ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ ਨਵੇਂ ਅਹੁਦੇਦਾਰ, ਜਾਣੋ ਕਿਸ ਨੂੰ ਮਿਲਿਆ ਕਿਹੜਾ ਅਹੁਦਾ

0
126

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਹਿਮ ਪਾਰਟੀ ਦੀ 19 ਮੈਂਬਰੀ ਕੋਰ ਕਮੇਟੀ ਦਾ ਐਲਾਨ ਕੀਤਾ। ਇਸ ਵਿੱਚ ਪਾਰਟੀ ਦੇ ਸਾਰੇ ਪੁਰਾਣੇ ਤੇ ਸੀਨੀਅਰ ਸਾਥੀਆਂ ਨੂੰ ਦੁਬਾਰਾ ਸ਼ਾਮਲ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੂੰ ਵੀ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ।

ਬਾਦਲ ਵੱਲੋਂ ਜਿਨ੍ਹਾਂ ਸੀਨੀਅਰ ਆਗੂਆਂ ਨੂੰ ਕੋਰ ਕਮੇਟੀ ਦਾ ਮੈਂਬਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਭਾਈ ਗੋਬਿੰਦ ਸਿੰਘ ਲੌਂਗੋਵਾਲ, ਬਲਵਿੰਦਰ ਸਿੰਘ ਭੂੰਦੜ, ਜਥੇਦਾਰ ਤੋਤਾ ਸਿੰਘ, ਚਰਨਜੀਤ ਸਿੰਘ ਅਟਵਾਲ, ਨਿਰਮਲ ਸਿੰਘ ਕਾਹਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਬੀਬੀ ਜਗੀਰ ਕੌਰ, ਡਾ. ਉਪਿੰਦਰਜੀਤ ਕੌਰ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਬਿਕਰਮ ਸਿੰਘ ਮਜੀਠੀਆ, ਹਰੀ ਸਿੰਘ ਜੀਰਾ, ਸ਼ਰਨਜੀਤ ਸਿੰਘ ਢਿੱਲੋਂ, ਗੁਲਜਾਰ ਸਿੰਘ ਰਾਣੀਕੇ, ਸੁਰਜੀਤ ਸਿੰਘ ਰੱਖੜਾ, ਬਲਦੇਵ ਸਿੰਘ ਮਾਨ ਦੇ ਨਾਂ ਸ਼ਾਮਲ ਹਨ।

ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਸੁਖਬੀਰ ਬਾਦਲ ਵੱਲੋਂ ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਤੇ ਗੁਲਜਾਰ ਸਿੰਘ ਰਾਣੀਕੇ ਨੂੰ ਪਾਰਟੀ ਦੇ ਐਸਸੀ ਵਿੰਗ ਦਾ ਦੁਬਾਰਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਐਨਕੇ ਸ਼ਰਮਾ ਨੂੰ ਵਪਾਰ ਮੰਡਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਪਾਰਟੀ ਦੇ ਯੁਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਐਲਾਨਿਆ ਗਿਆ ਹੈ।

LEAVE A REPLY

Please enter your comment!
Please enter your name here