ਮਾਨਸਾ 26 ਅਗਸਤ (ਸਾਰਾ ਯਹਾ, ਹੀਰਾ ਸਿੰਘ ਮਿੱਤਲ) :- ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਜੀ ਦੀ ਅਗਵਾਈ ’ਚ ਕਰਵਾਏ ਜਾ ਰਹੇ ਆਨਲਾਈਨ ਵਿਦਿਅੱਕ ਮੁਕਾਬਲਿਆਂ ਦੀ ਕਾਵਿਤਾ ਉਚਾਰਣ ਪ੍ਰਤੀਯੋਗਤਾ ਦੇ ਜਿਲ੍ਹਾ ਪੱਧਰ ਦੇ ਨਤੀਜੇ ਐਲਾਨ ਦਿੱਤੇ ਹਨ। ਸਕੱਤਰ ਸਕੂਲ ਸਿੱਖਿਆ ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਦੀ ਦੇਖ-ਰੇਖ ਵਿੱਚ ਚੱਲ ਰਹੇ ਹਨ। ਕਾਵਿਤਾ ਮੁਕਾਬਲੇ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਪ੍ਰਾਇਮਰੀ ਵਰਗ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਉਸਤਤ, ਸੰਦੇਸ਼, ਕੁਰਬਾਨੀ ਦੇ ਫਲਸਫ਼ੇ ਨਾਲ ਸੰਬੰਧਿਤ ਕਾਵਿਤਾਵਾਂ ਦਾ ਉਚਾਰਣ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਕਾਵਿਤਾ ਪੱਧਰੀ ਮੁਕਾਬਲੇ ਵਿੱਚ ਬਲਾਕ ਝੁਨੀਰ-1 ਜਿਲ੍ਹਾ ਮਾਨਸਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਹਾਰਨਾ ਦੀ ਵਿਦਿਆਰਥਣ ਪ੍ਰਦੀਪ ਕੌਰ ਪੁੱਤਰੀ ਸੁਲੱਖਣ ਸਿੰਘ ਕਲਾਸ ਪੰਜਵੀਂ ਨੇ ਪਹਿਲਾਂ ਸਥਾਨ ਪ੍ਰਾਪਤ ਕਰਕੇ ਆਪਣੇ ਸਕੂਲ ਦੇ ਮੁੱਖ ਅਧਿਆਪਕਾਂ ਸ਼੍ਰੀਮਤੀ ਬਲਵਿੰਦਰ ਕੌਰ ਗਾਈਡ ਅਤੇ ਇੰਚਾਰਜ ਅਧਿਆਪਕ ਸ਼੍ਰੀ ਕਰਮਜੀਤ ਸਿੰਘ, ਸ਼੍ਰੀ ਜਗਦੇਵ ਸਿੰਘ, ਸ਼੍ਰੀਮਤੀ ਗੁਵਿੰਦਰ ਕੌਰ ਅਤੇ ਸ਼੍ਰੀਮਤੀ ਜਸਵੀਰ ਕੌਰ AIE ਵਲੰਟੀਅਰ ਅਤੇ ਸਕੂਲ ਦਾ ਮਾਣ ਵਧਾਇਆ।
ਇਸੇ ਕਾਵਿਤਾ ਉਚਾਰਣ ਮੁਕਾਬਲੇ ਵਿੱਚ ਹੀ ਬਲਾਕ ਝੁਨੀਰ-1 ਜਿਲ੍ਹਾ ਮਾਨਸਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਟ ਧਰਮੂ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਪੁੱਤਰੀ ਸ਼੍ਰੀ ਜਸਵੀਰ ਸਿੰਘ ਕਲਾਸ ਪੰਜਵੀਂ ਨੇ ਦੂਸਰਾ ਸਥਾਨ ਹਾਸਿਲ ਕਰਕੇ ਆਪਣੇ ਸਕੂਲ ਦੇ ਮੁੱਖ ਅਧਿਆਪਿਕਾ ਸ਼੍ਰੀਮਤੀ ਪਰਮਪਾਲ ਇੰਚਾਰਜ ਅਤੇ ਗਾਈਡ ਅਧਿਆਪਿਕਾ ਸ਼੍ਰੀਮਤੀ ਵੀਰਇੰਦਰ ਕੌਰ, ਅਜੈ ਕੁਮਾਰ, ਰਮਨਦੀਪ ਕੌਰ, ਬਿੰਦੂ ਰਾਣੀ, ਸੋਨੀਆ ਰਾਣੀ ਅਤੇ ਸ਼੍ਰੀ ਬਾਬਰ ਸਿੰਘ ਅਤੇ ਸਕੂਲ ਦਾ ਮਾਣ ਵਧਾਇਆ।
ਇਸ ਮੌਕੇ ਸ੍ਰ. ਸਰਬਜੀਤ ਸਿੰਘ ਜਿਲ੍ਹਾ ਸਿੱਖਿਆ ਅਫ਼ਸਰ (ਐਲੀ.) ਮਾਨਸਾ, ਸ੍ਰ. ਗੁਰਲਾਭ ਸਿੰਘ ਉਪ-ਜਿਲ੍ਹਾ ਸਿੱਖਿਆ ਅਫ਼ਸਰ (ਐਲੀ.), ਸ੍ਰ. ਹਰਬੰਤ ਸਿੰਘ ਬੀ.ਪੀ.ਈ.ਓ. ਝੁਨੀਰ-1, ਸ਼੍ਰੀ ਲਖਵਿੰਦਰ ਸਿੰਘ ਬੀ.ਪੀ.ਈ.ਓ. ਸਰਦੂਲਗੜ੍ਹ, ਨੇ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਵੱਲੋਂ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਦੇ ਜੇਤੂਆਂ ਤੇ ਉਹਨਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਹੈ।