ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ

0
16

ਮਾਨਸਾ, 14 ਜੁਲਾਈ  (ਸਾਰਾ ਯਹਾ/ਬਲਜੀਤ ਸ਼ਰਮਾਂ) : ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਜਿਸ ਤਹਿਤ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਸ਼੍ਰੀ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਕੂਲੀ ਵਿਦਿਆਰਥੀਆਂ ਦੇ ਆਨ-ਲਾਈਨ ਪ੍ਰਣਾਲੀ ਰਾਹੀਂ ਸ਼ਬਦ ਗਾਇਨ ਮੁਕਾਬਲੇ ਕਰਵਾਏ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸ਼ਬਦ ਗਾਇਨ ਪ੍ਰਤੀਯੋਗਤਾ ਨਾਲ ਹੋਈ ਹੈ, ਜਿਸ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਅਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਪੂਰੀ ਸ਼ਰਧਾ ਨਾਲ ਗਾਇਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਨੇ ਵੀ ਇਨ੍ਹਾਂ ਮੁਕਾਬਲਿਆਂ ਵਿੱਚ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਨੂੰ ਸਫਲਤਾ ਪੂਰਵਕ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼੍ਰੀ ਜਗਰੂਪ ਭਾਰਤੀ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਸੈਕੰਡਰੀ ਸਿੱਖਿਆ) ਸ਼੍ਰੀ ਨਰਿੰਦਰ ਸਿੰਘ ਮੋਹਲ ਦੀ ਨਿਗਰਾਨੀ ਹੇਠ ਜ਼ਿਲ੍ਹੇ ਅੰਦਰ ਸੈਕੰਡਰੀ ਵਰਗ ਦੇ 244 ਵਿਦਿਆਰਥੀਆਂ ਅਤੇ ਮਿਡਲ ਵਰਗ ਦੇ 277 ਵਿਦਿਆਰਥੀਆਂ ਨੇ ਹਿੱਸਾ ਲਿਆ।
ਸ਼੍ਰੀ ਸੁਰਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਬਲਾਕ ਮਾਨਸਾ ਵਿਖੇ ਮਿਡਲ ਸਕੂਲ ਦੇ 59 ਅਤੇ ਸੈਕਡੰਰੀ ਸਕੂਲ ਦੇ 55 ਵਿਦਿਆਰਥੀਆਂ ਨੇ ਹਿੱਸਾ ਲਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਲਾਕ ਬੁਢਲਾਡਾ ਵਿਖੇ ਮਿਡਲ ਸਕੂਲ ਦੇ 63 ਅਤੇ ਸੈਕੰਡਰੀ ਦੇ 59, ਬਲਾਕ ਬਰੇਟਾ ਵਿਖੇ ਮਿਡਲ ਸਕੂਲ ਦੇ 49 ਤੇ ਸੈਕੰਡਰੀ ਸਕੂਲ ਦੇ 66, ਬਲਾਕ ਝੁਨੀਰ ਵਿਖੇ ਮਿਡਲ ਦੇ 62 ਤੇ ਸੈਕੰਡਰੀ ਦੇ 40 ਅਤੇ ਬਲਾਕ ਸਰਦੂਲਗੜ੍ਹ ਵਿਖੇ ਮਿਡਲ ਸਕੂਲ ਦੇ 44 ਅਤੇ ਸੈਕੰਡਰੀ ਸਕੂਲ ਦੇ 24 ਵਿਦਿਆਰਥੀਆਂ ਨੇ ਹਿੱਸਾ ਲਿਆ।
ਪ੍ਰਾਇਮਰੀ ਸਕੂਲਾਂ ਦੇ ਕਰਵਾਏ ਆਨ-ਲਾਈਨ ਸ਼ਬਦ ਗਾਇਨ ਮੁਕਾਬਲਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਸਰਬਜੀਤ ਸਿੰਘ ਨੇ ਦੱਸਿਆ ਕਿ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ਼੍ਰੀ ਗੁਰਲਾਭ ਸਿੰਘ ਅਤੇ ਜ਼ਿਲ੍ਹਾ ਨੋਡਲ ਅਫ਼ਸਰ (ਅ) ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਪੰਜੇ ਬਲਾਕਾਂ ਵਿੱਚੋਂ 40 ਵਿਦਿਆਰਥੀਆਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ਬਦ ਗਾਇਨ ਮੁਕਾਬਲਿਆਂ ਵਿੱਚ ਹਿੱਸਾ ਲਿਆ।    

LEAVE A REPLY

Please enter your comment!
Please enter your name here