*ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਾਲ ਜਖ਼ਮੀ ਹੋਏ ਦੋਸਤਾਂ ਦਾ ਪੁਛਿਆ ਹਾਲ- ਦੋਸ਼ੀਆਂ ਨੂੰ ਬਣਦੀ ਸਜ਼ਾ ਜਰੂਰ ਦਿੱਤੀ ਜਾਵੇਗੀ- ਵਿਧਾਇਕ ਗੁਰਪ੍ਰੀਤ ਬਣਾਂਵਾਲੀ*

0
39

ਮਾਨਸਾ, 01 ਜੂਨ –(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ)  : ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਦੇ ਵਿਸ਼ਵ ਪ੍ਰਸਿੱਧ ਕਲਾਕਾਰ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਦਾ ਦਰਜਨ ਦੇ ਕਰੀਬ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਦਾ ਮੈਨੂੰ ਬਹੁਤ ਦੁੱਖ ਹੈ, ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਇਹ ਆਪ ਵਿਧਾਇਕ ਐਡਵੋਕੇਟ ਗੁਰਪ੍ਰੀਤ ਬਣਾਂਵਾਲੀ ਨੇ ਕਿਹਾ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਨੇ ਸਾਡੇ ਮਾਨਸਾ ਜਿਲ੍ਹੇ ਦਾ ਨਾਮ ਪੂਰੀ ਦੁਨੀਆਂ ਵਿੱਚ ਮਸ਼ਹੂਰ ਕਰ ਦਿੱਤਾ, ਸਾਨੂੰ ਮਾਣ ਹੈ ਕਿ ਸ਼ੁਭਦੀਪ ਸਿੰਘ ਸਿੱਧੂ ਮੂਸੇ ਵਾਲਾ ਤੇ ਜਿਨ੍ਹਾਂ ਦੀ ਬਦੌਲਤ ਅੱਜ ਅਸੀਂ ਆਪਣੇ ਆਪ ਤੇ ਮਾਣ ਮਹਿਸੂਸ ਕਰਦੇ ਹਾਂ।ਮੈਂ ਪਰਿਵਾਰ ਨਾਲ ਮੋਢੇ ਨਾਲ ਮੋਢਾ ਲਾਕੇ ਖੜ੍ਹਾ ਹਾਂ ਅਤੇ ਇਸ ਦੇ ਲਈ ਵੱਧ ਤੋਂ ਵੱਧ ਸਹਿਯੋਗ ਕਰਾਂਗਾ।  ਵੀਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਾਲ ਜੋ ਉਸਦੇ ਦੋ ਸਾਥੀ ਗੁਰਵਿੰਦਰ ਸਿੰਘ ਮੂਸਾ ਅਤੇ ਗੁਰਪ੍ਰੀਤ ਸਿੰਘ ਮੂਸਾ ਜਖਮੀ ਹੋਏ ਸਨ ਅੱਜ ਓਹਨਾ ਦਾ ਹਸਪਤਾਲ ਵਿੱਚ  ਹਾਲ ਚਾਲ ਜਾਣਿਆ | ਉਹਨਾ ਨੂੰ ਵਿਸ਼ਵਾਸ਼ ਦਵਾਇਆ ਕਿ ਆਉਣ ਵਾਲੇ ਸਮੇਂ ਵਿਚ ਇਹਨਾਂ ਪਰਿਵਾਰਾਂ ਦੀ ਹਰ ਸੰਭਵ ਮੱਦਦ ਕੀਤੀ ਜਾਵੇਗੀ |ਇਸ ਮੌਕੇ ਹਸਪਤਾਲ ਦੇ ਮੁੱਖੀ ਨਾਲ ਅਤੇ ਸੰਬੰਧਿਤ ਡਾਕਟਰ ਸਾਹਿਬਾਨਾਂ ਨਾਲ ਮੁਲਾਕਾਤ ਕੀਤੀ ਅਤੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਨੇ ਫੈਸਲਾ ਕੀਤਾ ਕਿ ਇਹਨਾਂ ਦੇ ਇਲਾਜ ਦਾ ਸਾਰਾ ਖਰਚਾ ਪੰਜਾਬ ਸਰਕਾਰ ਦੁਆਰਾ ਕੀਤਾ ਜਾਵੇਗਾ| ਜੋ ਵੀ ਇਸ ਦੇ ਦੋਸ਼ੀ ਹਨ ਉਨ੍ਹਾਂ ਨੂੰ ਬਣਦੀ ਸਜ਼ਾ ਜਰੂਰ ਦਿੱਤੀ ਜਾਵੇਗੀ। 

LEAVE A REPLY

Please enter your comment!
Please enter your name here