਸਤੀਆਂ ਅਤੇ ਸੌਖੀਆਂ ਸਿਹਤ ਸਹੂਲਤਾਂ ਦੇ ਰਹੇ ਹਨ ਅਤੇ ਲੋਕ ਇੰਨਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਤੋਂ ਸੰਤੁਸ਼ਟ ਵੀ ਹਨ ਸਰਕਾਰ ਦੇ ਹਰ ਲਈ ਸਿਹਤ ਸੇਵਾਵਾਂ ਦੇ ਨਾਅਰੇ ਦੀ ਪੂਰਤੀ ਕਰ ਰਹੇ ਹਨ । ਉਹਨਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਟਰੇਨਿੰਗ ਦੇ ਕੇ ਮੁੱਢਲੀਆਂ ਸਿਹਤ ਸੇਵਾਵਾਂ ਦੇਣ ਦਾ ਕਾਨੂੰਨੀ ਅਧਿਕਾਰ ਦਿੱਤਾ ਜਾਵੇ ਤਾਂ ਜੋ ਉਹ ਨਿਰਭੈ ਹੋ ਕੇ ਮਾਨ ਅਤੇ ਸਨਮਾਨ ਨਾਲ ਲੋਕਾਂ ਦੀ ਸੇਵਾ ਕਰ ਸਕਣ ਅਤੇ ਆਪਣੇ ਪਰਿਵਾਰ ਪਾਲ ਸਕਣ । ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ਅਤੇ ਸੂਬਾ ਸਕੱਤਰ ਗੁਰਮੇਲ ਸਿੰਘ ਮਾਛੀਕੇ ਕਿਹਾ ਕਿ 28 ਸਤੰਬਰ ਨੂੰ ਸਮੁੱਚੇ ਪੰਜਾਬ ਵਿੱਚ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਨੂੰ “ਸਾਡਾ ਰੁਜ਼ਗਾਰ ਸਾਡਾ ਅਧਿਕਾਰ”  ਦੇ ਨਾਅਰੇ ਹੇਠ ਚੇਤਨਾ ਕਨਵੈਨਸ਼ਨਾਂ ਜਿਲਿਆਂ / ਬਲਾਕ ਪੱਧਰ ਤੇ ਮਨਾਉਣ ਦਾ ਪੰਜਾਬ ਦੇ ਸਮੂਹ ਮੈਡੀਕਲ ਪ੍ਰੈਕਟੀਸ਼ਨਰ ਨੂੰ ਸੱਦਾ ਦਿੱਤਾ। ਭਰਾਤਰੀ ਜਥੇਬੰਦੀਆਂ ਦੇ ਚੱਲ ਰਹੇ ਘੋਲਾਂ ਅੰਦਰ ਭਾਈਚਾਰਕ ਸਾਂਝ ਨੂੰ ਹੋਰ ਵਧੇਰੇ ਪਰਪੱਕ ਬਣਾਉਣ ਦੀ ਅਪੀਲ ਕੀਤੀ ਤਾਂ ਜੋ ਦੇਸ ਨੂੰ ਸੰਸਾਰੀਕਰਨ , ਉਦਾਰੀਕਰਨ ਅਤੇ ਨਿੱਜੀਕਰਨ ਦੀਆਂ ਕਾਰਪੋਰੇਟ ਘਰਾਣਿਆਂ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਮੁਕਤ ਕਰਾਇਆ ਜਾ ਸਕੇ ।

LEAVE A REPLY

Please enter your comment!
Please enter your name here