*ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਵੱਲੋਂ ਸਿਵਲ ਹਸਪਤਾਲ ’ਚ ਲਾਏ ਖੂਨਦਾਨ ਕੈਂਪ ਦੌਰਾਨ 123 ਯੂਨਿਟ ਖੂਨ ਦਾਨ*

0
64

ਮਾਨਸਾ 13ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ): ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰਾਂ ਵੱਲੋਂ ਸਿਵਲ ਹਸਪਤਾਲ ਮਾਨਸਾ ਵਿਖੇ ਲਾਏ ਗਏ ਖੂਨਦਾਨ ਕੈਂਪ ਦੌਰਾਨ 123 ਯੂਨਿਟ ਖੂਨ ਦਾਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮਾਨਸਾ, ਪੰਜਾਬ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਵਿੱਕੀ ਅਤੇ ਸੀਨੀਅਰ ਸਿਹਤ ਅਧਿਕਾਰੀਆਂ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਖੂਨਦਾਨ ਕੈਂਪ ਦੀ ਸ਼ੁਰੂਆਤ ਕਰਵਾਈ। ਲੋੜਵੰਦ ਮਰੀਜ਼ਾਂ ਦੀ ਸਹਾਇਤਾ ਲਈ ਸਮੇਂ ਸਮੇਂ ਸਿਰ ਖੂਨਦਾਨ ਕੈਂਪ ਲਾਉਂਦੇ ਰਹਿਣ ਵਾਲੇ ਡੇਰਾ ਸੱਚਾ ਸੌਦਾ ਦੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਮਾਨਸਾ ਦੇ ਵਲੰਟੀਅਰਾਂ ਵੱਲੋਂ 12 ਅਗਸਤ ਵੀਰਵਾਰ ਨੂੰ ਜਿਲ੍ਹਾ ਪੱਧਰੀ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਦੌਰਾਨ ਵੱਖ ਵੱਖ ਥਾਵਾਂ ਤੋਂ ਪਹੁੰਚੇ ਵਲੰਟੀਅਰਾਂ ਨੇ 123 ਯੂਨਿਟ ਖੂਨ ਦਾਨ ਕੀਤਾ। ਕੈਂਪ ਦੀ ਸ਼ੁਰੂਆਤ ਕਰਵਾਉਣ ਲਈ ਮੁੱਖ ਮਹਿਮਾਨ ਵਜੋਂ ਸਿਵਲ ਸਰਜਨ ਮਾਨਸਾ ਡਾ. ਹਤਿੰਦਰ ਕਲੇਰ ਤੋਂ ਇਲਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਵਿੱਕੀ, ਜਿਲ੍ਹਾ ਸਿਹਤ ਅਫਸਰ ਡਾ. ਜ਼ਸਵਿੰਦਰ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਬੀ, ਸੀਨੀਅਰ ਮੈਡੀਕਲ ਅਫਸਰ ਡਾ. ਸੁਸ਼ਾਂਕ ਸੂਦ ਅਤੇ ਪੈਥਲੋਜਿਸਟ ਡਾ. ਕੰਵਲਪ੍ਰੀਤ ਕੌਰ ਉਚੇਚੇ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਬੋਲਦਿਆਂ ਇੰਨ੍ਹਾਂ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰ ਅਕਸਰ ਹੀ ਲੋੜਵੰਦ ਲੋਕਾਂ ਦੀ ਮੱਦਦ ਲਈ ਮੋਹਰੀ ਰੋਲ ਨਿਭਾਉਂਦੇ ਦੇਖੇ ਜਾਂਦੇ ਹਨ। ਇੰਨ੍ਹਾਂ ਸੇਵਾਦਾਰਾਂ ਵੱਲੋਂ ਖੂਨਦਾਨ ਦੇ ਖੇਤਰ ਵਿੱਚ ਵੀ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ। ਬਲੱਡ ਬੈਂਕ ਵਿੱਚ ਜਦੋਂ ਵੀ ਕਦੇ ਖੂਨ ਦੀ ਲੋੜ ਹੁੰਦੀ ਹੈ ਤਾਂ ਉਕਤ ਵਲੰਟੀਅਰ ਸਿਰਫ ਇੱਕ ਅਵਾਜ਼ ’ਤੇ ਹੀ ਇਕੱਠੇ ਹੋ ਕੇ ਖੂਨਦਾਨ ਕਰਕੇ ਜ਼ਰੂਰਤ ਪੂਰੀ ਕਰਦੇ ਆ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੇਵਾਦਾਰਾਂ ਦਾ ਜਜ਼ਬਾ ਬੇਮਿਸਾਲ ਹੈ। ਗੰਭੀਰ ਰੋਗੀਆਂ ਲਈ ਖੂਨ ਦੀ ਲੋੜ ਪੂਰੀ ਕਰਕੇ ਉਨ੍ਹਾਂ ਦੀਆਂ ਜਾਨਾਂ ਬਚਾਉਣ ਵਿੱਚ ਆਪਣਾ ਸਹਿਯੋਗ ਦੇ ਕੇ ਵਲੰਟੀਅਰ ਇਨਸਾਨੀਅਤ ਦੀ ਸੱਚੀ ਸੇਵਾ ਕਰਦੇ ਆ ਰਹੇ ਹਨ। ਇਸ ਮੌਕੇ ਮੌਜੂਦ ਪ੍ਰਬੰਧਕ ਰਾਮਜੀਤ ਸਿੰਘ ਨੇ ਕਿਹਾ ਡੇਰਾ ਸੱਚਾ ਸੌਦਾ ਵੱਲੋਂ ਚਲਾਏ ਜਾ ਰਹੇ 135 ਕਾਰਜ ਮਾਨਸਾ ਵਿਖੇ ਪੂਰੀ ਸਰਗਰਮੀ ਨਾਲ ਲਗਾਤਾਰ ਕੀਤੇ ਜਾ ਰਹੇ ਹਨ।ਖੂਨਦਾਨ ਦੇ ਖੇਤਰ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਵਲੰਟੀਅਰ ਵਧ ਚੜ੍ਹਕੇ ਸੇਵਾ ਕਰਦੇ ਆ ਰਹੇ ਹਨ। ਕੋਵਿਡ-19 ਦੇ ਸੰਕਟ ਮੌਕੇ ਵੀ ਡੇਰਾ ਸ਼ਰਧਾਲੂਆਂ ਵੱਲੋਂ ਆਪਣੀਆਂ ਜਾਨਾਂ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦ ਲੋਕਾਂ ਦੀਆਂ ਲੋੜਾਂ ਪੂਰੀਆਂ ਕਰਕੇ ਪ੍ਰਸ਼ਾਸਨ ਨੂੰ ਸਹਿਯੋਗ ਦਿੱਤਾ ਹੈ। ਉਨ੍ਹਾਂ ਨੇ ਆਖਿਆ ਕਿ ਉਕਤ ਅਨੁਸਾਰ ਚੱਲ ਰਹੇ ਭਲਾਈ ਕਾਰਜ ਹਮੇਸ਼ਾ ਜਾਰੀ ਰੱਖੇ ਜਾਣਗੇ। ਉਕਤ ਕੈਂਪ ਮੌਕੇ ਡਾ. ਜੀਵਨ ਕੁਮਾਰ ਜਿੰਦਲ, ਇੰਸਪੈਕਟਰ ਬੁੱਧ ਰਾਮ ਸ਼ਰਮਾਂ, ਸੇਵਾ ਮੁਕਤ ਬੀਪੀਈਓ ਨਾਜਰ ਸਿੰਘ ਅਤੇ ਗੁਰਜੀਤ ਸਿੰਘ ਖੁਰਮੀ ਨੇ ਦੱਸਿਆ ਕਿ ਹਸਪਤਾਲਾਂ ਵਿੱਚ ਦਾਖਲ ਗੰਭੀਰ ਮਰੀਜ਼ਾਂ ਦੀ ਖੂਨ ਦੀ ਲੋੜ ਪੂਰੀ ਕਰਨ ਲਈ ਉਕਤ ਅਨੁਸਾਰ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ਪ੍ਰਤੀ ਵਲੰਟੀਅਰਾਂ ਵਿੱਚ ਕਾਫੀ ਉਤਸ਼ਾਹ ਦੇਖਿਆ ਗਿਆ। ਕੈਂਪ ਦੀ ਸ਼ੁਰੂਆਤ ਦਾ ਸਮਾਂ ਭਾਵੇਂ ਸਵੇਰੇ 10 ਵਜੇ ਦਾ ਨਿਸਚਿਤ ਕੀਤਾ ਗਿਆ ਸੀ ਪਰ ਖੂਨਦਾਨੀ ਸਵੇਰ ਤੋਂ ਆਉਣੇ ਸ਼ੁਰੂ ਹੋ ਗਏ ਸਨ। ਕਾਫੀ ਵਲੰਟੀਅਰਾਂ ਨੂੰ ਖੂਨ ਦਿੱਤੇ ਬਗੈਰ ਹੀ ਵਾਪਸ ਪਰਤਣਾ ਪਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਕੋਸ਼ਿਸ਼ ਰਹਿੰਦੀ ਹੈ ਕਿ ਕਿਸੇ ਵੀ ਹਸਪਤਾਲ ’ਚ ਦਾਖਲ ਮਰੀਜ਼ਾਂ ਵਿਚੋਂ ਖੂਨ ਦੀ ਘਾਟ ਕਾਰਣ ਕਿਸੇ ਦਾ ਵੀ ਜਾਨੀ ਨੁਕਸਾਨ ਨਾ ਹੋਵੇ। ਕੈਂਪ ਮੌਕੇ ਡਾ. ਜੀਵਨ ਕੁਮਾਰ ਜਿੰਦਲ ਵੱਲੋਂ 62ਵੀਂ ਵਾਰ ਅਤੇ ਥਾਣੇਦਾਰ ਸੁਰੇਸ਼ ਕੁਮਾਰ ਨੇ 50ਵੀਂ ਵਾਰ ਖੂਨਦਾਨ ਕੀਤਾ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸ਼੍ਰੀ ਰਾਮਜੀਤ ਸਿੰਘ ਇੰਸਾਂ ਨੇ ਸਨਮਾਨ ਚਿੰਨ੍ਹ ਤਕਸੀਮ ਕੀਤੇ। ਖੂਨਦਾਨ ਕਰਨ ਵਾਲੇ ਸਮੂਹ ਵਲੰਟੀਅਰਾਂ ਦਾ ਪ੍ਰਬੰਧਕਾਂ ਵੱਲੋਂ ਧੰਨਵਾਦ ਕੀਤਾ ਗਿਆ। ਇਸ ਮੌੌਕੇ ਐਡਵੋਕੇਟ ਰਵੀ ਰੁਪਾਲ ਮੁੱਖ ਬੁਲਾਰਾ ਜਿਲ੍ਹਾ ਕਾਂਗਰਸ ਕਮੇਟੀ, ਰਣਜੀਤ ਸਿੰਘ ਰਾਣਾ ਯੂਥ ਆਗੂ ਤੋਂ ਇਲਾਵਾ ਯੂਥ ਵੈਲਫੇਅਰ ਫਰੰਟ ਦੇ ਆਗੂ ਪੁਸ਼ਪਿੰਦਰ ਰੋਮੀ, ਲਕਸ਼ਵੀਰ ਸਿੰਘ ਅਤੇ ਨਰਸਿੰਗ ਸਿਸਟਰ ਗੁਰਵਿੰਦਰ ਕੌਰ ਹਾਜ਼ਰ ਸਨ। ਕੈਂਪ ਦੌਰਾਨ ਲੈਬ ਟੈਕਨੀਸ਼ੀਅਨ ਸੁਨੈਨਾਂ ਬਾਂਸਲ, ਅਮਨਦੀਪ ਸਿੰਘ ਐਲਟੀਵੀ, ਅਮਨਦੀਪ ਸਿੰਘ ਕੌਂਸਲਰ ਆਦਿ ਨੇ ਸੁਚੱਜੀਆਂ ਸੇਵਾਵਾਂ ਨਿਭਾਈਆਂ।

LEAVE A REPLY

Please enter your comment!
Please enter your name here