ਸ਼੍ਰੀ ਗੁਰੂ ਗ੍ਰੰਥ ਸਾਹਿਬ ਬਅਦਬੀ ਮਾਮਲਾ..!!

0
17

ਮਾਨਸਾ 11 ਜੁਲਾਈ 2020  (ਸਾਰਾ ਯਹਾ/ਹੀਰਾ ਸਿੰਘ ਮਿੱਤਲ)  ਸ਼੍ਰੀ ਗੁਰੂ ਗ੍ਰੰਥ ਸਾਹਿਬ ਬਅਦਬੀ ਮਾਮਲੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਉਨ੍ਹਾਂ ਦੇ ਸ਼ਰਧਾਲੂਆਂ ਦੇ ਨਿਰਦੋਸ਼ ਹੋਣ ਸਬੰਧੀ ਡੇਰਾ ਪ੍ਰੇਮੀਆਂ ਵੱਲੋਂ ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਸੌਂਪੇ ਗਏ।

       ਸ਼੍ਰੀ ਗੁਰੂ ਗ੍ਰੰਥ ਸਾਹਿਬ ਬਅਦਬੀ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸੇਜਾਂਚ ਟੀਮ ਵੱਲੋਂ ਡੇਰਾ ਸੱਚਾ ਸੌਦਾ ਦੇ ਮੁਖੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਅਤੇ ਉਨ੍ਹਾਂ ਦੇ ਸ਼ਰਧਾਲੂਆਂ ਦਾ ਨਾਮ ਸ਼ਾਮਲ ਕਰਨ ਦੇ ਵਿਰੋਧ ਵਿੱਚ ਮਾਨਸਾ ਵਿਖੇ ਡੇਰਾ ਪ੍ਰੇਮੀਆਂ ਵੱਲੋਂ ਇਕੱਠੇ ਹੋ ਕੇ ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਦੇ ਨਾਮ ਡਿਪਟੀ ਕਮਿਸ਼ਨਰ ਮਾਨਸਾ ਸ੍ਰਮਹਿੰਦਰ ਪਾਲ ਨੂੰ ਮੰਗ ਪੱਤਰ ਸੌਂਪੇ ਗਏ। ਇੰਨ੍ਹਾਂ ਮੰਗ ਪੱਤਰਾਂ ਵਿੱਚ ਦਰਸਾਇਆ ਗਿਆ ਹੈ ਕਿ ਡੇਰਾ ਸੱਚਾ ਸੌਦਾ ਸਰਵ ਧਰਮ ਸੰਗਮ ਸੰਸਥਾ ਹੈ। ਡੇਰਾ ਮੁਖੀ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਹਮੇਸ਼ਾ ਹੀ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਅਤੇ ਇਹੀ ਸਿੱਖਿਆ ਸ਼ਰਧਾਲੂਆਂ ਨੂੰ ਦਿੰਦੇ ਹਨ। ਡੇਰਾ ਸੱਚਾ ਸੌਦਾ ਦੇ ਲੋਗੋ ਅਤੇ ਲਾਕਟ ਵਿੱਚ ਵੀ ਸਾਰੇ ਧਰਮਾਂ ਦੇ ਚਿੰਨ੍ਹ ਹਨ ਜੋ ਇਸ ਗੱਲ ਦੀ ਸਪਸ਼ਟ ਹਾਮੀ ਭਰਦੇ ਹਨ ਕਿ ਡੇਰਾ ਸਿਰਸਾ ਵਿੱਚ ਹਰ ਧਰਮ ਦਾ ਸਨਮਾਨ ਕੀਤਾ ਜਾਂਦਾ ਹੈ। ਇਸਤੋਂ ਇਲਾਵਾ ਡੇਰਾ ਮੁਖੀ ਦਾ ਨਾਮ ਵੀ ਪ੍ਰਮਾਣ ਪੇਸ਼ ਕਰਦਾ ਹੈ ਕਿ ਉਹ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ। ਡੇਰਾ ਸੱਚਾ ਸੌਦਾ ਵਲੋਂ ਚਲਾਏ ਜਾ ਰਹੇ ਭਲਾਈ ਕਾਰਜਾਂ ਨੂੰ ਸਮਾਜ ਵਿੱਚ ਕਰੋੜਾਂ ਸ਼ਰਧਾਲੂ ਬਿਨਾਂ ਕਿਸੇ ਪੱਖਪਾਤ ਤੋਂ ਕਰਦੇ ਆ ਰਹੇ ਹਨ। ਖੂਨਦਾਨ ਕਰਨ, ਸੜਕੀ ਹਾਦਸੇ ਦੇ ਸ਼ਿਕਾਰ ਲੋਕਾਂ ਨੂੰ ਹਸਪਤਾਲ ‘ਚ ਪਹੁੰਚਾਉਣ, ਲੋੜਵੰਦ ਲੋਕਾਂ ਦੇ ਮਕਾਨ ਬਣਾ ਕੇ ਦੇਣ, ਗਰੀਬ ਪਰਿਵਾਰਾਂ ਦੀਆਂ ਲੜਕੀਆਂ ਦੀ ਸ਼ਾਦੀ ਵਿੱਚ ਮੱਦਦ ਕਰਨ ਅਤੇ ਭੁੱਖੇ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਉਣ ਸਮੇਂ ਇਨਸਾਨੀਅਤ ਨੂੰ ਹੀ ਮੁੱਖ ਰੱਖਿਆ ਜਾਂਦਾ ਹੈ ਅਤੇ ਹਰ ਧਰਮ ਨੂੰ ਮੰਨਣ ਵਾਲੇ ਲੋਕਾਂ ਦੀ ਸੇਵਾ ਨਿਰਪੱਖਤਾ ਨਾਲ ਕੀਤੀ ਜਾਂਦੀ ਹੇ। ਡੇਰਾ ਮੁਖੀ ਦੀ ਸਿੱਖਿਆ ਸਦਕਾ ਕਰੋੜਾਂ ਲੋਕ ਸਾਰੇ ਧਰਮਾਂ ਦਾ ਸਨਮਾਨ ਕਰਦੇ ਆ ਰਹੇ ਹਨ।

       ਇਸ ਮੌਕੇ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰ ਪ੍ਰਿਤਪਾਲ ਸਿੰਘ ਇੰਸਾਂ ਨੇ ਕਿਹਾ ਕਿ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਬੇਹੱਦ ਮੰਦਭਾਗੀ ਅਤੇ ਦੁਖਦਾਈ ਹੈ। ਇਸ ਮਾਮਲੇ ਦੀ ਨਿਰਪੱਖਤਾ ਨਾਲ ਡੂੰਘਾਈ ‘ਚ ਪੜਤਾਲ ਹੋਣੀ ਚਾਹੀਦੀ  ਹੈ। ਸਾਲ 2015 ਵਿੱਚ ਜਦ ਬੇਅਦਬੀ ਘਟਨਾ ਵਾਪਰੀ ਸੀ ਤਾਂ ਡੇਰਾ ਸੱਚਾ ਸੌਦਾ ਦੇ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਵੱਲੋਂ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੀ ਸਖਤ ਸ਼ਬਦਾਂ ‘ਚ ਨਿੰਦਾ ਕੀਤੀ ਗਈ ਸੀ। ਇਸ ਘਿਨਾਉਣੀ ਘਟਨਾਂ ਦੀ ਸੀਬੀਆਈ ਵੱਲੋਂ ਵੱਖ ਵੱਖ ਤਰੀਕਿਆਂ ਨਾਲ ਬਰੀਕੀ ਵਿੱਚ ਜਾਂਚ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਡੇਰਾ ਮੁਖੀ ਅਤੇ ਸ਼ਰਧਾਲੂਆਂ ਨੂੰ ਕਲੀਨ ਚਿੱਟ ਦਿੰਦਿਆਂ ਉਨ੍ਹਾਂ ਨੂੰ ਬੇਕਸੂਰ ਪਾਇਆ ਜਾ ਚੁੱਕਾ ਹੈ। ਬੇਅਦਬੀ ਮਾਮਲੇ ਨਾਲ ਡੇਰਾ ਸੱਚਾ ਸੌਦਾ ਦਾ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਨੂੰ ਬਿਨਾਂ ਕਿਸੇ ਦਬਾਅ ਤੋਂ ਨਿਰਪੱਖ ਜਾਂਚ ਕਰਕੇ ਨਿਰਦੋਸ਼ਾਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਬਜਾਏ ਘਟਨਾਂ ਲਈ ਜਿੰਲੋਕਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕਰਕੇ ਸਜ਼ਾਵਾਂ ਦਿਵਾਉਣੀਆਂ ਚਾਹੀਦੀਆਂ ਹਨ। ਜੇਕਰ ਇਸ ਮਾਮਲੇ ਵਿੱਚ ਦੋਸ਼ੀਆਂ ਖਿਲਾਫ ਕਾਰਵਾਈ ਨਾ ਹੋਈ ਤਾਂ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਹੋਣਗੇ ਅਤੇ ਉਹ ਸਮਾਜ ਲਈ ਗੰਭੀਰ ਖਤਰਾ ਬਣਨਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਉਕਤ ਮਾਮਲੇ ਵਿਚੋਂ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਡੇਰਾ ਪ੍ਰੇਮੀਆਂ ਦੇ ਬੇਗੁਨਾਹ ਹੋਣ ਕਰਕੇ ਉਨ੍ਹਾਂ ਦੇ ਨਾਮ ਕੱਢ ਕੇ ਅਸਲ ਕਸੂਰਵਾਰਾਂ ਦਾ ਪਤਾ ਲਾ ਕੇ ਉਨ੍ਹਾਂ ਨੂੰ ਕਾਨੂੰਨੀ ਸਿਕੰਜੇ ਵਿੱਚ ਲਿਆਂਦਾ ਜਾਵੇ। ਡੇਰਾ ਸੱਚਾ ਸੌਦਾ ‘ਤੇ ਇਹ ਦੋਸ਼ ਨਾ ਮੜ੍ਹੇ ਜਾਣ। ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਉਕਤ ਮੰਗ ਪੱਤਰ ਹਾਸਲ ਕਰਕੇ ਮੁੱਖ ਮੰਤਰੀ ਅਤੇ ਰਾਜਪਾਲ ਪੰਜਾਬ ਨੂੰ ਭੇਜਣ ਦਾ ਵਿਸ਼ਵਾਸ ਦਿਵਾਇਆ ।

       ਉਪਰੋਕਤ ਮੌਕੇ 25 ਮੈਂਬਰ ਸੱਤਪਾਲ, 15 ਮੈਂਬਰ ਅੰਮ੍ਰਿਤਪਾਲ ਸਿੰਘ, ਰਾਕੇਸ਼ ਕੁਮਾਰ, ਤਰਸੇਮ ਚੰਦ, ਕ੍ਰਿਸ਼ਨ ਲਾਲ ਤੇ ਪਵਨ ਕੁਮਾਰ, ਨਾਮਜਾਮ  ਸੰਮਤੀ ਦੇ ਜਿਲ੍ਹਾ ਜ਼ਿੰਮੇਵਾਰ ਨਰੇਸ਼ ਕੁਮਾਰ, ਨੇਤਰਦਾਨ ਸੰਮਤੀ ਦੇ ਜ਼ਿਲ੍ਹਾ ਜ਼ਿੰਮੇਵਾਰ ਡਾ. ਕ੍ਰਿਸ਼ਨ ਸੇਠੀ, ਬਜ਼ੁਰਗ ਸੰਮਤੀ ਦੇ ਜ਼ਿੰਮੇਵਾਰ ਇੰਸਪੈਕਟਰ ਬੁੱਧ ਰਾਮ ਸ਼ਰਮਾ ਤੇ ਸ਼ਹਿਰੀ ਭੰਗੀਦਾਸ ਠੇਕੇਦਾਰ ਗੁਰਜੰਟ ਸਿੰਘ ਤੋਂ ਇਲਾਵਾ ਸੁਭਾਸ਼ ਚੰਦ, ਰਾਜ ਪਾਲ, ਭਗਵਾਨ ਸਿੰਘ, ਸੁਨੀਲ ਕੁਮਾਰ, ਰਾਮ ਪ੍ਰਸ਼ਾਦ ਰੁਸਤਮ, ਰਮੇਸ਼ ਕੁਮਾਰ, ਵੇਦ ਪ੍ਰਕਾਸ਼, ਜੀਵਨ ਕੁਮਾਰ, ਪੁਸ਼ਪਿੰਦਰ ਰੋਮੀ, ਗੁਰਦੀਪ ਸਿੰਘ, ਸੰਜੀਵ ਕੁਮਾਰ ਸੋਨੂੰ, ਲਵਲੀ ਕੁਮਾਰ, ਸੁਰੇਸ਼ ਕੁਮਾਰ, ਸੁਖਵਿੰਦਰ ਸਿੰਘ ਅਤੇ ਵਿਕਾਸ ਕੁਮਾਰ ਆਦਿ ਸਮੇਤ ਕਾਫੀ ਸੇਵਾਦਾਰ ਹਾਜ਼ਰ ਸਨ।

LEAVE A REPLY

Please enter your comment!
Please enter your name here